ਬਲਾਤਕਾਰ ਪੀੜਤ ਨਾਬਾਲਿਗ ਲੜਕੀ ਗਰਭਵਤੀ ਹੋਈ ਤਾਂ ਤੇਲ ਛਿੜਕ ਕੇ ਲਗਾ ਦਿੱਤੀ ਅੱਗ, ਹਾਲਤ ਨਾਜ਼ੁਕ
Published : Oct 10, 2022, 7:34 pm IST
Updated : Oct 10, 2022, 7:34 pm IST
SHARE ARTICLE
Pregnant rape victim burnt alive in UP's Mainpuri
Pregnant rape victim burnt alive in UP's Mainpuri

ਪੀੜਤਾ ਨਾਲ ਕਰੀਬ ਤਿੰਨ ਮਹੀਨੇ ਪਹਿਲਾਂ ਬਲਾਤਕਾਰ ਹੋਇਆ ਸੀ।

 

ਮੈਨਪੁਰੀ - ਕੁਰਾਵਾਲੀ ਥਾਣਾ ਖੇਤਰ ਦੇ ਅਧੀਨ ਆਉਂਦੇ ਇੱਕ ਪਿੰਡ ਵਿੱਚ ਇੱਕ 25 ਸਾਲਾ ਨੌਜਵਾਨ ਨੇ ਕਥਿਤ ਤੌਰ 'ਤੇ ਬਲਾਤਕਾਰ ਦਾ ਸ਼ਿਕਾਰ ਹੋਈ 15 ਸਾਲਾ ਲੜਕੀ ਨੂੰ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਗਾ ਦਿੱਤੀ। ਪੀੜਤਾ ਸੈਫ਼ਈ ਮੈਡੀਕਲ ਕਾਲਜ ਵਿੱਚ ਜ਼ੇਰੇ-ਇਲਾਜ ਹੈ। ਪੁਲਿਸ ਮੁਤਾਬਕ ਦੋਸ਼ੀ ਦੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਤੇ ਬਾਕੀ ਦੋਸ਼ੀਆਂ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀੜਤਾ ਨਾਲ ਕਰੀਬ ਤਿੰਨ ਮਹੀਨੇ ਪਹਿਲਾਂ ਬਲਾਤਕਾਰ ਹੋਇਆ ਸੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨੀਂ ਪੀੜਤਾ ਦੀ ਮਾਂ ਲੜਕੀ ਨੂੰ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਇੱਕ ਡਾਕਟਰ ਕੋਲ ਲੈ ਗਈ, ਜਿੱਥੇ ਡਾਕਟਰ ਨੇ ਜਾਣਕਾਰੀ ਦਿੱਤੀ ਕਿ ਲੜਕੀ ਗਰਭਵਤੀ ਹੈ। ਦਰਜ ਹੋਏ ਮਾਮਲੇ ਦੇ ਆਧਾਰ 'ਤੇ ਪੁਲਿਸ ਨੇ ਦੱਸਿਆ ਕਿ ਇਸ ਤੋਂ ਬਾਅਦ ਲੜਕੀ ਦੀ ਮਾਂ ਨੇ ਦੋਸ਼ੀ ਨੌਜਵਾਨ ਦੀ ਮਾਂ ਨੂੰ ਸ਼ਿਕਾਇਤ ਕੀਤੀ ਅਤੇ ਉਸ ਦੀ ਸ਼ਿਕਾਇਤ 'ਤੇ ਦੋਸ਼ੀ ਦੀ ਮਾਂ ਅਤੇ ਭੈਣ ਉਸ ਨੂੰ ਆਪਣੇ ਘਰ ਲੈ ਗਈਆਂ ਅਤੇ ਅਭਿਸ਼ੇਕ (ਦੋਸ਼ੀ) ਨਾਲ ਲੜਕੀ ਦਾ ਵਿਆਹ ਕਰਵਾਉਣ ਦਾ ਭਰੋਸਾ ਦਿੱਤਾ। ਪਰ ਸ਼ਨੀਵਾਰ ਰਾਤ ਨੂੰ ਦੋਸ਼ੀ ਲੜਕੇ ਨੇ ਪੀੜਤਾ 'ਤੇ ਮਿੱਟੀ ਦਾ ਤੇਲ ਸੁੱਟ ਕੇ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਆਂਢੀਆਂ ਨੇ ਪੀੜਤ ਲੜਕੀ ਨੂੰ ਬਚਾਇਆ ਅਤੇ ਬੁਰੀ ਤਰ੍ਹਾਂ ਝੁਲਸਣ ਦੀ ਹਾਲਤ 'ਚ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਸੈਫ਼ਈ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ, ਅਤੇ ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।ਪੀੜਤ ਲੜਕੀ ਦੀ ਮਾਂ ਨੇ ਕੁਰਾਵਾਲੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਅਭਿਸ਼ੇਕ ਸਿੰਘ (ਬਲਾਤਕਾਰ ਦਾ ਮੁਲਜ਼ਮ), ਉਸ ਦੀ ਮਾਂ ਮੀਰਾ ਦੇਵੀ ਅਤੇ ਭੈਣ ਖ਼ਿਲਾਫ਼ ਅੱਗ ਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ।

ਮੁਲਜ਼ਮ ਅਭਿਸ਼ੇਕ ਅਤੇ ਉਸ ਦੀ ਭੈਣ ਦੀਆਂ ਸੰਭਾਵਿਤ ਛੁਪਣਗਾਹਾਂ 'ਤੇ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਨਾਬਾਲਿਗ ਲੜਕੀ ਦੇ ਇਲਾਜ 'ਤੇ ਵੀ ਪੁਲਿਸ ਨੇ ਨਜ਼ਰ ਬਣਾਈ ਹੋਈ ਹੈ, ਅਤੇ ਲੜਕੀ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement