ਪੰਜਾਬ ਸਣੇ ਦੇਸ਼ ਦੇ 7 ਸੂਬਿਆਂ ਵਿਚ ਹੜ੍ਹ ਵਰਗੀ ਸਥਿਤੀ; ਹੁਣ ਤਕ 56 ਲੋਕਾਂ ਦੀ ਮੌਤ
Published : Jul 10, 2023, 1:56 pm IST
Updated : Jul 10, 2023, 3:17 pm IST
SHARE ARTICLE
Rain fury in north India; several killed
Rain fury in north India; several killed

ਮੌਸਮ ਵਿਭਾਗ ਵਲੋਂ ਅਲਰਟ ਜਾਰੀ


 

ਚੰਡੀਗੜ੍ਹ: ਪੰਜਾਬ, ਚੰਡੀਗੜ੍ਹ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਉੱਤਰੀ ਸੂਬਿਆਂ ਵਿਚ ਲਗਾਤਾਰ ਤਿੰਨ ਦਿਨ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਲ ਦੌਰਾਨ ਸੂਬਿਆਂ ਵਿਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀਆਂ ਵੱਖ-ਵੱਖ ਘਟਨਾਵਾਂ ਵਿਚ 56 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।

ਇਹ ਵੀ ਪੜ੍ਹੋ: ਕੁਦਰਤੀ ਮਾਰ ਨਾਲ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿਚ ਸਤਲੁਜ ਦਰਿਆ ਦੇ ਨੇੜੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਲੇਹ-ਲੱਦਾਖ 'ਚ ਭਾਰੀ ਮੀਂਹ ਕਾਰਨ 450 ਸਾਲ ਪੁਰਾਣਾ ਮਕਾਨ ਢਹਿ ਗਿਆ। ਹਿਮਾਚਲ ਵਿਚ 46 ਘਰ ਤਬਾਹ ਹੋ ਗਏ। ਮਨਾਲੀ ਵਿਚ ਮੀਂਹ ਦਾ 52 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਹਿਮਾਚਲ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਗਲੇ 24 ਘੰਟਿਆਂ ਤਕ ਘਰਾਂ ਵਿਚ ਰਹਿਣ ਲਈ ਕਿਹਾ ਹੈ। ਸੂਬੇ ਦੀਆਂ ਕਈ ਨਦੀਆਂ ਅਤੇ ਨਹਿਰਾਂ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹਨ। ਦੋ ਥਾਵਾਂ ਤੋਂ ਬੱਦਲ ਫਟਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਸਕੂਲਾਂ 'ਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ 

ਕੁੱਲੂ 'ਚ ਬਿਆਸ ਦੇ ਨਾਲ-ਨਾਲ ਪਾਰਵਤੀ ਅਤੇ ਤੀਰਥਨ ਨਦੀਆਂ 'ਚ ਵੀ ਪਾਣੀ ਦਾ ਵਹਾਅ ਤੇਜ਼ ਹੈ। ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ 60 ਵਾਹਨ ਪਾਣੀ ਦੇ ਤੇਜ਼ ਵਹਾਅ 'ਚ ਵਹਿ ਗਏ। ਇਸ ਦੇ ਨਾਲ ਹੀ ਕੁੱਲੂ ਦੇ ਕਸੌਲ 'ਚ 6 ਵਾਹਨ ਪਾਣੀ 'ਚ ਵਹਿ ਗਏ। ਦੇਸ਼ ਦੀ ਕੁੱਲ ਬਾਰਸ਼ ਆਮ ਨਾਲੋਂ ਵੱਧ ਹੈ। 9 ਜੁਲਾਈ ਤਕ ਆਮ ਵਰਖਾ 239 ਮਿਲੀਮੀਟਰ ਸੀ। ਹੁਣ ਇਹ ਅੰਕੜਾ 243 ਮਿਲੀਮੀਟਰ ਤਕ ਪਹੁੰਚ ਗਿਆ ਹੈ, ਜੋ ਕਿ 2% ਵੱਧ ਹੈ।

ਇਹ ਵੀ ਪੜ੍ਹੋ: ਭਾਰੀ ਮੀਂਹ ਤੋਂ ਬਾਅਦ ਹੁਣ ਇਸ ਜਗ੍ਹਾਂ 'ਤੇ ਮਹਿਸੂਸ ਕੀਤੇ ਗਏ ਤੇਜ਼ ਭੂਚਾਲ ਦੇ ਝਟਕੇ

ਦਿੱਲੀ ਵਿਚ ਮੀਂਹ ਦਾ 41 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਗੁਰੂਗ੍ਰਾਮ ਵਿਚ ਸੜਕਾਂ ਨਦੀਆਂ ਬਣ ਗਈਆਂ। ਯਮੁਨਾ 'ਚ ਪਾਣੀ ਦਾ ਪੱਧਰ ਵਧਣ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਤਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਯੂਪੀ ਅਤੇ ਪੂਰਬੀ ਰਾਜਸਥਾਨ ਵਿਚ ਅਗਲੇ ਦੋ ਦਿਨਾਂ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement