ਜਥੇਦਾਰ ਗੜਗੱਜ ਨੇ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਤਾਮਿਲਨਾਡੂ ਪੁੱਜ ਕੇ ਕੀਤੀ ਮੁਲਾਕਾਤ
Published : Sep 10, 2025, 12:56 pm IST
Updated : Sep 10, 2025, 12:56 pm IST
SHARE ARTICLE
Jathedar Gargajj met the family of the victim of honor killing in Tamil Nadu
Jathedar Gargajj met the family of the victim of honor killing in Tamil Nadu

ਜਾਤ ਅਧਾਰਿਤ ਵਿਤਕਰੇ ਤਹਿਤ 25 ਸਾਲਾ ਕਾਵਿਨ ਸੇਲਵਾ ਗਨੇਸ਼ ਦਾ ਕੀਤਾ ਗਿਆ ਸੀ ਕਤਲ

ਥੁੱਥੂਕੁੜੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 9 ਸਤੰਬਰ ਨੂੰ ਤਾਮਿਲਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਬੀਤੇ ਦਿਨੀਂ ਜਾਤ ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ’ਚ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ ਗਨੇਸ਼ ਦੇ ਪਿਤਾ ਚੰਦਰ ਸ਼ੇਖਰ ਤੇ ਮਾਤਾ ਤਾਮਿਲ ਸੇਲਵੀ ਨਾਲ ਉਨ੍ਹਾਂ ਦੇ ਘਰ ਪੁੱਜ ਕੇ ਮੁਲਾਕਾਤ ਕੀਤੀ।  
ਜਥੇਦਾਰ ਗੜਗੱਜ ਨੇ ਪੀੜਤ ਪਰਿਵਾਰ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਉਹ ਇਨਸਾਫ਼ ਲਈ ਡਟ ਕੇ ਲੜਨ, ਸਿੱਖ ਕੌਮ ਉਨ੍ਹਾਂ ਦੇ ਨਾਲ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਕਾਵਿਨ ਤਾਮਿਲਨਾਡੂ ਦੇ ਰਹਿਣ ਵਾਲੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਜੀਵਨ ਸਿੰਘ ਦੇ ਭਾਣਜਾ ਸੀ। ਜਿਨ੍ਹਾਂ ਦੇ ਸੱਦੇ ’ਤੇ ਜਥੇਦਾਰ ਗੜਗੱਜ ਇੱਥੇ ਪੁੱਜੇ। ਇਸ ਮੌਕੇ ਜਥੇਦਾਰ ਗੜਗੱਜ ਨੇ ਇਸ ਗੱਲ ’ਤੇ ਡੂੰਘੀ ਚਿੰਤਾ ਪ੍ਰਗਟਾਈ ਕਿ ਸੰਸਾਰ ਅੰਦਰ ਅੱਜ ਵੀ ਜਾਤੀਵਾਦ, ਰੰਗ ਭੇਦ ਅਤੇ ਜਾਤ ਅਧਾਰਿਤ ਵਿਤਕਰਾ ਤੇ ਆਨਰ ਕਿਲਿੰਗ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। 
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖੀ ਫ਼ਲਸਫੇ ਵਿੱਚ ਸਮੁੱਚੀ ਮਾਨਵਤਾ ਨੂੰ ਇੱਕ ਅਕਾਲ ਪੁਰਖ ਦੇ ਬੰਦੇ ਆਖਿਆ ਗਿਆ ਹੈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਦੇ ਸਨਮੁਖ ਪੀੜਤ ਪਰਿਵਾਰ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਬਲ ਬਖ਼ਸ਼ਣ ਦੀ ਖੁਦ ਅਰਦਾਸ ਕੀਤੀ। ਉਨ੍ਹਾਂ ਅਰਦਾਸ ਕੀਤੀ ਕਿ ਇਸ ਸੰਸਾਰ ’ਚੋਂ ਮੇਰ-ਤੇਰ, ਜਾਤ-ਪਾਤ, ਊਚ-ਨੀਚ ਜਿਹੇ ਜੋ ਭੇਦਭਾਵ ਹਨ, ਜਿਨ੍ਹਾਂ ਕਰਕੇ ਕਈ ਕੀਮਤੀ ਜਾਨਾਂ ਸੰਸਾਰ ਤੋਂ ਚਲੇ ਜਾਂਦੀਆਂ ਹਨ, ਇਹ ਭੇਦਭਾਵ ਮਿਟਣ ਅਤੇ ਗੁਰੂ ਸਾਹਿਬਾਨ ਦੀ ਸਰਬ ਸਾਂਝੀਵਾਲਤਾ ਦੀ ਸਿੱਖਿਆ ਦਾ ਪ੍ਰਚਾਰ ਪ੍ਰਸਾਰ ਹੋਵੇ।

ਜਥੇਦਾਰ ਗੜਗੱਜ ਨੇ ਕਾਵਿਨ ਦੇ ਪਿਤਾ ਚੰਦਰ ਸ਼ੇਖਰ ਨੂੰ ਆਖਿਆ ਕਿ ਉਨ੍ਹਾਂ ਨੂੰ ਸਮਾਜ ਨੂੰ ਸੇਧ ਦੇਣ ਲਈ ਤੇ ਆਪਣੇ ਪੁੱਤਰ ਦਾ ਇਨਸਾਫ਼ ਪ੍ਰਾਪਤ ਕਰਨ ਲਈ ਹਿੰਮਤ ਨਾਲ ਕਾਨੂੰਨੀ ਲੜਾਈ ਲੜਣੀ ਪਵੇਗੀ, ਤਾਂ ਜੋ ਜਾਤ-ਪਾਤ ਦੇ ਵਿਤਕਰੇ ਨੂੰ ਠੱਲਿ੍ਹਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਬਹੁਤ ਪੁਰਾਣਾ ਹੈ, ਭਾਵੇਂ ਕਿ ਸਿੱਖ ਗੁਰੂ ਸਾਹਿਬਾਨ ਨੇ ਜਾਤ-ਪਾਤ ਅਧਾਰਿਤ ਭੇਦਭਾਵ ਤੇ ਵਿਤਕਰੇ ਨੂੰ ਬਹੁਤ ਸਮਾਂ ਪਹਿਲਾਂ ਖਤਮ ਕਰ ਦਿੱਤਾ ਸੀ, ਪਰ ਅਜੇ ਤੱਕ ਇਹ ਸਮੱਸਿਆ ਤੇ ਅੱਤਿਆਚਾਰ ਸੰਸਾਰ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਤਾਮਿਲਨਾਡੂ ਅਤੇ ਇਸ ਖੇਤਰ ਦੇ ਹੋਰ ਸੂਬਿਆਂ ਅੰਦਰੋਂ ਜਾਤ-ਪਾਤ ਦਾ ਵਿਤਕਰਾ ਖਤਮ ਹੋਵੇ ਤੇ ਇਸ ਪਰਿਵਾਰ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਪ੍ਰਾਪਤ ਕਰਨਾ ਇਸ ਪਰਿਵਾਰ ਦਾ ਮੁੱਢਲਾ ਹੱਕ ਹੈ। 

ਜਥੇਦਾਰ ਗੜਗੱਜ ਤਾਮਿਲਨਾਡੂ ਵਿਖੇ ਧਰਮ ਪ੍ਰਚਾਰ ਲਹਿਰ ਖੁਆਰ ਹੋਏ ਸਭ ਮਿਲੈਂਗੇ ਤਹਿਤ ਤਿੰਨ ਦਿਨਾਂ ਦੀ ਪ੍ਰਚਾਰ ਫੇਰੀ ’ਤੇ ਹਨ, ਇਸ ਦੌਰਾਨ ਉਹ ਸੂਬੇ ਅੰਦਰ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਜਾ ਕੇ ਸਥਾਨਕ ਲੋਕਾਂ ਅਤੇ ਜਾਤ-ਪਾਤ ਅਧਾਰਤ ਵਿਤਕਰੇ ਦੇ ਪੀੜਤਾਂ ਨੂੰ ਮਿਲ ਰਹੇ ਹਨ।  ਉਨ੍ਹਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਤੇ ਸਿੱਖੀ ਸਿਧਾਂਤਾਂ ਤੇ ਫ਼ਲਸਫ਼ੇ ਬਾਰੇ ਬਾਤਾਂ ਪਾ ਰਹੇ ਹਨ। ਉਨ੍ਹਾਂ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਵੀ ਆਪਣੀਆਂ ਉਦਾਸੀਆਂ ਸਮੇਂ ਇਸ ਖੇਤਰ ਵਿੱਚ ਆਏ ਹਨ ਅਤੇ ਗੁਰੂ ਸਾਹਿਬ ਦੀ ਸਿੱਖਿਆਵਾਂ ਬਾਰੇ ਸਥਾਨਕ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਜਥੇਦਾਰ ਗੜਗੱਜ ਦੇ ਨਾਲ ਪੰਜਾਬ ਤੋਂ ਬਰਜਿੰਦਰ ਸਿੰਘ ਹੁਸੈਨਪੁਰ, ਤਾਮਿਲ ਸਿੱਖ ਜੀਵਨ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਅਤੇ ਕੁਝ ਸਥਾਨਕ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।
 

Location: India, Tamil Nadu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement