ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਰਾਮਵਿਲਾਸ ਪਾਸਵਾਨ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ
Published : Oct 10, 2020, 5:17 pm IST
Updated : Oct 10, 2020, 5:17 pm IST
SHARE ARTICLE
Ram Vilas Paswan Funeral
Ram Vilas Paswan Funeral

ਬੇਟੇ ਚਿਰਾਗ ਨੇ ਦਿੱਤੀ ਮੁੱਖ ਅਗਨੀ

ਪਟਨਾ: ਮਰਹੂਮ ਸਾਬਕਾ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਅੱਜ ਪਟਨਾ ਦੇ ਦੀਘਾ ਘਾਟ ਵਿਖੇ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਰਾਮ ਵਿਲਾਸ ਪਾਸਵਾਨ ਦੇ ਸਮਰਥਕ ਸ਼ਾਮਲ ਹੋਏ। 

Ram Vilas Paswan Funeral Ram Vilas Paswan Funeral

ਇਸ ਦੌਰਾਨ ਰਾਮਵਿਲਾਸ ਪਾਸਵਾਨ ਦੇ ਸਮਰਥਕਾਂ ਦੀਆਂ ਅੱਖਾਂ ਨਮ ਸਨ। ਉਹਨਾਂ ਦੇ ਬੇਟੇ ਚਿਰਾਗ ਪਾਸਵਾਨ ਨੇ ਉਹਨਾਂ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਸਮੇਤ ਸੂਬਾ ਅਤੇ ਕੇਂਦਰ ਸਰਕਾਰ ਦੇ ਕਈ ਮੰਤਰੀ ਘਾਟ 'ਤੇ ਮੌਜੂਦ ਰਹੇ। 

Ram Vilas Paswan Funeral Ram Vilas Paswan Funeral

ਦੱਸ ਦਈਏ ਕਿ ਲੰਬੀ ਬਿਮਾਰੀ ਤੋਂ ਬਾਅਦ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ 74 ਸਾਲ ਦੀ ਉਮਰ ਵਿਚ ਵੀਰਵਾਰ ਦੀ ਰਾਤ ਦੇਹਾਂਤ ਹੋ ਗਿਆ। ਉਹਨਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖਰੀ ਸਾਹ ਲਏ, ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਭਰਤੀ ਸਨ। 

Ram Vilas Paswan Funeral Ram Vilas Paswan Funeral

ਅੰਤਿਮ ਸੰਸਕਾਰ ਤੋਂ ਪਹਿਲਾਂ ਉਹਨਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ। ਇਸ ਤੋਂ ਇਲਾਵਾ ਕਈ ਸਿਆਸੀ ਨੇਤਾ ਵੀ ਉਹਨਾਂ ਦੇ ਅੰਤਿਮ ਦਰਸ਼ਨ ਲਈ ਪਹੁੰਚੇ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸਾਬਕਾ ਕੇਂਦਰੀ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ।

Ram Vilas Paswan's funeral in Patna Ram Vilas Paswan's funeral in Patna

ਇਸ ਤੋਂ ਇਲਾਵਾ ਕੇਂਦਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਵੀ ਉੱਥੇ ਮੌਜੂਦ ਸਨ। ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਵੀ ਪਾਰਟੀ ਦਫ਼ਤਰ ਪਹੁੰਚ ਕੇ ਰਾਮਵਿਲਾਸ ਪਾਸਵਾਨ ਨੂੰ ਸ਼ਰਧਾਂਜਲੀ ਦਿੱਤੀ। ਰਾਮਵਿਲਾਸ ਪਾਸਵਾਨ ਦੀ ਮੌਤ ਤੋਂ ਬਾਅਦ ਬਿਹਾਰ ਵਿਚ ਸੋਗ ਦੀ ਲਹਿਰ ਹੈ। 

Location: India, Bihar, Patna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement