ਅਦਾਲਤ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕਦੈ : ਕੇਂਦਰ ਸਰਕਾਰ
Published : Jul 10, 2018, 1:55 am IST
Updated : Jul 10, 2018, 1:55 am IST
SHARE ARTICLE
Court Proceeding
Court Proceeding

ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਦੇਸ਼ ਭਰ 'ਚ ਅਦਾਲਤੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕਦਾ ਹੈ............

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਦੇਸ਼ ਭਰ 'ਚ ਅਦਾਲਤੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕਦਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖਾਨਵਿਲਕਰ ਅਤੇ ਜਸਟਿਸ ਧਨੰਜੈ ਵਾਈ. ਚੰਦਰਚੂੜ ਦੀ ਤਿੰਨ ਮੈਂਬਰੀ ਬੈਂਚ ਨੇ ਸਾਰੀਆਂ ਧਿਰਾਂ ਨੂੰ ਕਿਹਾ ਕਿ ਉਹ ਅਦਾਲਤ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਣ ਲਈ ਹਦਾਇਤਾਂ ਤਿਆਰ ਕਰਨ ਬਾਰੇ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੂੰ ਅਪਣੇ ਸੁਝਾਅ ਦੇਣ। ਸਿਖਰਲੀ ਅਦਾਲਤ ਨੇ ਤਿੰਨ ਮਈ ਨੂੰ ਕਾਨੂੰਨੀ ਕਾਰਵਾਈ ਦੇ ਸਿੱਧੇ ਪ੍ਰਸਾਰਣ, ਵੀਡੀਉ ਰੀਕਾਰਡਿੰਗ ਜਾਂ ਲਿੱਪੀਅੰਤਰ ਬਾਰੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਸੀ।

ਅਟਾਰਨੀ ਜਨਰਲ ਨੇ ਇਸ ਤੋਂ ਪਹਿਲਾਂ ਅਦਾਲਤ ਨੂੰ ਕਿਹਾ ਸੀ ਕਿ ਅਦਾਲਤੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਦੁਨੀਆਂ ਦੇ ਕਈ ਦੇਸ਼ਾਂ 'ਚ ਹੋ ਰਿਹਾ ਹੈ। ਸਿਖਰਲੀ ਅਦਾਲਤ ਨੇ ਕਾਰਵਾਈ 'ਚ ਪਾਰਦਰਸ਼ਿਤਾ ਲਿਆਉਣ ਦੇ ਇਰਾਦੇ ਨਾਲ ਪਿਛਲੇ ਸਾਲ ਹਰ ਸੂਬੇ ਦੀ ਹੇਠਲੀਆਂ ਅਦਾਲਤਾਂ ਅਤੇ ਟ੍ਰਿਬਿਊਨਲਾਂ 'ਚ ਸੀ.ਸੀ.ਟੀ.ਵੀ. ਲਾਉਣ ਦਾ ਹੁਕਮ ਦਿਤਾ ਸੀ। 

ਅਦਾਲਤ ਨੇ ਇਹ ਹੁਕਮ ਕਾਨੂੰਨ ਦੀ ਵਿਦਿਆਰਥਣ ਸਵਪਨਿਲ ਤ੍ਰਿਪਾਠੀ ਦੀ ਅਪੀਲ 'ਤੇ ਦਿਤਾ ਸੀ। ਇਸ ਅਪੀਲ 'ਚ ਸਿਖਰਲੀ ਅਦਾਲਤ 'ਚ ਸਿੱਧੇ ਪ੍ਰਸਾਰਣ ਲਈ ਕਮਰਾ ਸਥਾਪਤ ਕਰਨ ਅਤੇ ਕਾਨੂੰਨ ਦੀ ਪੜ੍ਹਾਈ ਕਰ ਰਹੇ ਸਿਖਾਂਦਰੂਆਂ ਦੀ ਇਸ ਤਕ ਪਹੁੰਚ ਮੁਹਈਆ ਕਰਵਾਉਣ ਦਾ ਹੁਕਮ ਦੇਣ ਦੀ ਵੀ ਅਪੀਲ ਕੀਤੀ ਸੀ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement