ਆਕਸਫੋਰਡ ਦੀ ਕੋਰੋਨਾ ਵੈਕਸੀਨ ਦੇ ਟਰਾਇਲ ਰੁਕਣ ਤੇ ਕੀ ਬੋਲਿਆ WHO?
Published : Sep 10, 2020, 2:15 pm IST
Updated : Sep 10, 2020, 2:15 pm IST
SHARE ARTICLE
Corona Vaccine
Corona Vaccine

ਕੋਰੋਨਾ ਵਾਇਰਸ ਵੈਕਸੀਨ ਦੀ ਦੌੜ ਵਿੱਚ ਅੱਗੇ ਚਲ ਰਹੀ ਆਕਸਫੋਰਡ ਵੈਕਸੀਨ ਦੀ ਰਫਤਾਰ ਅਚਾਨਕ ਰੁਕ ਗਈ ਹੈ..

 ਕੋਰੋਨਾ ਵਾਇਰਸ ਵੈਕਸੀਨ ਦੀ ਦੌੜ ਵਿੱਚ ਅੱਗੇ ਚਲ ਰਹੀ ਆਕਸਫੋਰਡ ਵੈਕਸੀਨ ਦੀ ਰਫਤਾਰ ਅਚਾਨਕ ਰੁਕ ਗਈ ਹੈ ਵਲੰਟੀਅਰ 'ਤੇ ਇਸਦੇ ਮਾੜੇ ਪ੍ਰਭਾਵ ਦੇਖਣ ਤੋਂ ਬਾਅਦ ਟੀਕੇ ਦੇ ਟਰਾਇਲ  ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਹੁਣ ਟੀਕੇ ਬਾਰੇ ਇਕ ਬਿਆਨ ਜਾਰੀ ਕੀਤਾ ਗਿਆ ਹੈ। ਡਬਲਯੂਐਚਓ ਨੇ ਕਿਹਾ ਹੈ ਕਿ ਕਿਸੇ ਵੀ ਸਥਿਤੀ ਵਿੱਚ ਟੀਕੇ ਦੀ ਸੁਰੱਖਿਆ ਬਾਰੇ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।

Corona VaccineCorona Vaccine

ਡਬਲਯੂਐਚਓ ਦੇ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਰਾਏਟਰ ਨੂੰ ਦੱਸਿਆ ਕਿ ਕੋਵਿਡ -19 ਦੀ ਪਹਿਲੀ ਅਤੇ ਜ਼ਰੂਰੀ ਪਹਿਲ ਇਸਦੀ ਸੁਰੱਖਿਆ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, 'ਅਸੀਂ ਜਲਦੀ ਹੀ ਟੀਕਾ ਲਿਆਉਣ ਦੀ ਗੱਲ ਕਰਦੇ ਹਾਂ ਪਰ ਇਸ ਦਾ ਇਹ ਮਤਲਬ ਨਹੀਂ ਕਿ ਇਸ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਜਾਂ ਕਟੌਤੀ ਕੀਤੀ ਜਾਣੀ ਚਾਹੀਦੀ ਹੈ।'

WHOWHO

ਸੌਮਿਆ ਸਵਾਮੀਨਾਥਨ ਨੇ ਕਿਹਾ, 'ਟੀਕਾ ਬਣਾਉਣ ਦੀ ਪ੍ਰਕਿਰਿਆ ਵਿਚ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਨੂੰ ਦਵਾਈਆਂ ਅਤੇ ਟੀਕੇ ਦਿੱਤੇ ਜਾਣ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਦੀ ਜਾਂਚ ਕਰਨੀ ਜ਼ਰੂਰੀ ਹੈ। ਦੱਸ ਦੇਈਏ ਕਿ ਅਮਰੀਕਾ ਵਿਚ ਆਕਸਫੋਰਡ ਯੂਨੀਵਰਸਿਟੀ ਅਤੇ ਐਸਟਰਾਜ਼ੇਨੇਕਾ ਦੁਆਰਾ ਵਿਕਸਤ ਕੀਤੇ ਗਏ ਕੋਰੋਨਾ ਟੀਕਾ ਦੇ ਤੀਸਰੇ ਪੜਾਅ ਦਾ ਟਰਾਇਲ ਰੋਕ ਦਿੱਤਾ ਗਿਆ ਹੈ।

coronavirus vaccine coronavirus vaccine

ਇਕ ਰਿਪੋਰਟ ਦੇ ਅਨੁਸਾਰ, ਬ੍ਰਿਟੇਨ ਵਿੱਚ ਟੀਕਾ ਲੈਣ ਵਾਲੇ ਇੱਕ ਵਲੰਟੀਅਰ ਦੀ ਸਿਹਤ ਵਿੱਚ ਗੰਭੀਰ ਪ੍ਰਤੀਕ੍ਰਿਆ ਵੇਖਣ ਤੋਂ ਬਾਅਦ ਇਨ੍ਹਾਂ ਟਰਾਇਲਾਂ ਤੇ ਪਾਬੰਦੀ ਲਗਾਈ ਗਈ ਹੈ। ਐਸਟਰਾਜ਼ੇਨੇਕਾ ਦੇ ਬੁਲਾਰੇ ਦਾ ਕਹਿਣਾ ਹੈ, "ਇਹ ਇਕ ਰੁਟੀਨ ਕਾਰਵਾਈ ਹੈ ਜੋ ਕਿਸੇ ਵੀ ਟਰਾਇਲ ਵਿਚ ਅਜਿਹੇ ਮਾਮਲਿਆਂ ਦੀ ਜਾਂਚ ਕਰਨ ਲਈ ਕੀਤੀ ਜਾਂਦੀ ਹੈ। ਅਸੀਂ ਇਹ ਸੁਨਿਸ਼ਚਿਤ ਕਰਦੇ ਹਾਂ ਕਿ  ਟਰਾਇਲ ਪੂਰੀ ਇਮਾਨਦਾਰੀ ਨਾਲ ਕੀਤਾ ਜਾਵੇ।

 covid 19 vaccinecovid 19 vaccine

ਬੁਲਾਰੇ ਨੇ ਇਹ ਵੀ ਕਿਹਾ ਕਿ ਸਮੀਖਿਆ ਨੂੰ ਤੇਜ਼ ਕਰਨ ਅਤੇ  ਟਰਾਇਲ ਦੀ ਸਮਾਂ ਰੇਖਾ 'ਤੇ ਸੰਭਾਵਿਤ ਪ੍ਰਭਾਵ ਨੂੰ ਘਟਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਟੀਕੇ ਦੇ ਵਿਕਾਸ ਦੀ ਪ੍ਰਕਿਰਿਆ ਨਾਲ ਜੁੜੇ ਇੱਕ ਵਿਅਕਤੀ ਦੇ ਅਨੁਸਾਰ, ਖੋਜਕਰਤਾਵਾਂ ਨੇ ਕਿਹਾ ਕਿ ਸਾਵਧਾਨੀ ਨੂੰ ਧਿਆਨ ਵਿੱਚ ਰੱਖਦਿਆਂ ਟਰਾਇਲ ਮੁਲਤਵੀ ਕਰ ਦਿੱਤਾ ਗਿਆ ਹੈ।

covid 19 vaccinecovid 19 vaccine

ਐਸਟਰਾਜ਼ੇਨੇਕਾ ਦੀ ਤਰਫੋਂ ਇਹ ਕਿਹਾ ਗਿਆ ਹੈ ਕਿ  ਟਰਾਇਲ ਰੱਦ ਨਹੀਂ ਕੀਤਾ ਗਿਆ ਹੈ, ਪਰ ਸਿਰਫ ਕੁਝ ਦਿਨਾਂ ਲਈ ਰੋਕਿਆ ਗਿਆ ਹੈ। ਹਾਲਾਂਕਿ, ਕੰਪਨੀ ਦੁਆਰਾ ਇਹ ਨਹੀਂ ਦੱਸਿਆ ਗਿਆ ਹੈ ਕਿ ਟਰਾਇਲ ਦੁਬਾਰਾ ਕਦੋਂ ਸ਼ੁਰੂ ਹੋਵੇਗਾ

 corona virus vaccinecorona virus vaccine

ਦੱਸ ਦੇਈਏ ਕਿ ਆਕਸਫੋਰਡ ਦੇ ਕੋਰੋਨਾ ਟੀਕੇ ਦਾ ਟਰਾਇਲ ਭਾਰਤ ਵਿੱਚ ਵੀ ਚੱਲ ਰਿਹਾ ਹੈ। ਪੁਣੇ ਸਥਿਤ ਸੀਰਮ ਇੰਸਟੀਚਿਊਟ ਨੇ ਵੱਡੇ ਪੱਧਰ 'ਤੇ ਟੀਕੇ ਦਾ ਉਤਪਾਦਨ ਕਰਨ ਲਈ ਆਕਸਫੋਰਡ-ਐਸਟਰਾਜ਼ੇਨੇਕਾ ਨਾਲ ਸਮਝੌਤਾ ਕੀਤਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement