
ਕਰੀਬ ਡੇਢ ਵਜੇ ਪਟਨਾ ਵਿਖੇ ਹੋਵੇਗਾ ਅੰਤਿਮ ਸੰਸਕਾਰ
ਨਵੀਂ ਦਿੱਲੀ: ਲੰਬੀ ਬਿਮਾਰੀ ਤੋਂ ਬਾਅਦ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦਾ 74 ਸਾਲ ਦੀ ਉਮਰ ਵਿਚ ਵੀਰਵਾਰ ਦੀ ਰਾਤ ਦੇਹਾਂਤ ਹੋ ਗਿਆ। ਉਹਨਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖਰੀ ਸਾਹ ਲਏ, ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਭਰਤੀ ਸਨ।
Ram Vilas Paswan's funeral in Patna
ਅੱਜ ਉਹਨਾਂ ਦਾ ਪਟਨਾ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅੰਤਿਮ ਸੰਸਕਾਰ ਤੋਂ ਪਹਿਲਾਂ ਉਹਨਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿਚ ਉਹਨਾਂ ਦੇ ਸਮਰਥਕ ਇਕੱਠੇ ਹੋਏ। ਇਸ ਦੌਰਾਨ ਰਾਮਵਿਲਾਸ ਪਾਸਵਾਨ ਦੇ ਸਮਰਥਕਾਂ ਦੀਆਂ ਅੱਖਾਂ ਨਮ ਸਨ।
Several people outside residence of Ram Vilas Paswan in Patna
ਇਸ ਤੋਂ ਇਲਾਵਾ ਕਈ ਸਿਆਸੀ ਨੇਤਾ ਵੀ ਉਹਨਾਂ ਦੇ ਅੰਤਿਮ ਦਰਸ਼ਨ ਲਈ ਪਹੁੰਚੇ। ਦੱਸ ਦਈਏ ਕਿ ਬੀਤੀ ਸ਼ਾਮ ਉਹਨਾਂ ਦੀ ਮ੍ਰਿਤਕ ਦੇਹ ਨੂੰ ਵਿਸ਼ੇਸ਼ ਉਡਾਣ ਰਾਹੀਂ ਨਵੀਂ ਦਿੱਲੀ ਤੋਂ ਬਿਹਾਰ ਲਿਜਾਇਆ ਗਿਆ, ਇਸ ਦੌਰਾਨ ਹਵਾਈ ਅੱਡੇ 'ਤੇ ਭਾਰੀ ਗਿਣਤੀ ਵਿਚ ਲੋਕ ਇਕੱਠੇ ਹੋਏ ਅਤੇ ਉਹਨਾਂ ਨੂੰ ਅੰਤਿਮ ਵਿਦਾਈ ਦਿੱਤੀ।
Ram Vilas Paswan's funeral in Patna
ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਨੂੰ ਪਟਨਾ ਸਥਿਤ ਲੋਕ ਜਨਸ਼ਕਤੀ ਪਾਰਟੀ ਦੇ ਮੁੱਖ ਦਫ਼ਤਰ ਵਿਚ ਰੱਖਿਆ ਗਿਆ ਹੈ, ਜਿੱਥੇ ਲੋਕ ਉਹਨਾਂ ਦੇ ਅੰਤਿਮ ਦਰਸ਼ਨ ਲ਼ਈ ਆ ਰਹੇ ਹਨ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸਾਬਕਾ ਕੇਂਦਰੀ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ।
Bihar: Several people, political leaders outside residence of #RamVilasPaswan in Patna as his mortal remains are being taken for last rites.
— ANI (@ANI) October 10, 2020
The Lok Jan Shakti party leader's mortal remains were brought to Patna from Delhi last night. He had passed away on Thursday. pic.twitter.com/Dissi04zPd
ਇਸ ਤੋਂ ਇਲਾਵਾ ਕੇਂਦਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਵੀ ਉੱਥੇ ਮੌਜੂਦ ਸੀ। ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਵੀ ਪਾਰਟੀ ਦਫ਼ਤਰ ਪਹੁੰਚ ਕੇ ਰਾਮਵਿਲਾਸ ਪਾਸਵਾਨ ਨੂੰ ਸ਼ਰਧਾਂਜਲੀ ਦਿੱਤੀ। ਰਾਮਵਿਲਾਸ ਪਾਸਵਾਨ ਦੀ ਮੌਤ ਤੋਂ ਬਾਅਦ ਬਿਹਾਰ ਵਿਚ ਸੋਗ ਦੀ ਲਹਿਰ ਹੈ। ਉਹਨਾਂ ਅੰਤਿਮ ਸੰਸਕਾਰ ਕਰੀਬ ਡੇਢ ਵਜੇ ਪਟਨਾ ਵਿਖੇ ਹੋਵੇਗਾ।