Creamy Layer News: SC/ST ਰਾਖਵੇਂਕਰਨ 'ਚ ਕ੍ਰੀਮੀ ਲੇਅਰ ਨਹੀਂ ਹੋਵੇਗੀ ਲਾਗੂ, ਕੇਂਦਰ ਸਰਕਾਰ ਨੇ ਕੀਤਾ ਫੈਸਲਾ
Published : Aug 10, 2024, 12:26 pm IST
Updated : Aug 10, 2024, 12:26 pm IST
SHARE ARTICLE
SC ST Reservation creamy layer News
SC ST Reservation creamy layer News

Creamy Layer News: ਸੁਪਰੀਮ ਕੋਰਟ ਨੇ ਸਰਕਾਰ ਨੂੰ ਵਿਚਾਰ ਕਰਨਾ ਦੀ ਦਿਤੀ ਸੀ ਸਲਾਹ

SC ST Reservation creamy layer News: ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਨੂੰ ਰਾਖਵਾਂਕਰਨ ਦੇਣ ਦੇ ਮਾਮਲੇ ਵਿੱਚ ਕ੍ਰੀਮੀ ਲੇਅਰ ਦੀ ਕੋਈ ਵਿਵਸਥਾ ਨਹੀਂ ਹੈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਬੈਠਕ ਹੋਈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਐਸਸੀ-ਐਸਟੀ ਦੇ ਰਾਖਵੇਂਕਰਨ ‘ਤੇ ਕ੍ਰੀਮੀ ਲੇਅਰ ਦੀ ਵਿਵਸਥਾ ਕੀਤੀ ਸੀ।

ਇਹ ਵੀ ਪੜ੍ਹੋ: Chandigarh Education News: ਸਿੱਖਿਆ ਦੇ ਖੇਤਰ ਵਿੱਚ ਦੂਜੇ ਸਥਾਨ 'ਤੇ ਰਿਹਾ ਚੰਡੀਗੜ੍ਹ, ਪੰਜਾਬ ਨੂੰ ਮਿਲਿਆਂ ਇਹ ਸਥਾਨ, ਪੜ੍ਹੋ ਖਬਰ 

ਇਸ ਬਾਰੇ ਕੈਬਨਿਟ ਵਿੱਚ ਚਰਚਾ ਹੋਈ। ਮੰਤਰੀ ਮੰਡਲ ਦਾ ਵਿਚਾਰ ਹੈ ਕਿ ਐਨਡੀਏ ਸਰਕਾਰ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਪ੍ਰਤੀ ਵਚਨਬੱਧ ਹੈ। SC ਅਤੇ ST ਵਿੱਚ ਕ੍ਰੀਮੀ ਲੇਅਰ ਦਾ ਕੋਈ ਪ੍ਰਬੰਧ ਨਹੀਂ ਹੈ। ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਨੇ 1 ਅਗਸਤ ਨੂੰ ਟਿੱਪਣੀ ਕੀਤੀ ਸੀ ਕਿ ਐਸਸੀ-ਐਸਟੀ ਵਿੱਚ ਵੀ ਕ੍ਰੀਮੀ ਲੇਅਰ ਲਾਗੂ ਕਰਨ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਦਲਿਤ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਚਿੰਤਾ ਪ੍ਰਗਟਾਈ ਸੀ।

ਇਹ ਵੀ ਪੜ੍ਹੋ: Panthak News: ਸੌਦਾ ਸਾਧ ਨੂੰ ਮਾਫ਼ੀ ਦੇਣ ਲਈ ਸੁਖਬੀਰ ਬਾਦਲ ਦੇ ਨਾਲ ਬਾਗ਼ੀ ਅਕਾਲੀ ਵੀ ਬਰਾਬਰ ਦੇ ਭਾਈਵਾਲ ਹਨ- ਭੂਟਾਨੀ 

9 ਅਗਸਤ ਦੀ ਸ਼ਾਮ ਨੂੰ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਐਨਡੀਏ ਸਰਕਾਰ ਬੀਆਰ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਦੀ ਪਾਬੰਦ ਹੈ। ਇਸ ਸੰਵਿਧਾਨ ਵਿੱਚ SC/ST ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਦੀ ਕੋਈ ਵਿਵਸਥਾ ਨਹੀਂ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from SC ST Reservation creamy layer News , stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement