ਮਾਣਹਾਨੀ ਦੇ ਦੋਸ਼ 'ਚ ਕੰਗਨਾ ਰਣੌਤ ਵਿਰੁਧ ਮੁੰਬਈ 'ਚ ਦਰਜ ਹੋਈ ਐਫ਼.ਆਈ.ਆਰ
Published : Sep 10, 2020, 10:41 pm IST
Updated : Sep 10, 2020, 10:41 pm IST
SHARE ARTICLE
image
image

ਮੁੱਖ ਮੰਤਰੀ ਊਧਵ ਠਾਕਰੇ ਖ਼ਿਲਾਫ਼ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ

ਮੁੰਬਈ, 10 ਸਤੰਬਰ : ਵਿਵਾਦਗ੍ਰਸਤ ਅਭਿਨੇਤਰੀ ਕੰਗਨਾ ਰਣੌਤ ਵਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਖ਼ਿਲਾਫ਼ ਗ਼ਲਤ ਸ਼ਬਦਾਵਲੀ ਦੀ ਵਰਤੋਂ ਦੇ ਚਲੱਦਿਆਂ ਉਸ ਵਿਰੁਧ ਐਫ.ਆਈ.ਆਰ ਦਰਜ ਕੀਤੀ ਗਈ ਹੈ। ਬੀਤੇ ਕੱਲ ਜਦੋਂ ਬੀ.ਐਮ.ਸੀ. ਵਲੋਂ ਮੁੰਬਈ ਸਥਿਤ ਕੰਗਨਾ ਦਾ ਦਫਤਰ/ਘਰ ਭੰਨ ਦਿੱਤੇ ਜਾਣ ਤੋਂ ਤਲਖੀ 'ਚ ਆਈ ਕੰਗਨਾ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਆਪਣੇ ਗੁੱਸੇ ਦਾ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਸੀ ਕਿ ਊਧਵ ਤੇਰਾ ਘਮੰਡ ਟੁੱਟੇਗਾ।

imageimage


ਇਸ ਦਰਮਿਆਨ ਮੁੰਬਈ ਦੇ ਇਕ ਵਕੀਲ ਨੇ ਕੰਗਨਾ ਵਿਰੁਧ ਮਾਣਹਾਨੀ ਦੀ ਧਾਰਾ ਤਹਿਤ 'ਭਾਰਤੀ ਦੰਡਾਵਲੀ ਦੀ ਧਾਰਾ 499' ਤਹਿਤ ਸ਼ਿਕਾਇਤ ਦਰਜ ਕਰਵਾਈ ਹੈ ਕਿ ਕੰਗਨਾ ਨੇ ਮੁੱਖ ਮੰਤਰੀ ਉਧਵ ਠਾਕਰੇ ਵਿਰੁਧ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਬੰਬੇ ਹਾਈਕੋਰਟ ਦੇ ਵਕੀਲ ਨਿਤਿਨ ਮਨੇ ਨੇ ਇਹ ਸ਼ਿਕਾਇਤਦਰਜ ਕਰਵਾਈ ਹੈ। ਸ਼ਿਕਾਇਤ ਵਿਚ ਉਸ ਨੇ ਲਿਖਿਆ ਹੈ ਕਿ ਕੰਗਨਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਵਿਰੁਧ ਅਪਸ਼ਬਦ ਬੋਲਿਆ ਹੈ।

 
ਵਕੀਲ ਨੇ ਸ਼ਿਕਾਇਤ ਵਿਚ ਕੰਗਨਾ ਦੀ ਵੀਡੀਉ ਦਾ ਹਵਾਲਾ ਦਿਤਾ ਹੈ, ਜਿਸ 'ਚ ਕੰਗਨਾ ਕਹਿੰਦੀ ਦਿਖਾਈ ਦੇ ਰਹੀ ਹੈ, “ਉਧਵ ਠਾਕਰੇ, ਤੈਨੂੰ ਕੀ ਲੱਗਦਾ ਹੈ ਕਿ ਤੂੰ ਫ਼ਿਲਮ ਮਾਫੀਆ ਨਾਲ ਮਿਲ ਕੇ ਮੇਰਾ ਘਰ ਤੋੜ ਕੇ ਵੱਡਾ ਬਦਲਾ ਲਿਆ ਹੈ। ਅੱਜ ਮੇਰਾ ਘਰ ਟੁੱਟ ਗਿਆ ਹੈ, ਕੱਲ੍ਹ ਤੇਰਾ ਹੰਕਾਰ ਟੁੱਟੇਗਾ। ਇਹ ਸਮੇਂ ਦਾ ਚੱਕਰ ਹੈ ਯਾਦ ਰੱਖਣਾ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ। ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ 'ਤੇ ਬਹੁਤ ਵੱਡਾ ਅਹਿਸਾਨ ਕੀਤਾ ਹੈ''।


ਦੱਸ ਦਈਏ ਕਿ ਕੰਗਨਾ ਨੇ ਅੱਗੇ ਕਿਹਾ, “ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ 'ਤੇ ਬਹੁਤ ਵੱਡਾ ਅਹਿਸਾਨ ਕੀਤਾ ਹੈ ਕਿਉਂਕਿ ਮੈਨੂੰ ਪਤਾ ਤਾਂ ਸੀ ਕਿ ਕਸ਼ਮੀਰੀ ਪੰਡਿਤਾਂ 'ਤੇ ਕੀ ਬੀਤੀ ਹੋਵੇਗੀ। ਅੱਜ ਮੈਂ ਮਹਿਸੂਸ ਕੀਤਾ ਹੈ ਤੇ ਅੱਜ ਮੈਂ ਇਸ ਦੇਸ਼ ਨੂੰ ਵਚਨ ਦਿੰਦੀ ਹਾਂ ਕਿ ਮੈਂ ਸਿਰਫ਼ ਅਯੁੱਧਿਆ 'ਤੇ ਹੀ ਨਹੀਂ ਕਸ਼ਮੀਰ 'ਤੇ ਵੀ ਇਕ ਫ਼ਿਲਮ ਬਣਾਉਂਗੀ ਤੇ ਅਪਣੇ ਦੇਸ਼ਵਾਸੀਆਂ ਨੂੰ ਜਗਾਵਾਂਗੀ ਕਿਉਂਕਿ ਮੈਨੂੰ ਪਤਾ ਸੀ ਕਿ ਅਜਿਹਾ ਕੁਝ ਮੇਰੇ ਨਾਲ ਹੋਵੇਗਾ। ਇਸ ਦਾ ਮਤਲਬ ਹੈ, ਇਸ ਦੇ ਕਈ ਮਾਇਨੇ ਹਨ ਤੇ ਊਧਵ ਠਾਕਰੇ ਇਹ ਜੋ ਕ੍ਰੂਰਤਾ ਤੇ ਇਹ ਜੋ ਅੱਤਵਾਦ ਹੈ, ਚੰਗਾ ਹੋਇਆ ਇਹ ਮੇਰੇ ਨਾਲ ਹੋਇਆ ਕਿਉਂਕਿ ਇਸ ਦੇ ਕੁਝ ਮਾਇਨੇ ਹਨ। ਜੈ ਹਿੰਦ, ਜੈ ਮਹਾਰਾਸ਼ਟਰ।'' (ਏਜੰਸੀ)

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement