
ਦੁਨੀਆਂ ਭਰ ਵਿਚ ਕੋਵਿਡ ਮਾਮਲਿਆਂ ਦੀ ਗਿਣਤੀ 3.68 ਕਰੋੜ ਤੋਂ ਪਾਰ ਪਹੁੰਚੇ
ਨਵੀਂ ਦਿੱਲੀ: ਭਾਰਤ ਸਮੇਤ ਦੁਨੀਆਂ ਭਰ ਦੇ 180 ਦੇਸ਼ਾਂ ਵਿਚ ਕੋਰੋਨਾ ਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਦੁਨੀਆਂ ਭਰ ਦੇ 3.68 ਕਰੋੜ ਤੋਂ ਜ਼ਿਆਦਾ ਲੋਕ ਇਸ ਮਹਾਂਮਾਰੀ ਦੇ ਚਪੇਟ ਵਿਚ ਆ ਚੁੱਕੇ ਹਨ। ਇਸ ਵਾਇਰਸ ਕਾਰਨ ਦੁਨੀਆਂ ਭਰ ਵਿਚ 10.68 ਲੱਖ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।
Corona virus cases in india
ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 70 ਲੱਖ ਦੇ ਕਰੀਬ ਪਹੁੰਚ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਵਾਇਰਸ ਮਾਮਲਿਆਂ ਦੀ ਗਿਣਤੀ 69,79,423 ਹੋ ਗਈ ਹੈ।
Corona Virus
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 73272 ਨਵੇਂ ਮਾਮਲੇ ਦਰਜ ਕੀਤੇ ਗਏ। ਬੀਤੇ 24 ਘੰਟਿਆਂ ਵਿਚ 82,753 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ ਦੇਸ਼ ਵਿਚ 926 ਕੋਰੋਨਾ ਪੀੜਤਾਂ ਦੀ ਮੌਤ ਹੋਈ। ਹੁਣ ਤੱਕ ਕੁੱਲ 59,88,822 ਮਰੀਜ਼ ਠੀਕ ਹੋ ਚੁੱਕੇ ਹਨ। 1,07,416 ਲੋਕਾਂ ਦੀ ਜਾਨ ਗਈ ਹੈ। ਦੇਸ਼ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 8,83,185 ਹੈ।
Corona Virus
ਉੱਥੇ ਹੀ ਜੇਕਰ ਰਿਕਵਰੀ ਰੇਟ ਦੀ ਗੱਲ ਕੀਤੀ ਜਾਵੇ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 85.8 ਫੀਸਦੀ 'ਤੇ ਪਹੁੰਚ ਗਈ ਹੈ। ਦੇਸ਼ ਵਿਚ ਬੀਤੇ ਦਿਨ 11,64,018 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 8,57,98,698 ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
Corona virus
ਦੱਸ ਦਈਏ ਕਿ ਦੁਨੀਆਂ ਵਿਚ ਅਮਰੀਕਾ ਤੋਂ ਬਾਅਦ ਭਾਰਤ ਸਭ ਤੋਂ ਜ਼ਿਆਦਾ ਟੈਸਟ ਕਰਨ ਵਾਲਾ ਦੇਸ਼ ਹੈ, ਹਾਲਾਂਕਿ ਭਾਰਤ ਦੀ ਅਬਾਦੀ ਨੂੰ ਦੇਖਦੇ ਹੋਏ ਪ੍ਰਤੀ 10 ਲੱਖ ਟੈਸਟ ਦੇ ਹਿਸਾਬ ਨਾਲ ਟੈਸਟ ਦੀ ਗਿਣਤੀ ਹਾਲੇ ਵੀ ਬਹੁਤ ਘੱਟ ਹੈ। ਦੇਸ਼ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਇੱਥੇ ਕੋਰੋਨਾ ਵਾਇਰਸ ਮਾਮਲੇ 15 ਲੱਖ ਤੋਂ ਪਾਰ ਹੋ ਗਏ ਹਨ।