ਹੜ੍ਹਾਂ ਦੀ ਮਾਰ : ਪ੍ਰਧਾਨ ਮੰਤਰੀ ਨੇ ਛੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ!
Published : Aug 10, 2020, 9:38 pm IST
Updated : Aug 10, 2020, 9:38 pm IST
SHARE ARTICLE
PM Narinder Modi
PM Narinder Modi

ਹੜ੍ਹਾਂ ਦੀ ਭਵਿੱਖਬਾਣੀ ਸਬੰਧੀ ਕੇਂਦਰੀ ਤੇ ਰਾਜ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਹੋਵੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਹਾਲਤ ਦੀ ਸਮੀਖਿਆ ਲਈ ਛੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਬੈਠਕ ਕੀਤੀ। ਉਨ੍ਹਾਂ ਚੇਤਾਵਨੀ ਪ੍ਰਣਾਲੀ ਵਿਚ ਸੁਧਾਰ ਲਈ ਨਵੀਂ ਤਕਨੀਕ ਦੀ ਵਿਆਪਕ ਵਰਤੋਂ 'ਤੇ ਜ਼ੋਰ ਦਿਤਾ।

Pm Narinder ModiPm Narinder Modi

 ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਦੇਸ਼ ਵਿਚ ਦਖਣੀ-ਪਛਮੀ ਮਾਨਸੂਨ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨਾਲ ਸਿੱਝਣ ਲਈ ਤਿਆਰੀਆਂ ਦੀ ਸਮੀਖਿਆ ਲਈ ਆਸਾਮ, ਬਿਹਾਰ, ਯੂਪੀ, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲਾ ਬੈਠਕ ਵਿਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਦਫ਼ਤਰ ਨੇ ਬਿਆਨ ਰਾਹੀਂ ਦਸਿਆ ਕਿ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਹੜ੍ਹਾਂ ਦੀ ਭਵਿੱਖਬਾਣੀ ਲਈ ਸਥਾਈ ਪ੍ਰਣਾਲੀ ਵਾਸਤੇ ਸਾਰੀਆਂ ਕੇਂਦਰੀ ਅਤੇ ਰਾਜ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ 'ਤੇ ਵੀ ਜ਼ੋਰ ਦਿਤਾ।

P.M Narinder modiP.M Narinder modi

ਪ੍ਰਧਾਨ ਮੰਤਰੀ ਨੇ ਸਥਾਨਕ ਪੱਧਰ 'ਤੇ ਚੇਤਾਵਨੀ ਪ੍ਰਣਾਲੀ ਵਿਚ ਨਿਵੇਸ਼ ਵਧਾਏ ਜਾਣ 'ਤੇ ਜ਼ੋਰ ਦਿਤਾ ਤਾਕਿ ਇਲਾਕੇ ਦੇ ਲੋਕ ਨਦੀ ਦੇ ਕੰਢੇ ਵਿਚ ਦਰਾੜ ਪੈਣ, ਇਲਾਕੇ ਵਿਚ ਪਾਣੀ ਭਰਨ ਜਾਂ ਬਿਜਲੀ ਡਿੱਗਣ ਜਿਹੇ ਖ਼ਤਰਿਆਂ ਦੇ ਮਾਮਲੇ ਵਿਚ ਸਮੇਂ ਸਿਰ ਚੌਕਸ ਹੋ ਸਕਣ।

narinder modinarinder modi

ਇਹ ਬੈਠਕ ਲਗਭਗ ਡੇਢ ਘੰਟੇ ਚੱਲੀ ਜਿਸ ਵਿਚ ਰਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਅਤੇ ਹੋਰ ਮੰਤਰੀ ਤੇ ਅਧਿਕਾਰੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿਤਾ ਕਿ ਕੋਵਿਡ-19 ਮਹਾਂਮਾਰੀ ਕਾਰਨ ਰਾਜਾਂ ਦੁਆਰਾ ਲੋਕਾਂ ਨੂੰ ਰਾਹਤ ਅਤੇ ਬਚਾਅ ਕੋਸ਼ਿਸ਼ਾਂ ਦੌਰਾਨ ਮਾਸਕ ਪਾਉਣ, ਹੱਥ ਸਾਫ਼ ਰੱਖਣ ਅਤੇ ਇਕ ਦੂਜੇ ਤੋਂ ਦੂਰੀ ਰੱਖਣ ਜਿਹੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਕਰਾਉਣੀ ਚਾਹੀਦੀ ਹੈ।

PM ModiPM Modi

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿਚ ਭਾਰਤ ਮੌਸਮ ਵਿਗਿਆਨ ਵਿਭਾਗ ਅਤੇ ਕੇਂਦਰੀ ਜਲ ਕਮਿਸ਼ਨ ਜਿਹੀਆਂ ਏਜੰਸੀਆਂ ਨੇ ਹੜ੍ਹਾਂ ਤੋਂ ਪਹਿਲਾਂ ਅਨੁਮਾਨ ਦੀ ਕਿਤੇ ਜ਼ਿਆਦਾ ਬਿਹਤਰ ਅਤੇ ਉਪਯੋਗੀ ਕੋਸ਼ਿਸ਼ਾਂ ਕੀਤੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement