ਸ੍ਰੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ
Published : Aug 10, 2018, 6:32 pm IST
Updated : Aug 10, 2018, 6:58 pm IST
SHARE ARTICLE
Navjot Singh Sidhu
Navjot Singh Sidhu

 ''ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਬੇਹੱਦ ਵੱਕਾਰੀ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ ਹੋ ਗਿਆ ਹੈ। ਇੱਕ ਵਾਰ ਸ਼ੁਰੁ...

ਚੰਡੀਗੜ : - ''ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਬੇਹੱਦ ਵੱਕਾਰੀ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ ਹੋ ਗਿਆ ਹੈ। ਇੱਕ ਵਾਰ ਸ਼ੁਰੁ ਹੋਣ 'ਤੇ ਇਹ ਪ੍ਰਾਜੈਕਟ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣ ਪੱਖੋਂ ਮੀਲ ਦਾ ਪੱਥਰ ਸਾਬਿਤ ਹੋਵੇਗਾ ਸਗੋਂ ਹਿੰਦੂ-ਸਿੱਖ ਤੰਦਾਂ ਨੂੰ ਹੋਰ ਮਜ਼ਬੂਤ ਵੀ ਕਰੇਗਾ।''

Anandpur SahibAnandpur Sahib

ਅੱਜ ਇੱਥੇ ਪੰਜਾਬ ਮਿਉਂਸਪਲ ਭਵਨ ਵਿਖੇ ਹਿਮਾਚਲ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ (ਸੱਭਿਆਚਾਰ ਤੇ ਸੈਰ ਸਪਾਟਾ) ਸ੍ਰੀ ਰਾਮ ਸੁਭਾਗ ਸਿੰਘ ਨਾਲ ਇਸ ਰੋਪਵੇਅ ਪ੍ਰਾਜੈਕਟ ਦੀ ਮੁੜ ਸ਼ੁਰੂਆਤ ਕਰਨ ਬਾਰੇ ਗੰਭੀਰ ਵਿਚਾਰਚਰਚਾ ਮਗਰੋਂ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦਰਮਿਆਨ ਇੱਕ ਇਕਰਾਰਨਾਮਾ (ਐਮ.ਓ.ਯੂ.) ਹਸਤਾਖ਼ਰਿਤ ਕੀਤਾ ਗਿਆ ਸੀ ਪਰ ਇਹ 2014 ਵਿੱਚ ਠੰਢੇ ਬਸਤੇ ਵਿੱਚ ਪੈ ਗਿਆ ਸੀ। ਇਸ ਦੀ ਮੁੜ ਸ਼ੁਰੂਆਤ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਨੂੰ ਨਿਰਦੇਸ਼ ਦਿੱਤੇ ਹਨ। ਸ. ਸਿੱਧੂ ਨੇ ਅੱਗੇ ਕਿਹਾ ਕਿ ਇਸ ਇਕਰਾਰਨਾਮੇ ਉੱਤੇ ਇਸੇ ਮਹੀਨੇ ਦੌਰਾਨ ਸਹੀ ਪਾਈ ਜਾਵੇਗੀ ਜਿਸ ਨਾਲ ਇਹ ਪ੍ਰਾਜੈਕਟ ਰਫ਼ਤਾਰ ਫੜੇਗਾ।

Punjab Municipal BhawanPunjab Municipal Bhawan

ਮੀਟਿੰਗ ਦੇ ਦੌਰਾਨ ਸ੍ਰੀ ਰਾਮ ਸੁਭਾਗ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬੀਤੇ ਦਿਨੀਂ ਹੋਈ ਆਪਣੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਉੱਤੇ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ।ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 200 ਕਰੋੜ ਰੁਪਏ ਹੋਵੇਗੀ ਅਤੇ ਇਹ 3.5 ਕਿਲੋਮੀਟਰ ਦਾ ਫਾਸਲਾ ਤੈਅ ਕਰੇਗਾ। ਉਨ•ਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੀ ਅਹਿਮੀਅਤ ਨੂੰ ਸਮਝਦੇ ਹੋਏ ਇੱਕ ਅਜਿਹੀ  ਉੱਚ ਕੋਟੀ ਦੀ ਕੰਪਨੀ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਜਿਸਦਾ ਰਿਕਾਰਡ ਹਾਦਸਿਆਂ ਤੋਂ ਰਹਿਤ ਹੋਵੇਗਾ।

capt amrinder singhcapt amrinder singh

ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਇਸ ਪ੍ਰਾਜੈਕਟ ਸਬੰਧੀ ਸਭ ਜ਼ਰੂਰੀ ਮਨਜ਼ੂਰੀਆਂ ਲਈਆਂ ਜਾਣਗੀਆਂ ਅਤੇ ਇਸ ਪ੍ਰਾਜੈਕਟ ਨੂੰ ਸਫ਼ਲਤਾ ਨਾਲ ਨੇਪਰੇ ਚਾੜ•ਨ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਡਾ. ਰੌਸ਼ਨ ਸੰਕਾਰੀਆ ਅਤੇ ਡਾਇਰੈਕਟਰ ਸ. ਮਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement