ਕੇਂਦਰ ਨੇ ਜੀ. ਐੱਸ. ਟੀ. ਮੁਆਵਜ਼ੇ ਵਜੋਂ ਜੰਮੂ-ਕਸ਼ਮੀਰ ਨੂੰ ਜਾਰੀ ਕੀਤੇ 967 ਕਰੋੜ ਰੁਪਏ
Published : Oct 10, 2021, 3:10 pm IST
Updated : Oct 10, 2021, 3:10 pm IST
SHARE ARTICLE
The Center S. T. Rs 967 crore released to Jammu and Kashmir as compensation
The Center S. T. Rs 967 crore released to Jammu and Kashmir as compensation

ਜੀ. ਐੱਸ. ਟੀ. ਦੀ ਘਾਟ ਨੂੰ ਪੂਰਾ ਕਰਨ ਲਈ ਇਕ ਖ਼ਾਸ ਉਧਾਰੀ ਯੋਜਨਾ ਤਹਿਤ ਜੰਮੂ-ਕਸ਼ਮੀਰ ਨੂੰ 967 ਕਰੋੜ ਰੁਪਏ ਜਾਰੀ ਕੀਤੇ ਗਏ ਹਨ

 

ਸ਼੍ਰੀਨਗਰ - ਕੇਂਦਰ ਸਰਕਾਰ ਨੇ ਖ਼ਾਸ ਉਧਾਰੀ ਯੋਜਨਾ ਤਹਿਤ ਪਿਛਲੇ 4 ਮਹੀਨਿਆਂ ’ਚ ਜੰਮੂ-ਕਸ਼ਮੀਰ ਨੂੰ ਜੀ. ਐੱਸ. ਟੀ. ਮੁਆਵਜ਼ੇ ਦੇ ਰੂਪ ’ਚ 2,780 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ 15 ਜੁਲਾਈ ਨੂੰ ਜੰਮੂ-ਕਸ਼ਮੀਰ ਨੂੰ 1,813 ਕਰੋੜ ਰੁਪਏ ਦਿੱਤੇ ਗਏ ਸਨ, ਜਿਸ ਨਾਲ ਜੁਲਾਈ ਤੋਂ ਹੁਣ ਤੱਕ ਜੰਮੂ-ਕਸ਼ਮੀਰ ਨੂੰ ਮਿਲਿਆ ਕੁੱਲ ਮੁਆਵਜ਼ਾ 2,780 ਕਰੋੜ ਰੁਪਏ ਹੋ ਗਿਆ ਹੈ।

GSTGST

ਕੋਰੋਨਾ ਮਹਾਮਾਰੀ ਦੇ ਅਰਥਵਿਵਸਥਾ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕਰਨ ਤੋਂ ਬਾਅਦ ਕੇਂਦਰ ਨੇ ਜੀ. ਐੱਸ. ਟੀ. ਮੁਆਵਜ਼ਾ ਦਿੱਤਾ ਹੈ। ਸੂਬਿਆਂ ਦੇ ਸੰਸਾਧਨ ਫਰਕ ਨੂੰ ਦੂਰ ਕਰਨ ਲਈ ਕੇਂਦਰ ਨੇ ਜੀ. ਐੱਸ. ਟੀ. ਮੁਆਵਜ਼ੇ ਦੇ ਰੂਪ ’ਚ 40,000 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ’ਚ ਜੰਮੂ-ਕਸ਼ਮੀਰ ਨੂੰ 967 ਕਰੋੜ ਰੁਪਏ ਮਿਲਣਗੇ।

PM Narendra ModiPM Narendra Modi

ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੀ. ਐੱਸ. ਟੀ. ਦੀ ਘਾਟ ਨੂੰ ਪੂਰਾ ਕਰਨ ਲਈ ਇਕ ਖ਼ਾਸ ਉਧਾਰੀ ਯੋਜਨਾ ਤਹਿਤ ਜੰਮੂ-ਕਸ਼ਮੀਰ ਨੂੰ 967 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜੁਲਾਈ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ 1,813 ਕਰੋੜ ਰੁਪਏ ਮਿਲੇ। ਉਨ੍ਹਾਂ ਅੱਗੇ ਦੱਸਿਆ ਕਿ ਜੰਮੂ-ਕਸ਼ਮੀਰ ਨੂੰ ਜੁਲਾਈ 2017 ਤੋਂ ਹੁਣ ਤਕ ਜੀ. ਐੱਸ. ਟੀ. ਦੇ ਰੂਪ ’ਚ 8,200 ਕਰੋੜ ਰੁਪਏ ਮਿਲੇ ਹਨ। ਜੁਲਾਈ ’ਚ ਕੇਂਦਰ ਨੇ 75,000 ਕਰੋੜ ਰੁਪਏ ਦਾ ਜੀ. ਐੱਸ. ਟੀ. ਮੁਆਵਜ਼ਾ ਜਾਰੀ ਕੀਤਾ ਸੀ, ਜਿਸ ਨਾਲ ਜੰਮੂ-ਕਸ਼ਮੀਰ ਨੂੰ 1,813 ਕਰੋੜ ਰੁਪਏ ਮਿਲੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement