
ਅਤਿਵਾਦੀ ਘਟਨਾਵਾਂ ਵਿਚ 28 ਫ਼ੀ ਸਦੀ ਦੀ ਆਈ ਗਿਰਾਵਟ
ਨਵੀਂ ਦਿੱਲੀ : ਫ਼ਰਵਰੀ ਵਿਚ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਹੁਣ ਤਕ ਸੁਰੱਖਿਆ ਬਲਾਂ ਨੇ 93 ਅਤਿਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਜਾਣਕਾਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈਡੀ ਨੇ ਰਾਜ ਸਭਾ ਵਿਚ ਇਕ ਸਵਾਲ ਦੇ ਜਵਾਬ ਵਿਚ ਦਿਤੀ। ਇਸ ਸਾਲ ਦੇ ਸ਼ੁਰੂਆਤੀ ਛੇ ਮਹੀਨੇ ਵਿਚ ਪਿਛਲੇ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਦੇ ਮੁਕਾਬਲੇ ਸੂਬੇ ਵਿਚ ਅਤਿਵਾਦੀ ਘਟਨਾਵਾਂ ਵਿਚ 28 ਫ਼ੀ ਸਦੀ ਦੀ ਗਿਰਾਵਟ ਆਈ ਹੈ। ਘੁਸਪੈਠ ਦੀਆਂ ਘਟਨਾਵਾਂ ਵੀ 45 ਫ਼ੀ ਸਦੀ ਤਕ ਘਟੀਆਂ ਹਨ ਅਤੇ ਅਤਿਵਾਦੀਆਂ ਦੇ ਮਾਰੇ ਜਾਣ ਵਿਚ ਲਗਭਗ 22 ਫ਼ੀ ਸਦੀ ਦਾ ਵਾਧਾ ਹੋਇਆ ਹੈ।
Infiltration drops by 45% after Balakot strike: Government
ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਹੁਣ ਤਕ 93 ਅਤਿਵਾਦੀ ਮਾਰੇ ਗਏ ਹਨ। ਪੁਲਵਾਮਾ ਹਮਲੇ ਦੀ ਜਾਂਚ ਐਨਆਈਏ ਨੇ ਕੀਤੀ ਹੈ। ਹਮਲੇ ਦੇ ਸਾਜ਼ਸ਼ਘਾੜਿਆਂ, ਆਤਮਘਾਤੀ ਹਮਲਾਵਰਾਂ ਅਤੇ ਵਾਹਨ ਉਪਲਬਧ ਕਰਾਉਣ ਵਾਲਿਆਂ ਦੀ ਪਛਾਣ ਹੋ ਗਈ ਹੈ। ਜ਼ਮੀਨੀ ਪੱਧਰ 'ਤੇ ਚਲਾਈਆਂ ਗਈਆਂ ਮੁਹਿੰਮਾਂ ਕਾਰਨ ਹੀ ਸਾਜ਼ਸ਼ਘਾੜੇ, ਉਸ ਦੇ ਸਹਿਯੋਗੀ ਅਤੇ ਵਾਹਨ ਦਾ ਮਾਲਕ ਮਾਰਿਆ ਗਿਆ ਹੈ।
Infiltration drops by 45% after Balakot strike: Government
ਜ਼ਿਕਰਯੋਗ ਹੈ ਕਿ ਇਸ ਸਾਲ 24 ਫ਼ਰਵਰੀ ਨੂੰ ਪੁਲਵਾਮਾ ਵਿਚ ਸੀਆਰਪੀਐਫ਼ ਦੇ ਕਾਫ਼ਲੇ 'ਤੇ ਇਕ ਆਤਮਘਾਤੀ ਹਮਲਾ ਹੋਇਆ ਸੀ ਜਿਸ ਵਿਚ ਲਗਭਗ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਅਤਿਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨੇ ਲਈ ਸੀ ਜਿਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚਾਲੇ ਕਾਫ਼ੀ ਤਣਾਅ ਆ ਗਿਆ ਸੀ। ਇਸ ਹਮਲੇ ਤੋਂ ਬਾਅਦ ਭਾਰਤ ਨੇ ਜੈਸ਼ ਦੇ ਪਾਕਿ ਸਥਿਤ ਕਈ ਟਿਕਾਣਿਆਂ ਨੂੰ ਤਬਾਹ ਕਰ ਦਿਤਾ ਸੀ।
Infiltration drops by 45% after Balakot strike: Government
ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਅਤਿਵਾਦ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। ਸੁਰੱਖਿਆ ਬਲਾਂ ਦੀਆਂ ਲਗਾਤਾਰ ਕੋਸ਼ਿਸਾਂ ਸਦਕਾ ਹੀ ਇਸ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਵਿਚ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਵਿਚ ਕਾਫ਼ੀ ਸੁਧਾਰ ਹੋਇਆ ਹੈ।