Delhi News : ਦਿੱਲੀ 'ਚ ਵੱਡਾ ਸਿਆਸੀ ਫੇਰਬਦਲ , 'ਆਪ' ਵਿਧਾਇਕ ਤੰਵਰ, ਸਾਬਕਾ ਮੰਤਰੀ ਰਾਜ ਕੁਮਾਰ ਆਨੰਦ ਸਮੇਤ ਕਈ ਨੇਤਾ ਭਾਜਪਾ 'ਚ ਸ਼ਾਮਲ
Published : Jul 10, 2024, 4:59 pm IST
Updated : Jul 10, 2024, 5:00 pm IST
SHARE ARTICLE
Former Delhi Minister and AAP MLA joins BJP
Former Delhi Minister and AAP MLA joins BJP

ਇਨ੍ਹਾਂ ਨੇਤਾਵਾਂ ਦਾ ਭਾਜਪਾ 'ਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ

Raj Kumar Anand Joins BJP : ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜ ਕੁਮਾਰ ਆਨੰਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਵੀਨਾ ਆਨੰਦ ਵੀ ਭਾਜਪਾ 'ਚ ਸ਼ਾਮਲ ਹੋ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਕਰਤਾਰ ਸਿੰਘ ਤੰਵਰ, ਰਤਨੇਸ਼ ਗੁਪਤਾ, ਸਚਿਨ ਰਾਏ ਅਤੇ 'ਆਪ' ਕੌਂਸਲਰ ਉਮੇਦ ਸਿੰਘ ਫੋਗਾਟ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਹ ਸਾਰੇ ਆਗੂ ਦਿੱਲੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ। ਅਗਲੇ ਸਾਲ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ 'ਚ ਰਾਜਕੁਮਾਰ ਆਨੰਦ ਸਮੇਤ ਇਨ੍ਹਾਂ ਨੇਤਾਵਾਂ ਦਾ ਭਾਜਪਾ 'ਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ 'ਚ ਰਾਜ ਕੁਮਾਰ ਆਨੰਦ ਨੇ 'ਆਪ' ਸਰਕਾਰ 'ਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਾਜਕੁਮਾਰ ਆਨੰਦ ਨੇ ਉਸ ਸਮੇਂ ਕਿਹਾ ਸੀ ਕਿ ਉਹ ਭ੍ਰਿਸ਼ਟਾਚਾਰ 'ਤੇ ਦਿੱਲੀ ਸਰਕਾਰ ਦੀ ਨੀਤੀ ਨਾਲ ਸਹਿਮਤ ਨਹੀਂ ਹਨ। ਹਾਲਾਂਕਿ ਰਾਜਕੁਮਾਰ ਆਨੰਦ ਆਮ ਆਦਮੀ ਪਾਰਟੀ ਛੱਡ ਕੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਦੋਂ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਰਾਜਕੁਮਾਰ ਆਨੰਦ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ ਪਰ ਉਸ ਸਮੇਂ ਉਹ ਹਾਥੀ 'ਤੇ ਸਵਾਰ ਸਨ। ਹੁਣ ਰਾਜਕੁਮਾਰ ਆਨੰਦ ਆਪਣੀ ਪਤਨੀ ਨਾਲ ਭਾਜਪਾ 'ਚ ਸ਼ਾਮਲ ਹੋ ਗਏ ਹਨ। ਬਸਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜਕੁਮਾਰ ਆਨੰਦ ਨੇ ਵੀ ਨਵੀਂ ਦਿੱਲੀ ਲੋਕ ਸਭਾ ਸੀਟ ਤੋਂ ਆਪਣੀ ਉਮੀਦਵਾਰੀ ਵੀ ਦਾਖਿਲ ਕੀਤੀ ਸੀ ਅਤੇ ਉਹ ਚੋਣ ਹਾਰ ਗਏ ਸਨ।

ਆਪ 'ਤੇ ਲਗਾਏ ਇਹ ਆਰੋਪ 

ਬਸਪਾ 'ਚ ਸ਼ਾਮਲ ਹੋਣ ਤੋਂ ਬਾਅਦ ਰਾਜਕੁਮਾਰ ਆਨੰਦ ਨੇ ਕਿਹਾ ਸੀ ਕਿ ਇਹ ਮੇਰੀ ਘਰ ਵਾਪਸੀ ਹੈ। ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਰਾਜਕੁਮਾਰ ਆਨੰਦ ਨੇ ਕਿਹਾ ਸੀ ਕਿ ‘ਆਪ’ ਵਿੱਚ ਦਲਿਤ ਵਿਧਾਇਕਾਂ, ਮੰਤਰੀਆਂ ਅਤੇ ਹੋਰ ਨੇਤਾਵਾਂ ਨੂੰ ਸਨਮਾਨ ਨਹੀਂ ਦਿੱਤਾ ਜਾਂਦਾ। ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਰਹੇ ਰਾਜਕੁਮਾਰ ਆਨੰਦ ਨੇ 2020 ਵਿੱਚ ਪਹਿਲੀ ਵਾਰ ਪਟੇਲ ਨਗਰ ਵਿਧਾਨ ਸਭਾ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਸੀ। ਜ਼ਿਕਰਯੋਗ ਹੈ ਕਿ ਰਾਜਕੁਮਾਰ ਆਨੰਦ ਦੀ ਪਤਨੀ ਵੀ ਇਸ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹਿ ਚੁੱਕੀ ਹੈ।

‘ਆਪ’ ਆਗੂਆਂ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ  

ਰਾਜਕੁਮਾਰ ਆਨੰਦ ਨੇ ਅਜਿਹੇ ਸਮੇਂ 'ਚ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ , ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਕਈ ਹੋਰ ਨੇਤਾ ਜੇਲ 'ਚ ਹਨ। ਰਾਜਕੁਮਾਰ ਆਨੰਦ ਦੇ 'ਆਪ' ਛੱਡਣ ਤੋਂ ਬਾਅਦ ਸੌਰਭ ਭਾਰਦਵਾਜ ਅਤੇ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਰਾਜਕੁਮਾਰ ਆਨੰਦ ਨੇ ਜਾਂਚ ਏਜੰਸੀਆਂ ਦੇ ਦਬਾਅ ਹੇਠ ਆਮ ਆਦਮੀ ਪਾਰਟੀ ਛੱਡੀ ਹੈ। ਉਸ ਸਮੇਂ 'ਆਪ' ਆਗੂਆਂ ਨੇ ਇਹ ਵੀ ਕਿਹਾ ਸੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਸਾਲ ਨਵੰਬਰ 'ਚ ਰਾਜਕੁਮਾਰ ਆਨੰਦ ਦੇ ਟਿਕਾਣੇ 'ਤੇ ਵੀ ਛਾਪੇਮਾਰੀ ਕੀਤੀ ਸੀ। 'ਆਪ' ਆਗੂਆਂ ਨੇ ਕਿਹਾ ਕਿ ਰਾਜਕੁਮਾਰ ਆਨੰਦ ਡਰੇ ਹੋਏ ਹਨ ਅਤੇ ਜਲਦੀ ਹੀ ਭਾਜਪਾ 'ਚ ਸ਼ਾਮਲ ਹੋਣਗੇ। ਹਾਲਾਂਕਿ 'ਆਪ' ਛੱਡਣ ਤੋਂ ਕੁਝ ਦਿਨ ਬਾਅਦ ਹੀ ਰਾਜਕੁਮਾਰ ਆਨੰਦ ਨੇ ਅਚਾਨਕ ਬਸਪਾ 'ਚ ਸ਼ਾਮਲ ਹੋ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਆਖਰਕਾਰ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

 

 

Location: India, Delhi

SHARE ARTICLE

ਏਜੰਸੀ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement