
ਕਾਨੂੰਨ ਰੱਦ ਕਰੋ ਦੇ ਨਾਅਰਿਆਂ ਨਾਲ ਗੂੰਜੀ ਸੰਸਦ
ਨਵੀਂ ਦਿੱਲੀ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਰਾਜ ਸਭਾ ਅੰਦਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਵੈੱਲ 'ਚ ਉਤਰ ਆਏ ਅਤੇ ਖੇਤੀ ਬਿੱਲਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਹਨਾਂ ਨੇ ਟੇਬਲ ‘ਤੇ ਚੜ੍ਹ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਾਅਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨਾਂ ਦੀ ਕਾਪੀ ਸਪੀਕਰ ਦੀ ਕੁਰਸੀ ਵੱਲ ਸੁੱਟੀ।
Partap Bajwa
ਇਸ ਮੌਕੇ ਬਾਕੀ ਕਾਂਗਰਸੀ ਸਾਂਸਦਾਂ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੱਤਾ ਗਿਆ। ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰਾਨਾ ਅੰਦਾਜ਼ 'ਚ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਗਈ ਸੀ।ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਆਪਣੇ ਕਾਲੇ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਦੀ ਮੰਗ ਮੰਨਣੀ ਚਾਹੀਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪ੍ਰਤਾਪ ਸਿੰਘ ਬਾਜਵਾ ਇਹ ਗੱਲ ਕਹਿ ਚੁੱਕੇ ਹਨ ਕਿ ਉਨ੍ਹਾਂ ਵੱਲੋਂ ਰਾਜ ਸਭਾ ਅੰਦਰ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਕਰਨ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ।