NIA ਨੇ ਬੰਬੀਹਾ-ਲਾਰੈਂਸ ਬਿਸ਼ਨੋਈ ਗੈਂਗ ਦੇ 12 ਮੈਂਬਰ ਖਿਲਾਫ਼ ਦਰਜ ਕੀਤੀ ਸਪਲੀਮੈਂਟਰੀ ਚਾਰਜਸ਼ੀਟ  
Published : Aug 10, 2023, 2:13 pm IST
Updated : Aug 10, 2023, 6:13 pm IST
SHARE ARTICLE
Lawrence Bishnoi
Lawrence Bishnoi

ਐਨਆਈਏ ਨੇ ਪਿਛਲੇ ਸਾਲ 26 ਅਗਸਤ ਨੂੰ ਦਰਜ ਹੋਏ ਦੋਵਾਂ ਮਾਮਲਿਆਂ ਵਿਚ ਕੁੱਲ 33 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। 

ਨਵੀਂ ਦਿੱਲੀ: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਅਤਿਵਾਦੀ-ਗੈਂਗਸਟਰ-ਡਰੱਗ ਤਸਕਰਾਂ ਦੇ ਨੈਟਵਰਕ ਦੀ ਜਾਂਚ ਦੇ ਸਬੰਧ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗਰੋਹ ਦੇ 12 ਮੁੱਖ ਮੈਂਬਰਾਂ ਵਿਰੁੱਧ ਦੋ ਸਪਲੀਮੈਂਟਰੀ ਚਾਰਜਸ਼ੀਟਾਂ ਦਾਖਲ ਕੀਤੀਆਂ ਹਨ। ਅਧਿਕਾਰੀ ਨੇ ਦੱਸਿਆ ਕਿ ਇੱਕ ਸਬੰਧਤ ਘਟਨਾਕ੍ਰਮ ਵਿਚ, ਇੱਥੇ ਇੱਕ ਵਿਸ਼ੇਸ਼ ਅਦਾਲਤ ਨੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ 'ਪ੍ਰਬੰਧਿਤ ਅਤਿਵਾਦੀ' ਅਰਸ਼ਦੀਪ ਡੱਲਾ ਸਮੇਤ ਸੱਤ ਅਪਰਾਧੀਆਂ ਨੂੰ ਬਹੁ-ਰਾਜੀ ਦਹਿਸ਼ਤਗਰਦ-ਗੈਂਗਸਟਰ ਗਠਜੋੜ ਦੇ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ।     

ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਏਜੰਸੀ ਨੇ ਸਪਲੀਮੈਂਟਰੀ ਚਾਰਜਸ਼ੀਟ ਵਿਚ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਮੁੱਖ ਮੈਂਬਰ ਲਖਬੀਰ ਸਿੰਘ ਉਰਫ਼ ਲੰਡਾ ਸਮੇਤ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰਾਂ ਅਤੇ ਬੰਬੀਹਾ ਗੈਂਗ ਦੇ ਨੌਂ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਐਨਆਈਏ ਨੇ ਪਿਛਲੇ ਸਾਲ 26 ਅਗਸਤ ਨੂੰ ਦਰਜ ਹੋਏ ਦੋਵਾਂ ਮਾਮਲਿਆਂ ਵਿਚ ਕੁੱਲ 33 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। 

ਬੁਲਾਰੇ ਨੇ ਦੱਸਿਆ ਕਿ ਲੰਡਾ ਤੋਂ ਇਲਾਵਾ ਦਲੀਪ ਕੁਮਾਰ ਬਿਸ਼ਨੋਈ ਅਤੇ ਸੁਰਿੰਦਰ ਸਿੰਘ ਉਰਫ਼ 'ਚੀਕੂ' ਖ਼ਿਲਾਫ਼ ਪਹਿਲੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਫਰਾਰ ਲੰਡਾ ਹਰਵਿੰਦਰ ਸਿੰਘ ਉਰਫ 'ਰਿੰਦਾ' ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਕਰੀਬੀ ਸਾਥੀ ਹੈ। 


 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement