ਰਾਸ਼ਟਰਪਤੀ ਦੇ ਫ਼ੈਸਲੇ ਵਿਰੁੱਧ ਨੈਸ਼ਨਲ ਕਾਨਫਰੰਸ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ
Published : Aug 10, 2019, 7:25 pm IST
Updated : Aug 10, 2019, 7:25 pm IST
SHARE ARTICLE
National Conference moves Supreme Court challenging Presidential order
National Conference moves Supreme Court challenging Presidential order

ਨੈਸ਼ਨਲ ਕਾਨਫਰੰਸ ਨੇ ਜੰਮੂ ਕਸ਼ਮੀਰ ਦੇ ਸੰਵਿਧਾਨਕ ਦਰਜੇ ਵਿਚ ਬਦਲਾਅ ਨੂੰ ਸ਼ਨੀਵਾਰ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ

ਨਵੀਂ ਦਿੱਲੀ: ਨੈਸ਼ਨਲ ਕਾਨਫਰੰਸ ਨੇ ਜੰਮੂ ਕਸ਼ਮੀਰ ਦੇ ਸੰਵਿਧਾਨਕ ਦਰਜੇ ਵਿਚ ਬਦਲਾਅ ਨੂੰ ਸ਼ਨੀਵਾਰ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ ਅਤੇ ਦਲੀਲ ਦਿੱਤੀ ਕਿ ਇਹਨਾਂ ਕਦਮਾਂ ਨਾਲ ਉੱਥੋਂ ਦੇ ਨਾਗਰਿਕਾਂ ਕੋਲੋਂ ਫ਼ਤਵਾ ਲਏ ਬਗੈਰ ਹੀ ਉਹਨਾਂ ਦੇ ਅਧਿਕਾਰ ਖੋਹ ਲਏ ਹਨ। ਪਟੀਸ਼ਨ ਵਿਚ ਦਲੀਲ ਦਿੱਤੀ ਗਈ ਕਿ ਸੰਸਦ ਵੱਲੋਂ ਪਾਸ ਕੀਤੇ ਗਏ ਕਾਨੂੰਨ ਅਤੇ ਇਸ ਤੋਂ ਬਾਅਦ ਰਾਸ਼ਟਰਪਤੀ ਵੱਲੋਂ ਜਾਰੀ ਆਦੇਸ਼ ਅਸੰਵਿਧਾਨਕ ਹਨ, ਇਸ ਲਈ ਉਹਨਾਂ ਨੂੰ ਗਲਤ ਅਤੇ ਬੇਅਸਰ ਐਲਾਨ ਦਿੱਤਾ ਜਾਵੇ।

Ram Nath Kovind'sRam Nath Kovind

ਮੁਹੰਮਦ ਅਕਬਰ ਅਤੇ ਜਸਟਿਸ (ਸੇਵਾ-ਮੁਕਤ) ਹਸਨੈਨ ਨੇ ਇਹ ਪਟੀਸ਼ਨ ਦਰਜ ਕੀਤੀ ਹੈ। ਦੋਵੇਂ ਹੀ ਲੋਕ ਸਭਾ ਵਿਚ ਨੈਸ਼ਨਲ ਕਾਨਫਰੰਸ ਦੇ ਮੈਂਬਰ ਹਨ। ਮੁਹੰਮਦ ਅਕਬਰ ਜੰਮੂ-ਕਸ਼ਮੀਰ ਦੇ ਸਾਬਕਾ ਵਿਧਾਨ ਸਭਾ ਮੈਂਬਰ ਹਨ ਅਤੇ ਮਸੂਦੀ ਜੰਮੂ-ਕਸ਼ਮੀਰ ਹਾਈ ਕੋਰਟ ਦੇ ਸੇਵਾ ਮੁਕਤ ਜਸਟਿਸ ਹਨ, ਜਿਨ੍ਹਾਂ ਨੇ 2015 ਵਿਚ ਅਪਣੇ ਫ਼ੈਸਲੇ ਵਿਚ ਕਿਹਾ ਸੀ ਕਿ ਧਾਰਾ 370 ਸੰਵਿਧਾਨ ਦਾ ਸਥਾਈ ਪ੍ਰਬੰਧ (Permanent provision) ਹੈ। ਉਹਨਾਂ ਨੇ ਜੰਮੂ-ਕਸ਼ਮੀਰ ਪੂਨਰਗਠਨ ਬਿੱਲ 2019 ਅਤੇ ਇਸ ਤੋਂ ਬਾਅਦ ਰਾਸ਼ਟਰਪਤੀ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।

Article 370Article 370

ਪਟੀਸ਼ਨਰਾਂ ਨੇ ਕਿਹਾ ਹੈ ਕਿ ਕਾਨੂੰਨ ਅਤੇ ਰਾਸ਼ਟਰਪਤੀ ਦੇ ਆਦੇਸ਼ ‘ਗੈਰ ਕਾਨੂੰਨੀ ਅਤੇ ਸੰਵਿਧਾਨ ਦੀ ਧਾਰਾ 14 ਅਤੇ 21 ਦੇ ਤਹਿਤ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ ਦਾ ਘਾਣ ਹੈ’। ਦੋਵੇਂ ਸੰਸਦਾਂ ਨੇ ਦਲੀਲ ਦਿੱਤੀ ਹੈ ਕਿ ਭਾਰਤ ਯੂਨੀਅਨ ਵਿਚ ਜੰਮੂ-ਕਸ਼ਮੀਰ ਰਿਆਸਤ ਦੇ ਸ਼ਾਂਤੀਪੂਰਨ ਅਤੇ ਲੋਕਤਾਂਤਰਿਕ ਮੇਲ ਨੂੰ ਯਕੀਨੀ ਬਣਾਉਣ ਲਈ ਧਾਰਾ 370 ਨੂੰ ਬੇਹੱਦ ਧਿਆਨ ਨਾਲ ਤਿਆਰ ਕੀਤਾ ਗਿਆ ਸੀ।

Jammu KashmirJammu Kashmir

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਖੇਤਰਾਂ ਵਿਚ ਵੰਡਣ ਸਬੰਧੀ ਬਿੱਲ ਨੂੰ ਅਪਣੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕਾਨੂੰਨ 31 ਅਕਤੂਬਰ ਨੂੰ ਪ੍ਰਭਾਵ ਵਿਚ ਆਵੇਗਾ। 31 ਅਕਤੂਬਰ ਨੂੰ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਤੌਰ ‘ਤੇ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਅਜ਼ਾਦੀ ਤੋਂ ਬਾਅਦ 565 ਰਿਆਸਤਾਂ ਨੂੰ ਭਾਰਤ ਯੂਨੀਅਨ ਵਿਚ ਮਿਲਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ। ਇਸ ਹਫ਼ਤੇ ਦੀ ਸ਼ੁਰੂਆਤ ਵਿਚ ਸੰਸਦ ਨੇ ਇਕ ਬਿੱਲ ‘ਤੇ ਅਪਣੀ ਮਨਜ਼ੂਰੀ ਦਿੱਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement