ਖ਼ਬਰਾਂ |

ਤਾਜ਼ਾ |

ਭਾਰੀ ਮੀਂਹ ਤੋਂ ਬਾਅਦ ਹੁਣ ਇਸ ਜਗ੍ਹਾਂ 'ਤੇ ਮਹਿਸੂਸ ਕੀਤੇ ਗਏ ਤੇਜ਼ ਭੂਚਾਲ ਦੇ ਝਟਕੇ

By : GAGANDEEP

Published : Jul 10, 2023, 12:15 pm IST
Updated : Jul 10, 2023, 12:15 pm IST
SHARE ARTICLE
photo
photo

4.9 ਰਹੀ ਭੂਚਾਲ ਦੀ ਤੀਬਰਤਾ

 

ਜੰਮੂ :  ਮੀਂਹ ਤੋਂ ਬਾਅਦ ਹੁਣ ਜੰਮੂ ਕਸ਼ਮੀਰ ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਡੋਡਾ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ 4.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਦਸਿਆ ਕਿ ਸਵੇਰੇ 5.38 ਵਜੇ ਭੂਚਾਲ ਆਇਆ, ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ: 14 ਜੁਲਾਈ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ ਦਿੱਲੀ ਹਾਈਕੋਰਟ

ਐਨਸੀਐਸ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਡੋਡਾ ਖੇਤਰ ਵਿਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਅਧਿਕਾਰੀਆਂ ਮੁਤਾਬਕ ਇਸ ਸਾਲ ਜੂਨ ਤੋਂ ਲੈ ਕੇ ਹੁਣ ਤੱਕ ਡੋਡਾ 'ਚ 12 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਹਰ ਵਾਰ ਭੂਚਾਲ ਦੀ ਤੀਬਰਤਾ ਵੱਖਰੀ ਰਹੀ ਹੈ। ਜ਼ਿਲ੍ਹੇ ਵਿੱਚ 13 ਜੂਨ ਨੂੰ ਆਏ 5.4 ਤੀਬਰਤਾ ਦੇ ਭੂਚਾਲ ਕਾਰਨ ਘਰਾਂ ਸਮੇਤ ਕਈ ਇਮਾਰਤਾਂ ਵਿੱਚ ਤਰੇੜਾਂ ਆ ਗਈਆਂ ਸਨ।

 ਇਹ ਵੀ ਪੜ੍ਹੋ: ਨਾਈਜੀਰੀਆ 'ਚ ਵੱਡਾ ਹਾਦਸਾ, ਬੱਸ ਤੇ ਟਰੱਕ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, 20 ਲੋਕਾਂ ਦੀ ਮੌਤ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement