
Uttar Pradesh Accident News: ਟੈਂਕਰ ਨਾਲ ਟਕਰਾਈ ਸਲੀਪਰ ਬੱਸ
Uttar Pradesh Accident News in punajbi : ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਬੱਸ ਅਤੇ ਇਕ ਟੈਂਕਰ ਦੀ ਆਪਸ ਵਿਚ ਭਿਆਕਨ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਲਖਨਊ-ਆਗਰਾ ਐਕਸਪ੍ਰੈੱਸਵੇਅ ’ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖ਼ੇਤਰ ’ਚ ਹਵਾਈ ਪੱਟੀ ’ਤੇ ਇਕ ਟੈਂਕਰ ਨਾਲ ਟਕਰਾ ਗਈ।
ਇਹ ਵੀ ਪੜ੍ਹੋ: Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਗੂੜੀ ਨੀਂਦ ਵਿਚ ਸੁੱਤੇ ਲੋਕ ਘਰਾਂ ਤੋਂ ਭੱਜੇ ਬਾਹਰ
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਟੈਂਕਰ ਦੋਵਾਂ ਦੇ ਹੀ ਪਰਖਚੇ ਉਡ ਗਏ। ਇਸ ਹਾਦਸੇ ਵਿਚ ਦੋ ਔਰਤਾਂ ਅਤੇ ਇਕ ਬੱਚੇ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਰੀਬ 20 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਕਾਰਜਾਂ ’ਚ ਜੁਟੀ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ: Gold Price Today News: ਸਸਤਾ ਸੋਨਾ ਭੁੱਲ ਜਾਓ, ਭਾਰਤ ਵਿਚ ਮੁੜ ਸੋਨੇ ਦੀਆਂ ਕੀਮਤਾਂ ਵਿਚ ਹੋਇਆ ਵਾਧਾ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਓਨਾਓ ਸੜਕ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ ਟਵੀਟ ਵਿਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਸ ਹਾਦਸੇ ਵਿਚ ਆਪਣੇ ਮੈਂਬਰਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ।
ਉਨ੍ਹਾਂ ਕਿਹਾ ਕਿ ਮੈਂ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਰਾਹਤ ਕੋਸ਼ ਫ਼ੰਡ ਵਿਚੋਂ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
(For more Punjabi news apart from Uttar Pradesh Accident News in punajbi , stay tuned to Rozana Spokesman