ਵਿਜੀਲੈਂਸ ਵਲੋਂ 5000/- ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Published : Aug 10, 2018, 5:20 pm IST
Updated : Aug 10, 2018, 6:59 pm IST
SHARE ARTICLE
Punjab Vigilance Bureau
Punjab Vigilance Bureau

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਹੈਬੋਵਾਲ ਕਲਾਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਵਰਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਹੈਬੋਵਾਲ ਕਲਾਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਵਰਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਵਰਿੰਦਰ ਕੁਮਾਰ ਨੂੰ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਉਨ ਐਕਸਟੈਂਸ਼ਨ, ਲੁਧਿਆਣਾ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

punjab vigilance bureauPunjab Vigilance Bureau

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ 100 ਗੱਜ ਪਲਾਟ ਦੇ ਫਰਦ ਦੀ ਕਾਪੀ ਜਾਰੀ ਕਰਨ ਬਦਲੇ 6,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 5,000/- ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement