ਵੱਡੀ ਖ਼ਬਰ : ਹੁਣ ਨਹੀਂ ਹੋਵੇਗੀ ਕਾਲਜ-ਯੂਨੀਵਰਸਿਟੀ ਦੀ ਪ੍ਰੀਖਿਆ, ਸਰਕਾਰ ਨੇ ਕੀਤਾ ਵੱਡਾ ਫੈਸਲਾ 
Published : Aug 10, 2020, 12:22 pm IST
Updated : Aug 10, 2020, 12:22 pm IST
SHARE ARTICLE
College-University Exam Cancelled
College-University Exam Cancelled

ਯੂਜੀਸੀ ਨੇ ਇੱਕ ਸੋਧੀ ਹੋਈ ਗਾਈਡਲਾਈਨ ਜਾਰੀ ਕੀਤੀ ਸੀ, ਜਿਸ ਵਿੱਚ ਜੁਲਾਈ ਵਿੱਚ ਪ੍ਰੀਖਿਆ ਦੇਣ ਦੀ ਜ਼ਰੂਰਤ ਨੂੰ ਖ਼ਤਮ ਕਰ ਦਿੱਤਾ ਗਿਆ ਸੀ।

ਨਵੀਂ ਦਿੱਲੀ - ਕੋਰੋਨਾ ਸੰਕਟ ਕਾਰਨ ਦਿੱਲੀ ਸਰਕਾਰ ਨੇ ਆਪਣੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਜੋ ਇਸ ਸਾਲ ਨਹੀਂ ਹੋ ਸਕੀਆਂ ਉਹਨਾਂ ਨੂੰ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਦਿੱਲੀ ਰਾਜ ਦੀਆਂ ਯੂਨੀਵਰਸਿਟੀਆਂ ਦੀ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।

ExamExam

ਯੂਜੀਸੀ ਨੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਨੂੰ 30 ਸਤੰਬਰ ਤੱਕ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ, ਜਿਸ ਦਾ 31 ਵਿਦਿਆਰਥੀਆਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਵਿਰੋਧ ਕੀਤਾ ਹੈ। ਵਿਦਿਆਰਥੀਆਂ ਦਾ ਤਰਕ ਹੈ ਕਿ ਕੋਰੋਨਾ ਸੰਕਟ ਵਿਚ, ਹਰ ਵਿਦਿਆਰਥੀ ਲਈ ਇਮਤਿਹਾਨਾਂ ਵਿਚ ਹਰ ਜਗ੍ਹਾ ਸ਼ਾਮਲ ਹੋਣਾ ਸੰਭਵ ਨਹੀਂ ਹੈ। 

UGCUGC

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਯੂਜੀਸੀ ਨੇ ਸਕੂਲ-ਕਾਲਜ ਪ੍ਰੀਖਿਆਵਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜਿਸ ਅਨੁਸਾਰ 30 ਸਤੰਬਰ ਤੱਕ ਪ੍ਰੀਖਿਆ ਲਈ ਜਾਣੀ ਸੀ। ਗ੍ਰਹਿ ਮੰਤਰਾਲੇ ਤੋਂ ਇਜਾਜ਼ਤ ਮਿਲਣ ਤੋਂ ਬਾਅਦ, ਯੂਜੀਸੀ ਨੇ ਇੱਕ ਸੋਧੀ ਹੋਈ ਗਾਈਡਲਾਈਨ ਜਾਰੀ ਕੀਤੀ ਸੀ, ਜਿਸ ਵਿੱਚ ਜੁਲਾਈ ਵਿੱਚ ਪ੍ਰੀਖਿਆ ਦੇਣ ਦੀ ਜ਼ਰੂਰਤ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਅੰਤਮ ਸਾਲ ਦੀਆਂ ਪ੍ਰੀਖਿਆਵਾਂ ਲਾਜ਼ਮੀ ਹਨ, ਉਹਨਾਂ ਨੂੰ ਸਤੰਬਰ ਦੇ ਅਖੀਰ ਵਿਚ ਕਰਵਾਉਣ ਦੀ ਆਗਿਆ ਦਿੱਤੀ ਗਈ ਸੀ। 

College-University Exam CancelledCollege-University Exam Cancelled

ਹਾਲਾਂਕਿ, ਗਾਈਡਲਾਈਨ ਵਿਚ ਇਹ ਵੀ ਕਿਹਾ ਗਿਆ ਸੀ ਕਿ ਜੇ ਕੋਈ ਵਿਦਿਆਰਥੀ ਢੁਕਵੇਂ ਕਾਰਨ ਦੱਸਣ ਤੋਂ ਬਾਅਦ ਪ੍ਰੀਖਿਆ ਦੇਣ ਤੋਂ ਅਸਮਰੱਥ ਹੈ, ਤਾਂ ਉਸਨੂੰ ਬਾਅਦ ਵਿਚ ਇੱਕ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦਿਸ਼ਾ ਨਿਰਦੇਸ਼ ਵਿਚ ਖ਼ਾਸ ਜ਼ੋਰ ਆਖ਼ਰੀ ਸਾਲ ਦੀ ਪ੍ਰੀਖਿਆ ਨੂੰ ਲੈ ਕੇ ਸੀ। ਯੂਜੀਸੀ ਨੇ ਇਹ ਵੀ ਕਿਹਾ ਸੀ ਕਿ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਦੇ ਅਧਾਰ 'ਤੇ ਵੀ ਪ੍ਰਮੋਟ ਕੀਤਾ ਜਾ ਸਕਦਾ ਹੈ। 

ExamExam

ਇਸ ਤੋਂ ਪਹਿਲਾਂ ਦਿੱਲੀ ਯੂਨੀਵਰਸਿਟੀ ਵੱਲੋਂ ਓਪਨ ਬੁੱਕ ਦੀ ਪ੍ਰੀਖਿਆ ਕਰਾਉਣ ਦਾ ਵਿਰੋਧ ਹੋਇਆ ਸੀ। ਜ਼ੁਬਾਨੀ ਟੈਸਟ ਦੌਰਾਨ ਵੀ ਕੁਝ ਖਾਮੀਆਂ ਸਨ, ਪਰ ਬਾਅਦ ਵਿਚ ਦਿੱਲੀ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਨੂੰ ਇਮਤਿਹਾਨ ਕਰਵਾਉਣ ਦੀ ਆਗਿਆ ਦੇ ਦਿੱਤੀ। ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਕਿ ਇਮਤਿਹਾਨ ਕਰਾਉਣ ਤੋਂ ਬਾਅਦ, ਰਿਪੋਰਟ ਪੇਸ਼ ਕਰਨੀ ਹੋਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement