ਜੰਮੂ-ਕਸ਼ਮੀਰ 'ਚ ਵੱਡਾ ਮੁਕਾਬਲਾ ਸ਼ੁਰੂ, ਖੌਫਨਾਕ ਅੱਤਵਾਦੀ ਲਤੀਫ ਰਾਠਰ ਨੂੰ ਘੇਰਿਆ
Published : Aug 10, 2022, 9:31 am IST
Updated : Aug 10, 2022, 9:31 am IST
SHARE ARTICLE
Indian army
Indian army

ਖਾਨਸਾਹਿਬ ਖੇਤਰ ਦੇ ਵਾਟਰਹੋਲ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਕੀਤੀ ਸ਼ੁਰੂ

 

ਜੰਮੂ: ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਡਗਾਮ ਵਿੱਚ ਸੁਰੱਖਿਆ ਬਲਾਂ ਨੇ ਇੱਕ ਵੱਡਾ ਮੁਕਾਬਲਾ ਸ਼ੁਰੂ ਕਰ ਦਿੱਤਾ ਹੈ। ਇਸ ਮੁੱਠਭੇੜ 'ਚ ਤਿੰਨ ਖੌਫਨਾਕ ਅੱਤਵਾਦੀ ਫਸੇ ਹੋਏ ਹਨ। ਪੁਲਿਸ ਮੁਤਾਬਕ ਲਸ਼ਕਰ-ਏ-ਤੋਇਬਾ (ਟੀ.ਆਰ.ਐੱਫ.) ਦਾ ਖਤਰਨਾਕ ਅੱਤਵਾਦੀ ਲਤੀਫ ਰਾਦਰ ਵੀ ਇਸ ਮੁਕਾਬਲੇ 'ਚ ਸ਼ਾਮਲ ਹੈ। ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਕਿਹਾ ਕਿ ਲਤੀਫ ਰਾਠਰ ਰਾਹੁਲ ਭੱਟ ਅਤੇ ਆਮਰੀਨ ਭੱਟ ਦੇ ਕਤਲ ਸਮੇਤ ਕਈ ਬੇਕਸੂਰ ਨਾਗਰਿਕਾਂ ਦੀ ਹੱਤਿਆ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਮੁਕਾਬਲਾ ਸ਼ੁਰੂ ਹੋ ਗਿਆ ਹੈ।

 

bsf punjab
bsf 

 

ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਸਵੇਰੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲੇ ਦੇ ਖਾਨਸਾਹਿਬ ਖੇਤਰ ਦੇ ਵਾਟਰਹੋਲ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਉਸ ਸਮੇਂ ਮੁਕਾਬਲੇ 'ਚ ਬਦਲ ਗਈ ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

 

Indian armyIndian army

ਕਸ਼ਮੀਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਕਸ਼ਮੀਰ ਡਿਵੀਜ਼ਨ) ਵਿਜੇ ਕੁਮਾਰ ਨੇ ਦੱਸਿਆ ਕਿ ਮੁੱਠਭੇੜ ਵਿੱਚ ਲੋੜੀਂਦੇ ਅੱਤਵਾਦੀ ਲਤੀਫ ਰਾਥਰ ਸਮੇਤ ਲਸ਼ਕਰ ਦੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement