First Parliamentary Session: ਮੋਦੀ ਸਰਕਾਰ 3.0 ਦਾ ਪਹਿਲਾ ਸੰਸਦ ਸੈਸ਼ਨ 18 ਜੂਨ ਤੋਂ ਹੋਵੇਗਾ ਸ਼ੁਰੂ, ਲੋਕ ਸਭਾ ਸਪੀਕਰ ਦੀ ਹੋਵੇਗੀ ਚੋਣ
Published : Jun 10, 2024, 1:56 pm IST
Updated : Jun 10, 2024, 1:57 pm IST
SHARE ARTICLE
The first parliamentary session of Modi government 3.0 will start from June 18 News
The first parliamentary session of Modi government 3.0 will start from June 18 News

First Parliamentary Session: ਇਸ ਸੈਸ਼ਨ ਵਿਚ ਨਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ।

The first parliamentary session of Modi government 3.0 will start from June 18 News : ਭਾਜਪਾ ਦੇ ਸੀਨੀਅਰ ਨੇਤਾ ਨਰਿੰਦਰ ਮੋਦੀ ਨੇ 9 ਜੂਨ ਨੂੰ ਆਪਣੇ ਤੀਜੇ ਕਾਰਜਕਾਲ ਲਈ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਹੀ ਮੋਦੀ ਸਰਕਾਰ 3.0 ਆਪਣੇ ਪੂਰੇ ਐਕਸ਼ਨ ਮੋਡ ਵਿੱਚ ਆ ਗਈ ਹੈ। ਨਵੀਂ ਐਨਡੀਏ ਸਰਕਾਰ ਨੇ ਕਿਸਾਨ ਭਲਾਈ ਸਮੇਤ ਕਈ ਫੈਸਲੇ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਸੰਸਦ ਸੈਸ਼ਨ 18 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ: Jalandhar News: ਅਤਿਵਾਦੀ ਲੰਡਾ ਦੇ 3 ਗੁਰਗੇ ਗ੍ਰਿਫਤਾਰ, ਫਿਰੌਤੀ, ਹੈਰੋਇਨ-ਹਥਿਆਰਾਂ ਦੀ ਤਸਕਰੀ ਦਾ ਨੈੱਟਵਰਕ ਰਹੇ ਸਨ ਚਲਾ

ਇਸ ਸੈਸ਼ਨ ਵਿਚ ਨਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਲੋਕ ਸਭਾ ਸਪੀਕਰ ਅਤੇ ਰਾਸ਼ਟਰਪਤੀ ਦੇ ਸੰਬੋਧਨ ਦੀ ਚੋਣ ਹੋਵੇਗੀ। ਜਾਣਕਾਰੀ ਮੁਤਾਬਕ ਸੰਸਦ ਮੈਂਬਰਾਂ ਨੂੰ 18 ਅਤੇ 19 ਜੂਨ ਨੂੰ ਸਹੁੰ ਚੁਕਾਈ ਜਾਵੇਗੀ। ਲੋਕ ਸਭਾ ਸਪੀਕਰ ਦੇ ਅਹੁਦੇ ਲਈ ਚੋਣ 20 ਜੂਨ ਨੂੰ ਹੋ ਸਕਦੀ ਹੈ। 21 ਜੂਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ: Kisan Samman Nidhi: PM ਮੋਦੀ ਦਾ ਕਿਸਾਨਾਂ ਲਈ ਪਹਿਲਾ ਫੈਸਲਾ, 20,000 ਕਰੋੜ ਰੁਪਏ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮੋਦੀ ਸਰਕਾਰ 3.0 ਦੇ ਪਹਿਲੇ ਦਿਨ ਕੰਮ ਕਰਨਾ ਸ਼ੁਰੂ ਕਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਨੂੰ ਮਨਜ਼ੂਰੀ ਦਿੱਤੀ। 9 ਕਰੋੜ ਤੋਂ ਵੱਧ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ ਅਤੇ ਲਗਭਗ 20,000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਿਸਾਨ ਸਨਮਾਨ ਨਿਧੀ ਦੀ ਫਾਈਲ 'ਤੇ ਦਸਤਖਤ ਕਰਨ ਤੋਂ ਬਾਅਦ ਨਰਿੰਦਰ ਮੋਦੀ ਨੇ ਕਿਹਾ, 'ਸਾਡੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਉਚਿਤ ਹੈ ਕਿ ਅਹੁਦਾ ਸੰਭਾਲਦੇ ਹੀ ਪਹਿਲੀ ਫਾਈਲ ਕਿਸਾਨ ਭਲਾਈ ਨਾਲ ਸਬੰਧਤ ਹੋਵੇ। ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਖੇਤੀ ਸੈਕਟਰ ਲਈ ਹੋਰ ਵੀ ਕੰਮ ਕਰਨਾ ਚਾਹੁੰਦੇ ਹਾਂ।

 

(For more Punjabi news apart from 17th installment of Kisan Nidhi Yojana released news in punjabi , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement