ਖ਼ਬਰਾਂ |

ਤਾਜ਼ਾ |

ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲਣਗੀਆਂ 12% ਤੋਂ ਵੱਧ ਅਲਕੋਹਲ ਵਾਲੀਆਂ ਦਵਾਈਆਂ
Published : Jul 10, 2026, 3:32 pm IST
Updated : Jul 10, 2026, 3:32 pm IST
SHARE ARTICLE
Now medicines containing more than 12% alcohol will not be available without a doctor's prescription
Now medicines containing more than 12% alcohol will not be available without a doctor's prescription

ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ 12% ਤੋਂ ਵੱਧ ਅਲਕੋਹਲ ਮਿਸ਼ਰਿਤ (ਮਿਕਸ) ਦਵਾਈਆਂ ਦੀ ਖੁੱਲ੍ਹੀ ਵਿਕਰੀ 'ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਦਵਾਈਆਂ ਡਾਕਟਰ ਦੀ ਪਰਚੀ (ਪ੍ਰਿਸਕ੍ਰਿਪਸ਼ਨ) ਤੋਂ ਬਿਨਾਂ ਖਰੀਦੀਆਂ ਜਾਂ ਵੇਚੀਆਂ ਨਹੀਂ ਜਾ ਸਕਣਗੀਆਂ। ਦਵਾਈਆਂ ਦੀ ਗਲਤ ਵਰਤੋਂ ਨੂੰ ਰੋਕਣ ਲਈ ਸਰਕਾਰ ਨੇ ਡਰੱਗਜ਼ ਰੂਲਜ਼, 1945 ਵਿੱਚ ਇਹ ਬਦਲਾਅ ਕੀਤਾ ਹੈ। ਇਸ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਨਵੇਂ ਨਿਯਮ ਦੇ ਤਹਿਤ ਉਨ੍ਹਾਂ ਸਾਰੀਆਂ ਪੀਣ ਵਾਲੀਆਂ ਦਵਾਈਆਂ ਨੂੰ ‘ਸ਼ਡਿਊਲ H1’ ਕੈਟੇਗਰੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਐਥਿਲ ਅਲਕੋਹਲ ਦੀ ਮਾਤਰਾ 12% ਤੋਂ ਵੱਧ ਹੁੰਦੀ ਹੈ ਅਤੇ ਜੋ 30 ਮਿਲੀਲੀਟਰ ਤੋਂ ਵੱਡੀ ਬੋਤਲ ਵਿੱਚ ਵੇਚੀਆਂ ਜਾਂਦੀਆਂ ਹਨ।

ਮੈਡੀਕਲ ਸਟੋਰਾਂ ਲਈ ਵੀ ਖਾਸ ਹਦਾਇਤਾਂ ਹਨ। ਹੁਣ ਮੈਡੀਕਲ ਸਟੋਰਾਂ ਨੂੰ ਇਹਨਾਂ ਦਵਾਈਆਂ ਦੀ ਵਿਕਰੀ ਦਾ ਪੂਰਾ ਰਿਕਾਰਡ ਇੱਕ ਵੱਖਰੇ ਰਜਿਸਟਰ ਵਿੱਚ ਰੱਖਣਾ ਹੋਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement