PM Narendra Modi: ਪ੍ਰਧਾਨ ਮੰਤਰੀ ਨੇ ਵਾਇਨਾਡ ਲੈਂਡਸਲਾਈਡ ਪ੍ਰਭਾਵਿਤ ਖੇਤਰ ਦਾ ਹਵਾਈ ਸਰਵੇਖਣ ਕੀਤਾ
Published : Aug 10, 2024, 2:01 pm IST
Updated : Aug 10, 2024, 2:01 pm IST
SHARE ARTICLE
The Prime Minister conducted an aerial survey of the Wayanad landslide affected area
The Prime Minister conducted an aerial survey of the Wayanad landslide affected area

PM Narendra Modi: ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਚੂਰਾਮਾਲਾ, ਮੁੰਡਕਾਈ ਅਤੇ ਪੁੰਚੀਰੀਮੱਟਮ ਪਿੰਡਾਂ ਦਾ ਹਵਾਈ ਸਰਵੇਖਣ ਕੀਤਾ

 

PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਹ ਵਿਸ਼ੇਸ਼ ਉਡਾਣ ਰਾਹੀਂ ਕੰਨੂਰ ਹਵਾਈ ਅੱਡੇ ਪੁੱਜੇ। ਕੰਨੂਰ ਤੋਂ ਪੀਐਮ ਮੋਦੀ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਵਾਇਨਾਡ ਗਏ।

ਉਨ੍ਹਾਂ ਨੇ ਰਸਤੇ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਚੂਰਾਮਾਲਾ, ਮੁੰਡਕਾਈ ਅਤੇ ਪੁੰਚੀਰੀਮੱਟਮ ਪਿੰਡਾਂ ਦਾ ਹਵਾਈ ਸਰਵੇਖਣ ਕੀਤਾ। ਮੋਦੀ ਨੇ ਉਹ ਜਗ੍ਹਾ ਵੀ ਵੇਖੀ ਜਿੱਥੋਂ 30 ਜੁਲਾਈ ਦੀ ਤਬਾਹੀ ਸ਼ੁਰੂ ਹੋਈ ਸੀ। ਇਰੁਵਾਝਿੰਜੀ ਪੁਜਾ ਨਦੀ ਵੀ ਇਸੇ ਥਾਂ ਤੋਂ ਸ਼ੁਰੂ ਹੁੰਦੀ ਹੈ।

ਮੋਦੀ ਦਾ ਹੈਲੀਕਾਪਟਰ ਵਾਇਨਾਡ ਦੇ ਕਲਪੇਟਾ ਦੇ ਇਕ ਸਕੂਲ 'ਚ ਉਤਰਿਆ, ਜਿੱਥੋਂ ਉਹ ਸੜਕ ਰਾਹੀਂ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ 'ਚ ਗਏ। ਮੋਦੀ ਉੱਥੇ ਬਚਾਅ ਕਾਰਜ ਦੀ ਜਾਣਕਾਰੀ ਲੈਣਗੇ। ਫਿਰ ਰਾਹਤ ਕੈਂਪਾਂ ਅਤੇ ਹਸਪਤਾਲਾਂ ਵਿੱਚ ਜ਼ਮੀਨ ਖਿਸਕਣ ਦੇ ਪੀੜਤਾਂ ਅਤੇ ਬਚੇ ਲੋਕਾਂ ਨੂੰ ਮਿਲਣਗੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ, ਜਿੱਥੇ ਉਨ੍ਹਾਂ ਨੂੰ ਹਾਦਸੇ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਕੇਂਦਰੀ ਮੰਤਰੀ ਸੁਰੇਸ਼ ਗੋਪੀ ਵੀ ਪ੍ਰਧਾਨ ਮੰਤਰੀ ਦੇ ਨਾਲ ਵਾਇਨਾਡ ਗਏ ਹਨ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement