
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ
ਗੁਰੂਗ੍ਰਾਮ : ਗੁਰੂਗ੍ਰਾਮ 'ਚ ਭਾਰੀ ਮੀਂਹ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਸੈਕਟਰ-111 ਵਿੱਚ ਬਰਸਾਤੀ ਛੱਪੜ ਵਿੱਚ ਨਹਾਉਣ ਗਏ 6 ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਜਿਸ ਤੋਂ ਬਾਅਦ ਸਾਰੇ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸਾਰੇ ਬੱਚੇ ਨਜ਼ਦੀਕੀ ਕਾਲੋਨੀ ਦੇ ਰਹਿਣ ਵਾਲੇ ਸਨ।
ਪੁਲਿਸ ਨੇ ਸਾਰਿਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਸੀ ਨਿਤਿਨ ਯਾਦਵ ਨੇ ਦੱਸਿਆ ਕਿ ਸਾਰੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਮ੍ਰਿਤਕਾਂ ਦੇ ਨਾਂ ਦੇਵਾ, ਪੀਯੂਸ਼, ਅਜੀਤ, ਦੁਰਗੇਸ਼, ਰਾਹੁਲ ਦੱਸੇ ਗਏ ਹਨ। ਸਾਰੇ ਬੱਚੇ 8 ਤੋਂ 11 ਸਾਲ ਦੀ ਉਮਰ ਦੇ ਹਨ ਅਤੇ ਸ਼ੰਕਰ ਵਿਹਾਰ ਦੇ ਰਹਿਣ ਵਾਲੇ ਹਨ। ਉਹ ਦੁਪਹਿਰ ਕਰੀਬ 3 ਵਜੇ ਦੇ ਕਰੀਬ ਇਸ ਬਰਸਾਤੀ ਛੱਪੜ ਵਿੱਚ ਨਹਾਉਣ ਲਈ ਆਏ ਸਨ। ਇਕ ਬੱਚੇ ਨੇ ਘਰ ਦੇ ਬਾਕੀ ਬੱਚਿਆਂ ਦੇ ਡੁੱਬਣ ਦੀ ਖਬਰ ਦਿੱਤੀ। ਜਿਸ ਤੋਂ ਬਾਅਦ ਮ੍ਰਿਤਕ ਬੱਚਿਆਂ ਦੇ ਰਿਸ਼ਤੇਦਾਰਾਂ ਨੇ ਪਹੁੰਚ ਕੇ ਪੁਲਿਸ ਨੂੰ ਸੂਚਨਾ ਦਿੱਤੀ।