ਮੁੜ ਵਧੇ ਪਟਰੌਲ ਅਤੇ ਡੀਜ਼ਲ ਦੇ ਭਾਅ
Published : Jul 10, 2018, 2:00 am IST
Updated : Jul 10, 2018, 2:00 am IST
SHARE ARTICLE
Petrol Pump
Petrol Pump

ਤੇਲ ਕੰਪਨੀਆ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀਆਂ ਹਨ...........

ਨਵੀਂ ਦਿੱਲੀ : ਤੇਲ ਕੰਪਨੀਆ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀਆਂ ਹਨ। ਪਿਛਲੇ ਦਿਨੀ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਦੀਆਂ ਕੀਮਤਾਂ 'ਚ  23 ਪੈਸੇ  ਦਾ ਹੋਰ ਵਾਧਾ ਕੀਤਾ ਗਿਆ ਹੈ।  ਤੁਹਾਨੂੰ ਦਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਕਾਫੀ ਅਸਰ ਪੈ ਰਿਹਾ ਹੈ। ਦਿਲੀ ਵਿਚ ਪੈਟਰੋਲ ਦੀ ਕੀਮਤ 76.36 ਰੁਪਏ ਅਤੇ ਡੀਜ਼ਲ ਦੀ ਕੀਮਤ 68.07 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।   ਮਿਲੀ ਜਾਣਕਾਰੀ ਮੁਤਾਬਿਕ ਇਹਨਾਂ ਵਧ ਰਹੀਆਂ ਕੀਮਤਾਂ ਦੌਰਾਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਲੋਕ ਇਸ ਦਾ ਵਿਰੋਧ ਵੀ ਕਰ ਸਕਦੇ ਹਨ।

ਨਾਲ ਹੀ ਤੁਹਾਨੂੰ ਦਸ ਦੇਈਏ ਕਿ ਦਿਲੀ ਦੇ ਨਾਲ ਨਾਲ  ਬਾਕੀ ਸੂਬਿਆਂ ਵਿਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਕਿਹਾ ਜਾ ਰਿਹਾ ਹੈ ਕਿ ਮੁੰਬਈ 'ਚ ਇਹ 83.75 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 79.03 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਇਹ 79.25 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹਨਾਂ ਵਧ ਰਹੀਆਂ ਕੀਮਤਾਂ ਦਾ ਵੱਡਾ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵੀ ਲਗਾਤਾਰ ਵਧ ਰਹੀਆਂ ਹਨ। ਜਿਸ ਕਾਰਨ ਤੇਲ ਕੰਪਨੀਆਂ ਨੂੰ ਕੱਚਾ ਤੇਲ ਕਾਫੀ ਮਹਿੰਗਾ ਮਿਲ ਰਿਹਾ ਹੈ। 
ਤੁਹਾਨੂੰ ਦਸ ਦੇਈਏ ਕੇ ਜੂਨ ਦੌਰਾਨ ਭਾਰਤੀ ਬਾਸਕੇਟ ਲਈ ਕੱਚੇ ਤੇਲ ਦੀ ਕੀਮਤ 73.85 ਡਾਲਰ ਪ੍ਰਤੀ ਬੈਰਲ  ਸੀ,

ਪਰ ਹੁਣ ਫਿਰ ਤੋਂ ਕੱਚੇ ਤੇਲ ਦੀਆਂ ਕੀਮਤਾਂ`ਚ ਵਿਚ ਵਾਧਾ ਹੋ ਰਿਹਾ ਹੈ। ਜੇ ਗੱਲ ਕਰੀਏ ਪੰਜਾਬ ਦੀ ਤਾ ਪੰਜਾਬ `ਚ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ। ਜਲੰਧਰ 'ਚ ਪੈਟਰੋਲ 81.57 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਨਾਲ ਹੀ ਅੰਮ੍ਰਿਤਸਰ 'ਚ ਪੈਟਰੋਲ 82.11 ਰੁਪਏ, ਲੁਧਿਆਣੇ 'ਚ 81.86 ਅਤੇ ਪਟਿਆਲੇ 'ਚ 81.82 ਰੁਪਏ ਦੀ ਕੀਮਤ 'ਤੇ ਵਿਕ ਰਿਹਾ ਹੈ।  (ਏਜੰਸੀਆਂ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement