
ਕੇਰਲ, ਕਰਨਾਟਕ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਹੜ੍ਹ ਦਾ ਕਹਿਰ ਜਾਰੀ ਹੈ।
ਨਵੀਂ ਦਿੱਲੀ: ਕੇਰਲ, ਕਰਨਾਟਕ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਕੇਰਲ ਵਿਚ ਬਾਰਿਸ਼ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹਨਾਂ ਹਲਾਤਾਂ ਦਾ ਜਾਇਜ਼ਾ ਲੈਣ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੱਲ ਐਤਵਾਰ ਨੂੰ ਅਪਣੇ ਲੋਕ ਸਭਾ ਖੇਤਰ ਦਾ ਦੌਰਾ ਕਰਨਗੇ। ਇਸ ਸਬੰਧੀ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਵੀ ਸਹਾਇਤਾ ਦੀ ਮੰਗ ਕੀਤੀ ਹੈ।
Kerala Flood
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹੜ੍ਹ ਅਤੇ ਲਗਾਤਾਰ ਬਾਰਿਸ਼ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦਾ ਵਾਅਦਾ ਕੀਤਾ ਹੈ। ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪੀਐਮ ਮੋਦੀ ਨਾਲ ਗੱਲ ਕੀਤੀ ਅਤੇ ਉਹਨਾਂ ਕੋਲੋਂ ਸੂਬੇ ਵਿਚ ਹੜ੍ਹ ਅਤੇ ਬਾਰਿਸ਼ ਨਾਲ ਗੰਭੀਰ ਰੂਪ ਤੋਂ ਪ੍ਰਭਾਵਿਤ ਲੋਕਾਂ ਖ਼ਾਸ ਕਰ ਵਾਇਨਾਡ ਲਈ ਸੰਭਰ ਸਹਾਇਤਾ ਲਈ ਅਪੀਲ ਕੀਤੀ ਸੀ।
Rahul And Modi
ਕੇਰਲ ਵਿਚ ਜ਼ਿਆਦਾਤਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪ ਭੇਜਿਆ ਜਾ ਰਿਹਾ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕੇਰਲ ਦੇ ਮੁੱਖ ਮੰਤਰੀ ਪੀ.ਵਿਜੈਅਨ ਕੋਲੋਂ ਵੀ ਸਹਾਇਤਾ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਰਲ ਵਿਚ ਆਫ਼ਤ ਦੀ ਬਾਰਿਸ਼ ਹੋਣ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਬਾਰਿਸ਼ ਦੇ ਚਲਦਿਆਂ ਮੌਸਮ ਵਿਭਾਗ ਨੇ ਸੂਬੇ ਦੇ ਚਾਰ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਹਨਾਂ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਭਾਰੀ ਬਾਰਿਸ਼ ਅਤੇ ਹੜ੍ਹ ਦੇ ਚਲਦਿਆਂ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।