
ਸੁਪ੍ਰੀਮ ਕੋਰਟ ਨੇ 26 ਮਈ ਨੂੰ ਡਾਕਟਰੀ ਆਧਾਰ 'ਤੇ ਜੈਨ ਨੂੰ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿਤੀ ਸੀ
ਨਵੀਂ ਦਿੱਲੀ: ਸੁਪ੍ਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮੈਡੀਕਲ ਆਧਾਰ 'ਤੇ ਦਿਤੀ ਗਈ ਅੰਤਰਿਮ ਜ਼ਮਾਨਤ ਨੂੰ 24 ਜੁਲਾਈ ਤਕ ਵਧਾ ਦਿਤਾ ਹੈ। ਜਸਟਿਸ ਏ. ਐਸ. ਜਸਟਿਸ ਬੋਪੰਨਾ ਅਤੇ ਜਸਟਿਸ ਐਮ.ਐਮ. ਸੁੰਦਰੇਸ਼ ਦੀ ਬੈਂਚ ਨੇ ਜੈਨ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਮੈਡੀਕਲ ਰਿਪੋਰਟ ਵਧੀਕ ਸਾਲਿਸਟਰ ਜਨਰਲ ਐਸ.ਕੇ. ਵੀ ਰਾਜੂ ਨੂੰ ਸੌਂਪਣ ਦੇ ਨਿਰਦੇਸ਼ ਦਿਤੇ।
ਇਹ ਵੀ ਪੜ੍ਹੋ: ਪੰਜਾਬ ਸਣੇ ਦੇਸ਼ ਦੇ 7 ਸੂਬਿਆਂ ਵਿਚ ਆਇਆ ਹੜ੍ਹ; ਹੁਣ ਤਕ 56 ਲੋਕਾਂ ਦੀ ਮੌਤ
ਸੰਖੇਪ ਸੁਣਵਾਈ ਦੌਰਾਨ ਸਿੰਘਵੀ ਨੇ ਕਿਹਾ ਕਿ ਤਿੰਨ ਹਸਪਤਾਲਾਂ ਨੇ ਜੈਨ ਨੂੰ ਸਰਜਰੀ ਦਾ ਸੁਝਾਅ ਦਿਤਾ ਹੈ। ਸੁਪ੍ਰੀਮ ਕੋਰਟ ਨੇ 26 ਮਈ ਨੂੰ ਡਾਕਟਰੀ ਆਧਾਰ 'ਤੇ ਜੈਨ ਨੂੰ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਇਕ ਨਾਗਰਿਕ ਨੂੰ ਅਪਣੀ ਮਰਜ਼ੀ ਨਾਲ ਨਿਜੀ ਹਸਪਤਾਲ ਵਿਚ ਅਪਣੇ ਖਰਚੇ 'ਤੇ ਇਲਾਜ ਕਰਵਾਉਣ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ: ਕੁਦਰਤੀ ਮਾਰ ਨਾਲ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਸਾਲ 30 ਮਈ ਨੂੰ ਜੈਨ ਨੂੰ ਮਨੀ ਲਾਂਡਰਿੰਗ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਸੀ.ਬੀ.ਆਈ. ਨੇ ਜੈਨ ਵਿਰੁਧ 2017 ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਸੀ, ਜਿਸ ਤੋਂ ਬਾਅਦ ਏਜੰਸੀ ਨੇ ਉਸ ਨੂੰ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਸੀ.ਬੀ.ਆਈ, ਦੁਆਰਾ ਦਰਜ ਕੀਤੇ ਗਏ ਕੇਸ ਵਿਚ ਉਨ੍ਹਾਂ ਨੂੰ 6 ਸਤੰਬਰ 2019 ਨੂੰ ਹੇਠਲੀ ਅਦਾਲਤ ਨੇ ਨਿਯਮਤ ਜ਼ਮਾਨਤ ਦਿਤੀ ਸੀ।