ਕੋਰੋਨਾ ਸੰਕਟ ਦੌਰਾਨ ਕਿਸਾਨ ਬਣੇ ਹਨ ਵੱਡਾ ਸਹਾਰਾ : ਮੋਦੀ
Published : Aug 10, 2020, 8:13 am IST
Updated : Aug 10, 2020, 8:13 am IST
SHARE ARTICLE
PM Modi
PM Modi

ਇਕ ਲੱਖ ਕਰੋੜ ਰੁਪਏ ਦਾ ਖੇਤੀ ਬੁਨਿਆਦੀ ਢਾਂਚਾ ਫ਼ੰਡ ਸ਼ੁਰੂ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਵਿਚ ਕਿਸਾਨਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਸਦਕਾ ਭਾਰਤ ਦੀ ਪੇਂਡੂ ਅਰਥਵਿਵਸਥਾ ਅੱਜ ਵੀ ਮਜ਼ਬੂਤ ਹੈ ਅਤੇ ਇਸ ਨਾਲ ਪੂਰੇ ਅਰਥਚਾਰੇ ਨੂੰ ਸਹਾਰਾ ਮਿਲਿਆ ਹੈ।

PM Modi to inaugurate Rashtriya Swachhata Kendra today PM Modi 

ਉਨ੍ਹਾਂ ਖੇਤੀ ਖੇਤਰ ਦੇ ਵਿਕਾਸ ਲਈ ਅਪਣੀ ਸਰਕਾਰ ਦੀਆਂ ਤਮਾਮ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖ਼ਾਸਕਰ ਛੋਟੇ ਕਿਸਾਨਾਂ ਦੇ ਹਿਤਾਂ ਨੂੰ ਇਨ੍ਹਾਂ ਯੋਜਨਾਵਾਂ ਦੇ ਕੇਂਦਰ ਵਿਚ ਰਖਿਆ ਗਿਆ ਹੈ।

PM ModiPM Modi

ਪ੍ਰਧਾਨ ਮੰਤਰੀ ਨੇ ਕਿਸਾਨ ਸਨਮਾਨ ਫ਼ੰਡ ਦੀ ਛੇਵੀਂ ਕਿਸਤ ਤਹਿਤ 85 ਕਰੋੜ ਤੋਂ ਵੱਧ ਕਿਸਾਨਾਂ ਨੂੰ 17100 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਅਤੇ ਖੇਤੀ ਬੁਨਿਆਦੀ ਢਾਂਚਾ ਫ਼ੰਡ  ਤਹਿਤ ਇਕ ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਉਦਘਾਟਨ ਕੀਤਾ।

PM Modi PM Modi

ਪੀ ਐਮ ਕਿਸਾਨ ਤਹਿਤ ਕਿਸਾਨਾਂ ਨੂੰ ਹਰ ਸਾਲ ਦੋ-ਦੋ ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਕੁਲ ਛੇ ਹਜ਼ਾਰ ਰੁਪਏ ਦੀ ਸਹਾਇਤਾ ਦਿਤੀ ਜਾਂਦੀ ਹੈ। ਮੋਦੀ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਕਿਸਾਨਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਇਸ ਦੌਰ ਵਿਚ, ਸਾਡੇ ਕਿਸਾਨਾਂ ਨੇ ਪਿਛਲੇ ਛੇ ਮਹੀਨਿਆਂ ਵਿਚ ਇਹ ਵਿਖਾ ਦਿਤਾ ਕਿ ਸਾਡਾ ਪੇਂਡੁ ਅਤੇ ਖੇਤੀ ਖੇਤਰ ਆਫ਼ਤ ਵਿਚ ਦੇਸ਼ ਦੀ ਕਿੰਨੀ ਵੱਡੀ ਮਦਦ ਕਰ ਸਕਦਾ ਹੈ।

PM ModiPM Modi

ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੀ ਤਪੱਸਿਆ ਨਾਲ ਹੀ ਅਸੀਂ 80 ਕਰੋੜ ਲੋਕਾਂ ਨੂੰ ਮੁਫ਼ਤ ਭੋਜਨ ਸਮੱਗਰੀ ਦੇਣ ਦਾ ਸੰਸਾਰ ਦਾ ਸੱਭ ਤੋਂ ਵੱਡਾ ਪ੍ਰੋਗਰਾਮ ਚਲਾਉਣ ਦੇ ਸਮਰੱਥ ਹੋਏ ਹਾਂ।' ਇਸ ਪ੍ਰੋਗਰਾਮ ਵਿਚ ਦੇਸ਼ ਭਰ ਦੇ ਕਿਸਾਨ, ਸਹਿਕਾਰੀ ਕਮੇਟੀਆਂ ਅਤੇ ਨਾਗਰਿਕ ਸ਼ਾਮਲ ਹੋਏ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਪ੍ਰੋਗਰਾਮ ਵਿਚ ਸ਼ਾਮਲ ਸਨ।

PM Modi to Hold Meeting with CMs on July 27PM Modi

ਪ੍ਰਧਾਨ ਮੰਤਰੀ ਨੇ ਕਿਹਾ, 'ਭਾਰਤ ਦੀ ਖੇਤੀ ਅਤੇ ਪੇਂਡੂ ਅਰਥਵਿਵਸਥਾ ਸੰਕਟ ਵਿਚ ਵੀ ਮਜ਼ਬੂਤ ਹੈ। ਅਸੀਂ ਬੀਜ ਅਤੇ ਖਾਦਾਂ ਦਾ ਰੀਕਾਰਡ ਉਤਪਾਦਨ ਕੀਤਾ ਹੈ। ਕਿਸਾਨਾਂ ਨੇ ਮਹਾਂਮਾਰੀ ਦੇ ਖ਼ਤਰੇ ਵਿਚਾਲੇ ਵੀ ਬੀਜਾਈ ਤੇ ਵਾਢੀ ਦੇ ਰੀਕਾਰਡ ਬਣਾਏ ਹਨ।'

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement