
ਇਸ ਸਬੰਧੀ ਥਾਣਾ ਸਰਾਏ ਖਵਾਜਾ ਵਿਖੇ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।
ਫਰੀਦਾਬਾਦ - ਹਰਿਆਣਾ ਦੇ ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਟੀਮ ਨੇ ਸ਼ੁੱਕਰਵਾਰ ਨੂੰ ਛੇ ਮਹੀਨੇ ਦੀ ਬੱਚੀ ਨੂੰ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਗਰੀਬ ਪਰਿਵਾਰਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਪਾਲਣ ਪੋਸ਼ਣ ਦੇ ਨਾਂ 'ਤੇ ਚੁੱਕ ਕੇ ਲੱਖਾਂ ਰੁਪਏ 'ਚ ਵੇਚ ਦਿੰਦੇ ਹਨ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਨੀਤਾ, ਮੀਨੂੰ ਅਤੇ ਦੀਪਕ ਵਜੋਂ ਹੋਈ ਹੈ ਅਤੇ ਤਿੰਨੋਂ ਦਿੱਲੀ ਵਾਸੀ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਰਾਏ ਖਵਾਜਾ ਵਿਖੇ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।