ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਣ ਦੀ ਮੰਗ ਸੁਪਰੀਮ ਕੋਰਟ ਵੱਲੋਂ ਖਾਰਜ
Published : Oct 10, 2022, 2:05 pm IST
Updated : Oct 10, 2022, 2:36 pm IST
SHARE ARTICLE
Supreme Court
Supreme Court

ਬੈਂਚ ਨੇ ਪੁੱਛਿਆ ਕਿ ਕੀ ਇਹ ਅਦਾਲਤ ਦਾ ਕੰਮ ਹੈ?

 

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਗਾਂ ਨੂੰ ਰਾਸ਼ਟਰੀ ਪਸ਼ੂ ਘੋਸ਼ਿਤ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਇਹ ਕਾਰਵਾਈ ਸੋਮਵਾਰ 10 ਅਕਤੂਬਰ ਦੇ ਦਿਨ ਹੋਈ। ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਅਭੈ ਐਸ. ਓਕਾ ਨੇ ਪਟੀਸ਼ਨਕਰਤਾ ਨੂੰ ਪੁੱਛਿਆ ਕਿ ਇਸ ਨਾਲ ਕਿਹੜਾ ਮੌਲਿਕ ਅਧਿਕਾਰ ਪ੍ਰਭਾਵਿਤ ਹੋ ਰਿਹਾ ਹੈ?

ਬੈਂਚ ਨੇ ਕਿਹਾ, ''ਕੀ ਇਹ ਅਦਾਲਤ ਦਾ ਕੰਮ ਹੈ? ਤੁਸੀਂ ਅਜਿਹੀਆਂ ਪਟੀਸ਼ਨਾਂ ਦਾਇਰ ਹੀ ਕਿਉਂ ਕਰਦੇ ਹੋ ਕਿ ਸਾਨੂੰ ਉਸ 'ਤੇ ਜੁਰਮਾਨਾ ਲਾਉਣਾ ਪਵੇ? ਕਿਹੜੇ ਮੌਲਿਕ ਅਧਿਕਾਰ ਦੀ ਉਲੰਘਣਾ ਹੋਈ? ਕੀ ਸਾਨੂੰ ਨਕਾਰਾਤਮਕ ਨਤੀਜੇ ਦੀ ਪਰਵਾਹ ਕੀਤੇ ਬਿਨਾਂ ਇਹ ਕਰਨਾ ਚਾਹੀਦਾ ਹੈ, ਸਿਰਫ਼ ਇਸ ਕਰਕੇ ਕਿਉਂਕਿ ਤੁਸੀਂ ਅਦਾਲਤ ਵਿੱਚ ਆਏ ਹੋ?"

ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਗਊ ਰੱਖਿਆ ਬਹੁਤ ਜ਼ਰੂਰੀ ਹੈ। ਬੈਂਚ ਨੇ ਵਕੀਲ ਨੂੰ ਚਿਤਾਵਨੀ ਦਿੱਤੀ ਕਿ ਉਹ (ਬੈਂਚ) ਜੁਰਮਾਨਾ ਲਗਾਏਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਪਟੀਸ਼ਨ ਵਾਪਸ ਲੈ ਲਈ ਅਤੇ ਮਾਮਲਾ ਖਾਰਜ ਕਰ ਦਿੱਤਾ ਗਿਆ। ਸੁਪਰੀਮ ਕੋਰਟ ਗ਼ੈਰ-ਸਰਕਾਰੀ ਸੰਗਠਨ ਗੋਵੰਸ਼ ਸੇਵਾ ਸਦਨ ​​ਅਤੇ ਹੋਰਨਾਂ ਦੀ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਕੇਂਦਰ ਨੂੰ ਗਾਂ ਨੂੰ ਰਾਸ਼ਟਰੀ ਪਸ਼ੂ ਘੋਸ਼ਿਤ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement