MP Road Accident : ਜਬਲਪੁਰ ਜ਼ਿਲੇ 'ਚ ਤੇਜ਼ ਰਫਤਾਰ ਟਰੱਕ ਤੇ ਖੜ੍ਹੇ ਡੰਪਰ ਵਿਚਾਲੇ ਭਿਆਨਕ ਟੱਕਰ, 2 ਦੀ ਮੌਤ, ਇਕ ਜ਼ਖਮੀ
Published : Sep 10, 2024, 7:04 pm IST
Updated : Sep 10, 2024, 7:04 pm IST
SHARE ARTICLE
Road Accident
Road Accident

ਨਾਲ ਹੀ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ

MP Road Accident : ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲੇ 'ਚ ਮੰਗਲਵਾਰ ਨੂੰ ਮਿਰਚਾਂ ਨਾਲ ਭਰੇ ਇਕ ਤੇਜ਼ ਰਫਤਾਰ ਟਰੱਕ ਅਤੇ ਖੜ੍ਹੇ ਡੰਪਰ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। 

ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਨਾਲ ਹੀ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਦੇ ਉਪ ਮੰਡਲ ਅਧਿਕਾਰੀ (ਐਸਡੀਓਪੀ) ਪਾਰੁਲ ਸ਼ਰਮਾ ਨੇ ਦੱਸਿਆ ਕਿ ਇਹ ਹਾਦਸਾ ਸਿਹੋਰਾ ਥਾਣਾ ਖੇਤਰ ਦੇ ਮੁਹਲਾ ਤਿਰਾਹਾ ਵਿਖੇ ਸਵੇਰੇ ਵਾਪਰਿਆ। ਉਨ੍ਹਾਂ ਦੱਸਿਆ ਕਿ ਜਬਲਪੁਰ ਤੋਂ ਮਿਰਚਾਂ ਲੈ ਕੇ ਪ੍ਰਯਾਗਰਾਜ ਜਾ ਰਿਹਾ ਟਰੱਕ ਸੜਕ ਕਿਨਾਰੇ ਖੜ੍ਹੇ ਡੰਪਰ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਮਾਲਕ ਜਤਿੰਦਰ ਚੌਰਸੀਆ ਅਤੇ ਡਰਾਈਵਰ ਮੋਨੂੰ ਕੋਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

'ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ ਦੋਵੇਂ ਮ੍ਰਿਤਕ'  

ਐਸਡੀਓਪੀ ਪਾਰੁਲ ਸ਼ਰਮਾ ਨੇ ਅੱਗੇ ਦੱਸਿਆ ਕਿ ਦੋਵੇਂ ਮ੍ਰਿਤਕ ਉੱਤਰ ਪ੍ਰਦੇਸ਼ ਦੇ ਉਨਾਓ ਦੇ ਰਹਿਣ ਵਾਲੇ ਸਨ। ਘਟਨਾ ਸਮੇਂ ਖੜ੍ਹੇ ਡੰਪਰ ਵਿੱਚ ਬੈਠਾ 20 ਸਾਲਾ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਨਾਲ ਹੀ ਜ਼ਖਮੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Madhya Pradesh

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement