
ਇਸ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੋ ਦੀ ਤਲਾਸ਼ ਜਾਰੀ ਹੈ।
ਜਾਲਨਾ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪੰਜ ਵਿਅਕਤੀਆਂ ਵੱਲੋਂ ਇੱਕ ਦਿਵਿਆਂਗ ਔਰਤ ਨਾਲ ਕਥਿਤ 'ਤੇ ਸਮੂਹਿਕ ਬਲਾਤਕਾਰ ਦੇ ਮਾਮਲੇ ਤਹਿਤ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਦੱਸਣ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੀ ਬਦਨਪੁਰ ਤਹਿਸੀਲ ਦੇ ਇੱਕ ਪਿੰਡ ਵਿੱਚ 28 ਅਗਸਤ ਨੂੰ ਵਾਪਰੀ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੋ ਦੀ ਤਲਾਸ਼ ਜਾਰੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਇਸ ਬਾਰੇ ਪੀੜਤ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੰਪਰਕ ਕੀਤਾ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਸਾਰਿਆਂ ਨੂੰ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਮਾਮਲੇ ਦੀਆਂ ਅਗਲੀਆਂ ਕਾਰਵਾਈਆਂ ਅਮਲ ਹੇਠ ਲਿਆਂਦੀਆਂ ਜਾ ਰਹੀਆਂ ਹਨ।