
ਅਧਿਕਾਰੀਆਂ ਨੇ ਵਿਗੜਦੀ ਸਥਿਤੀ ਬਾਰੇ ਕਰਵਾਇਆ ਜਾਣੂ
ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਜਿਥੇ ਦੇਸ਼ ਦੇ ਪਹਾੜੀ ਇਲਾਕਿਆਂ ਵਿਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਥੇ ਹੀ ਮੈਦਾਨੀ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਵਿਗੜੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਬਾਰੇ ਸੀਨੀਅਰ ਮੰਤਰੀਆਂ, ਅਧਿਕਾਰੀਆਂ ਨਾਲ ਗੱਲ ਕੀਤੀ ਹੈ।
ਇਹ ਵੀ ਪੜ੍ਹੋ: ਮੁੱਖ ਸਕੱਤਰ ਵਲੋਂ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ
ਪ੍ਰਧਾਨ ਮੰਤਰੀ ਦਫ਼ਤਰ ਵਲੋਂ ਇਸ ਬਾਰੇ ਜਾਣਕਾਰੀ ਦਿਤੀ ਗਈ। ਪੀ.ਐਮ.ਓ. ਨੇ ਦਸਿਆ ਕਿ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਭਾਰੀ ਮੀਂਹ ਕਾਰਨ ਵਿਗੜਦੀ ਸਥਿਤੀ ਬਾਰੇ ਜਾਣੂ ਕਰਵਾਇਆ ਹੈ। ਉਨ੍ਹਾਂ ਨੂੰ ਦਸਿਆ ਗਿਆ ਕਿ ਸਥਾਨਕ ਪ੍ਰਸ਼ਾਸਨ, ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਪ੍ਰਭਾਵਤ ਲੋਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਇੰਗਲੈਂਡ 'ਚ 37 ਸਾਲਾ ਸਿੱਖ ਨਸਲੀ ਹਮਲੇ ਦਾ ਸ਼ਿਕਾਰ, ਵਿਰੋਧੀ ਨਾਲ ਹੋਏ ਝਗੜੇ ਤੋਂ ਬਾਅਦ ਹੋਈ ਇਕ ਸਾਲ ਦੀ ਜੇਲ੍ਹ
ਗ੍ਰਹਿ ਮੰਤਰੀ ਸਥਿਤੀ 'ਤੇ ਰੱਖ ਰਹੇ ਨਜ਼ਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਥਿਤੀ 'ਤੇ ਨਜ਼ਰ ਰੱਖਣ ਲਈ ਦਿੱਲੀ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲਾਂ ਦੇ ਸੰਪਰਕ 'ਚ ਹਨ। ਉਨ੍ਹਾਂ ਨੇ ਹਾਲਾਤ ਦਾ ਜਾਇਜ਼ਾ ਲੈਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਵੀ ਸੰਪਰਕ ਕੀਤਾ ਹੈ।
ਇਹ ਵੀ ਪੜ੍ਹੋ: ਨਾਇਬ ਸੂਬੇਦਾਰ ਕੁਲਦੀਪ ਸਿੰਘ ਦਾ ਪਿੰਡ ਸਵਰਗਾਪੁਰੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ
ਰਾਹੁਲ ਗਾਂਧੀ ਨੇ ਜਤਾਇਆ ਦੁੱਖ
ਇਸ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਹੋਰ ਸੂਬਿਆਂ ਵਿਚ ਭਾਰੀ ਮੀਂਹ, ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਮੌਤ ਤੋਂ ਦੁਖੀ ਹਨ। ਉਨ੍ਹਾਂ ਨੇ ਪੀੜਤ ਪ੍ਰਵਾਰਾਂ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਆਸ ਪ੍ਰਗਟਾਈ।
ਇਹ ਵੀ ਪੜ੍ਹੋ: ਅਬੋਹਰ 'ਚ ਮਹਿਲਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਨਸਿਕ ਤੌਰ 'ਤੇ ਰਹਿੰਦੀ ਸੀ ਪ੍ਰੇਸ਼ਾਨ
ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨੂੰ ਪ੍ਰਭਾਵਤ ਇਲਾਕਿਆਂ ਵਿਚ ਰਾਹਤ ਕਾਰਜ ਕਰਨ ਅਤੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਸਾਬਕਾ ਪਾਰਟੀ ਪ੍ਰਧਾਨ ਨੇ ਕਿਹਾ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਰਾਹਤ ਕਾਰਜਾਂ ਵਿਚ ਅਧਿਕਾਰੀਆਂ ਦੀ ਮਦਦ ਕਰਨ ਦੀ ਅਪੀਲ ਹੈ। ਅਸੀਂ ਸਾਰੇ ਮਿਲ ਕੇ ਇਸ ਕੁਦਰਤੀ ਆਫ਼ਤ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਾਂਗੇ।