
ਓਵੈਸੀ 'ਤੇ PM ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦਾ ਵੀ ਦੋਸ਼।
ਲਖਨਊ: ਯੂਪੀ ਦੇ ਬਾਰਾਬੰਕੀ (Barabanki) ਵਿਚ ਵਿਚ ਆਲ ਇੰਡੀਆ ਮਜਲਿਸ ਇਤੇਹਾਦੁਲ ਮੁਸਲਿਮੀਨ (AIMIM) ਦੇ ਮੁੱਖੀ ਅਸਦੁਦੀਨ ਓਵੈਸੀ (Asaduddin Owaisi) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਓਵੈਸੀ 'ਤੇ ਭੜਕਾਊ ਭਾਸ਼ਣ (Provocative speech) ਦੇਣ ਦਾ ਦੋਸ਼ ਲਗਾਇਆ ਗਿਆ ਹੈ। ਓਵੈਸੀ ਬਾਰਾਬੰਕੀ ਵਿਚ ਇਕ ਪ੍ਰੋਗਰਾਮ ’ਚ ਸ਼ਾਮਲ ਹੋਏ ਸਨ, ਜਿੱਥੇ ਉਨ੍ਹਾਂ ਵੱਲੋਂ ਕਈ ਵਿਵਾਦਤ ਟਿੱਪਣੀਆਂ ਕੀਤੀਆਂ ਗਈਆਂ। ਅਸਦੁਦੀਨ ਓਵੈਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (CM Yogi Adityanath) ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦਾ ਵੀ ਦੋਸ਼ ਹੈ। ਇਸ ਪ੍ਰੋਗਰਾਮ 'ਤੇ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਵੀ ਦੋਸ਼ ਲੱਗਾ ਹੈ।
ਹੋਰ ਪੜ੍ਹੋ: ਕਿਸਾਨਾਂ ਦੀ ਕਚਹਿਰੀ: ਸੁਖਦੇਵ ਢੀਂਡਸਾ ਦਾ ਬਿਆਨ, ‘ਕਿਸਾਨਾਂ ਲਈ ਪਾਰਟੀ ਹਰ ਕੁਰਬਾਨੀ ਦੇਣ ਨੂੰ ਤਿਆਰ’
CM Yogi Adityanath and PM Narednra Modi
ਪੁਲਿਸ ਸੁਪਰਡੈਂਟ ਯਮੁਨਾ ਪ੍ਰਸਾਦ ਨੇ ਦੱਸਿਆ ਕਿ 9 ਸਤੰਬਰ ਨੂੰ ਥਾਣਾ ਖੇਤਰ ਦੇ ਮੁਹੱਲਾ ਕਟੜਾ ਚੰਦਨਾ ਵਿਚ AIMIM ਦੇ ਰਾਸ਼ਟਰੀ ਪ੍ਰਧਾਨ ਅਸਦੁਦੀਨ ਓਵੈਸੀ ਦੇ ਪ੍ਰੋਗਰਾਮ ਵਿਚ ਵੱਡੀ ਭੀੜ ਇਕੱਠੀ ਹੋਈ ਸੀ, ਜਿਸ ਵਿਚ ਕੋਵਿਡ ਪ੍ਰੋਟੋਕੋਲ (Covid Protocol) ਦੀ ਉਲੰਘਣਾ ਕੀਤੀ ਗਈ ਸੀ। ਯਮੁਨਾ ਪ੍ਰਸਾਦ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਨਾ ਤਾਂ ਕਿਸੇ ਨੇ ਮਾਸਕ ਪਾਇਆ ਹੋਇਆ ਸੀ ਅਤੇ ਨਾ ਹੀ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਗਈ ਸੀ। ਓਵੈਸੀ ਨੇ ਆਪਣੇ ਭਾਸ਼ਣ ਵਿਚ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ।
ਹੋਰ ਪੜ੍ਹੋ: NSO ਸਰਵੇਖਣ ਵਿਚ ਖੁਲਾਸਾ, ਇਕ ਸਾਲ ਵਿਚ ਬੇਰੁਜ਼ਗਾਰੀ ਦਰ 2.5% ਵਧ ਕੇ 10.3% ਹੋਈ
Asaduddin Owaisi
ਹੋਰ ਵੀ ਪੜ੍ਹੋ: ਸੰਗਰੂਰ 'ਚ ਵਾਪਰਿਆ ਦਰਦਨਾਕ ਹਾਦਸਾ, ਕੰਮ ਕਰ ਰਹੇ ਦੋ ਮਜ਼ਦੂਰਾਂ ਨੂੰ ਲੱਗਿਆ ਕਰੰਟ, ਇਕ ਦੀ ਮੌਤ
ਪ੍ਰੋਗਰਾਮ 'ਚ ਪੀਐਮ ਮੋਦੀ 'ਤੇ ਹਮਲਾ ਕਰਦਿਆਂ ਓਵੈਸੀ ਨੇ ਦੋਸ਼ ਲਾਇਆ ਕਿ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਹਨ, ਧਰਮ ਨਿਰਪੱਖਤਾ ਨੂੰ ਖ਼ਤਮ ਕਰਨ ਅਤੇ ਦੇਸ਼ ਨੂੰ ਹਿੰਦੂ ਰਾਸ਼ਟਰ (Hindu Rashtra) ਬਣਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।” ਪੁਲਿਸ ਦੇ ਅਨੁਸਾਰ, ਓਵੈਸੀ ਨੇ ਪ੍ਰਧਾਨ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਖਿਲਾਫ਼ ਅਪਮਾਨਜਨਕ ਟਿੱਪਣੀਆਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਓਵੈਸੀ ਅਤੇ ਪ੍ਰਬੰਧਕਾਂ ਵਿਰੁੱਧ ਕੇਸ ਦਰਜ (Case Registered) ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।