
ਕੱਪਨ ਨੂੰ ਅਕਤੂਬਰ 2020 ਵਿੱਚ ਉੱਤਰ ਪ੍ਰਦੇਸ਼ ਵਿੱਚ ਹਾਥਰਸ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ,
ਲਖਨਊ: ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਕੁਝ ਘੰਟੇ ਬਾਅਦ ਹੀ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਰਲ ਦੇ ਪੱਤਰਕਾਰ ਸਿੱਦੀਕੀ ਕਪਨ ਨੂੰ ਅਗਲੇ ਹਫਤੇ ਰਿਹਾਅ ਕਰ ਦਿੱਤਾ ਜਾਵੇਗਾ। ਡਾਇਰੈਕਟਰ ਜਨਰਲ ਜੇਲ੍ਹ ਦਫ਼ਤਰ ਦੇ ਲੋਕ ਸੰਪਰਕ ਅਧਿਕਾਰੀ ਨੇ ਇਸ ਬਾਰੇ ਕਿਹਾ, "ਸਿੱਦੀਕੀ ਕੱਪਨ ਪਿਛਲੇ ਕੁਝ ਮਹੀਨਿਆਂ ਤੋਂ ਲਖਨਊ ਜੇਲ੍ਹ ਵਿੱਚ ਬੰਦ ਹੈ। ਜ਼ਮਾਨਤ ਦੇ ਹੁਕਮ ਇੱਥੇ ਜਮ੍ਹਾਂ ਹੋਣ, ਅਤੇ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਰਿਹਾਈ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ।
ਕੱਪਨ ਨੂੰ ਅਕਤੂਬਰ 2020 ਵਿੱਚ ਉੱਤਰ ਪ੍ਰਦੇਸ਼ ਵਿੱਚ ਹਾਥਰਸ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੇ ਕਥਿਤ ਤੌਰ 'ਤੇ ਬਲਾਤਕਾਰ ਤੋਂ ਬਾਅਦ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਸੀ। ਮਥੁਰਾ ਪੁਲਿਸ ਨੇ ਉਸ ਨੂੰ ਪਾਪੂਲਰ ਫ਼ਰੰਟ ਆਫ਼ ਇੰਡੀਆ ਨਾਲ ਸੰਬੰਧ ਰੱਖਣ, ਅਤੇ ਹਿੰਸਾ ਭੜਕਾਉਣ ਦੀ 'ਸਾਜ਼ਿਸ਼' ਦਾ ਹਿੱਸਾ ਹੋਣ ਕਾਰਨ ਹਿਰਾਸਟਰ 'ਚ ਲਿਆ ਸੀ। ਬਾਅਦ ਵਿਚ ਉਸ ਨੂੰ ਲਖਨਊ ਜੇਲ੍ਹ ਭੇਜ ਦਿੱਤਾ ਗਿਆ।