
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵੀਰਵਾਰ ਨੂੰ ਮੁੰਬਈ ਵਿਚ ਭਾਜਪਾ ਦਫ਼ਦਤ ਦੇ ਬਾਹਰ ਪੀਐਮਸੀ ਬੈਂਕ ਦੇ ਨਰਾਜ਼ ਗ੍ਰਾਹਕਾਂ ਨਾਲ ਮੁਲਾਕਾਤ ਕੀਤੀ।
ਮੁੰਬਈ: ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵੀਰਵਾਰ ਨੂੰ ਮੁੰਬਈ ਵਿਚ ਭਾਜਪਾ ਦਫ਼ਦਤ ਦੇ ਬਾਹਰ ਪੀਐਮਸੀ ਬੈਂਕ ਦੇ ਨਰਾਜ਼ ਗ੍ਰਾਹਕਾਂ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਕਿਹਾ ਕਿ ਗ੍ਰਾਹਕਾਂ ਦੇ ਹਿੱਤਾਂ ਦੀ ਰੱਖਿਆ ਲਈ ਬਦਲਾਅ ਕੀਤੇ ਜਾ ਰਹੇ ਹਨ। ਸੀਤਾਰਮਣ 21 ਅਕਤੂਬਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਹੋਣ ਵਾਲੀ ਵੋਟਿੰਗ ਸਬੰਧੀ ਇੱਥੇ ਪ੍ਰੈਸ ਕਾਨਫਰੰਸ ਕਰਨ ਵਾਲੀ ਸੀ।
PMC Bank
ਇਸ ਦੀ ਸੂਚਨਾ ਮਿਲਦੇ ਹੀ ਪੀਐਮਸੀ ਦੇ ਨਰਾਜ਼ ਗ੍ਰਾਹਕ ਭਾਜਪਾ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ। ਉਹਨਾਂ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਵਿੱਤੀ ਸੇਵਾ ਵਿਭਾਗ ਅਤੇ ਆਰਥਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਜਲਦ ਹੀ ਆਰਬੀਆਈ ਦੇ ਇਕ ਡਿਪਟੀ ਗਵਰਨਰ ਨਾਲ ਮੁਲਾਕਾਤ ਕਰਨਗੇ ਅਤੇ ਸਹਿਕਾਰੀ ਬੈਂਕਾਂ ਦੀਆਂ ਕਮੀਆਂ ‘ਤੇ ਚਰਚਾ ਕਰਨਗੇ।
RBI
ਵਿੱਤ ਮੰਤਰੀ ਨੇ ਕਿਹਾ, ‘ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਰੂਰੀ ਕਦਮਾਂ ‘ਤੇ ਚਰਚਾ ਕਰਨਗੇ। ਉਹਨਾਂ ਨੇ ਕਿਹਾ ਕਿ ਭਾਜਪਾ ਸਰਕਾਰ ਇਸ ਨੂੰ ਲੈ ਕੇ ਸੰਸਦ ਦੇ ਸੈਸ਼ਨ ਵਿਚ ਬਿੱਲ ਲਿਆਏਗੀ। ਉਹਨਾਂ ਨੇ ਕਿਹਾ ਕਿ ਉਹ ਪੀਐਮਸੀ ਦੇ ਗ੍ਰਾਹਕਾਂ ਦੇ ਹਿੱਤਾਂ ਬਾਰੇ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨਾਲ ਗੱਲਬਾਤ ਕਰਨਗੇ ਅਤੇ ਉਹਨਾਂ ਨੂੰ ਗ੍ਰਾਹਕਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ