ਭੈਣ ਨੂੰ ਚੜ੍ਹਿਆ WWE ਦਾ ਬੁਖ਼ਾਰ, ਭਰਾ ਨੂੰ ਕੁੱਟ-ਕੁੱਟ ਕੀਤਾ ਅੱਧ ਮਰਿਆ, ਵੀਡੀਓ ਵਾਇਰਲ
Published : Aug 10, 2019, 1:09 pm IST
Updated : Aug 10, 2019, 1:09 pm IST
SHARE ARTICLE
fight of brother sister
fight of brother sister

ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਚੜ੍ਹਿਆ ਟਿਕਟਾਕ ਦਾ ਬੁਖ਼ਾਰ

ਨਵੀਂ ਦਿੱਲੀ- ਆਏ ਦਿਨ ਕੋਈ ਨਾ ਕੋਈ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈ ਹੀ ਰਹਿੰਦੀ ਹੈ ਅਤੇ ਇਹਨਾਂ ਵਾਇਰਲ ਵੀਡੀਓਸ ਨੂੰ ਲੋਕਾਂ ਵੱਲੋਂ ਬੇਹੱਦ ਪਸੰਦ ਵੀ ਕੀਤਾ ਜਾਂਦਾ ਹੈ ਅਤੇ ਇਹਨਾਂ ਵੀਡੀਓਸ ਨੂੰ ਵਟਸਐਪ, ਫੇਸ ਬੁੱਕ ਅਤੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤਾ ਜਾਂਦਾ ਹੈ। ਇਹਨਾਂ ਸਾਰੀਆਂ ਐਪਸ ਨਾਲ ਕਈ ਮਸ਼ਹੂਰ ਹਸਤੀਆਂ ਵੀ ਜੁੜੀਆਂ ਹੁੰਦੀਆ ਹਨ।

Tik TokTik Tok

ਭਾਰਤ ਵਿਚ ਟਿਕਟਾਕ ਦੇ ਕਈ ਫੈਨਸ ਹਨ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਟਿਕਟਾਕ 'ਤੇ ਵੀਡੀਓ ਬਣਾਈਆਂ ਜਾਂਦੀਆਂ ਹਨ। ਹੁਣ ਇਕ ਵੱਖਰੀ ਹੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਅਜਿਹੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਪਹਿਲਾਂ ਕਦੇ ਵੀ ਵਾਇਰਲ ਨਹੀਂ ਹੋਈ। ਇਸ ਵਾਇਰਲ ਵੀਡੀਓ ਵਿਚ ਭੈਣ-ਭਰਾ ਦੀ ਲੜਾਈ ਦੇਖਣ ਨੂੰ ਮਿਲ ਰਹੀ ਹੈ। ਇਸ ਵੀਡੀਓ ਵਿਚ ਇਕ ਭੈਣ ਵੱਲੋਂ ਆਪਣੇ ਭਰਾ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ।

ਲੋਕਾਂ ਵੱਲੋਂ ਇਸ ਵੀਡੀਓ ਨੂੰ ਕਾਫ਼ੀ ਪਸੰਦ ਵੀ ਕੀਤਾ ਜਾ ਰਿਹਾ ਹੈ। ਵੀਡੀਓ ਵਿਚ ਭੈਣ ਆਪਣੇ ਭਰਾ ਨੂੰ ਲੱਤ ਮਾਰ ਰਹੀ ਹੈ ਅਤੇ ਪਿਨ ਡਾਊਨ ਕਰ ਰਹੀ ਹੈ। ਕਈ ਲੋਕਾਂ ਨੇ ਕਮੈਂਟ ਕੀਤਾ ਹੈ ਕਿ ਕੁੜੀ ਨੂੰ WWE ਦਾ ਬੁਖ਼ਾਰ ਚੜ੍ਹ ਗਿਆ ਹੈ। ਇਕ ਹੋਰ ਯੂਜ਼ਰ ਵੱਲੋਂ ਲਿਖਿਆ ਗਿਆ ਹੈ ਕਿ ਭੈਣ-ਭਰਾ ਦੀ ਇਹ WWE ਲੜਾਈ ਹੈ। ਅੱਜ ਤੱਕ ਜਿੰਨੀਆਂ ਵੀ ਵੀਡੀਓਸ ਵਾਇਰਲ ਹੋਈਆਂ ਹਨ ਉਹਨਾਂ ਵਿਚ ਇਹ ਪਹਿਲੀ ਵੀਡੀਓ ਹੈ ਜਿਸ ਵਿਚ ਭੈਣ-ਭਰਾ ਦੀ ਲੜਾਈ ਦੇਖਣ ਨੂੰ ਮਿਲੀ ਹੈ। ਹੁਣ ਤੱਕ ਇਸ ਵੀਡੀਓ ਨੂੰ ਲੱਖਾਂ ਲੋਕ ਦੇਖ ਚੁੱਕੇ ਹਨ ਅਤੇ ਲੱਖਾਂ ਨੇ ਇਹ ਵੀਡੀਓ ਸ਼ੇਅਰ ਵੀ ਕੀਤਾ ਗਿਆ ਹੈ ਅਤੇ ਯੂਜ਼ਰਸ ਵੱਲੋਂ ਵੱਖ-ਵੱਖ ਰਿਐਕਸ਼ਨ ਵੀ ਦਿੱਤੇ ਗਏ ਹਨ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement