ਖ਼ਬਰਾਂ |

ਤਾਜ਼ਾ |

PGI ਚੰਡੀਗੜ੍ਹ ਦੇ ਨਹਿਰੂ ਹਸਪਤਾਲ 'ਚ ਲੱਗੀ ਅੱਗ; ਮਰੀਜ਼ਾਂ ਨੂੰ ਮੌਕੇ ’ਤੇ ਕੀਤਾ ਗਿਆ ਸ਼ਿਫਟ
Published : Oct 10, 2023, 8:05 am IST
Updated : Oct 10, 2023, 8:12 am IST
SHARE ARTICLE
Fire erupts in PGI's Nehru hospital, patients safely evacuated
Fire erupts in PGI's Nehru hospital, patients safely evacuated

ਕੰਪਿਊਟਰ ਰੂਮ ਤੋਂ ਭੜਕੀ ਅੱਗ ਪੂਰੇ ਹਸਪਤਾਲ ਵਿਚ ਫੈਲੀ

 

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੀਜੀਆਈ ਦੇ ਨਹਿਰੂ ਹਸਪਤਾਲ ਵਿਚ ਰਾਤ ਨੂੰ ਭਿਆਨਕ ਅੱਗ ਲੱਗ ਗਈ। ਦੇਰ ਰਾਤ ਨਹਿਰੂ ਹਸਪਤਾਲ ਦੇ ਗਰਾਊਂਡ ਫਲੋਰ 'ਤੇ ਯੂ.ਪੀ.ਐਸ. 'ਚ ਲੱਗੀ ਅੱਗ ਤੇਜ਼ੀ ਨਾਲ ਸਾਰੀਆਂ ਪੰਜ ਮੰਜ਼ਿਲਾਂ 'ਤੇ ਫੈਲ ਗਈ ਅਤੇ ਧੂੰਏਂ ਦਾ ਗੁਬਾਰਾ ਬਣ ਗਿਆ। ਅੱਗ ਬੁਝਾਉਣ ਲਈ ਕਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

ਇਹ ਵੀ ਪੜ੍ਹੋ: ਏਸ਼ੀਆਡ ਵਿਚ ਭਾਰਤੀ ਅਤੇ ਪੰਜਾਬੀ ਖਿਡਾਰੀਆਂ ਨੇ ਪਹਿਲੀ ਵਾਰ ਕਮਾਲ ਕਰ ਵਿਖਾਇਆ

ਸਿਵਲ ਡਿਫੈਂਸ ਵਿਭਾਗ ਚੰਡੀਗੜ੍ਹ ਦੇ ਸੰਜੀਵ ਕੋਹਲੀ ਨੇ ਦਸਿਆ, “ਸਾਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਅੱਗ ਲੱਗ ਗਈ ਹੈ। ਅਸੀਂ ਤੁਰਤ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਹੁਣ ਕਾਬੂ ਹੇਠ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਸਪਤਾਲ ਦੇ ਅੰਦਰ ਮੌਜੂਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ”। ਪੀਜੀਆਈ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਦਿੱਲੀ ਵਿਚ ਹੋ ਰਹੇ ਗਤਕਾ ਮੁਕਾਬਲਿਆਂ ਵਿਚ ਸ਼ਾਮਲ ਹੋਣਗੀਆਂ 18 ਸੂਬਿਆਂ ਦੀਆਂ ਟੀਮਾਂ

ਦੂਜੇ ਪਾਸੇ ਅੱਗ ਲੱਗਣ ਤੋਂ ਬਾਅਦ ਕਰੇਨ ਦੀ ਮਦਦ ਨਾਲ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ। ਪੀਜੀਆਈ ਦੇ ਡਾਇਰੈਕਟਰ ਡਾਕਟਰ ਵਿਵੇਕ ਲਾਲ ਨੇ ਦਸਿਆ ਕਿ ਕੰਪਿਊਟਰ ਰੂਮ ਵਿਚ ਅੱਗ ਲੱਗ ਗਈ ਸੀ। ਹਸਪਤਾਲ ਪ੍ਰਬੰਧਨ ਨੇ ਤੁਰਤ ਕਾਰਵਾਈ ਕਰਦਿਆਂ ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਮੁਸਤੈਦੀ ਦਿਖਾਈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਸਥਿਤੀ ਕਾਬੂ ਹੇਠ ਹੈ ਅਤੇ ਬਹਾਲੀ ਦਾ ਕੰਮ ਚੱਲ ਰਿਹਾ ਹੈ।

ਇਹ ਵੀ ਪੜ੍ਹੋ: 8 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਕਿਸਾਨ ਪਲਵਿੰਦਰ ਸਿੰਘ ਸਹਾਰੀ ਬਣਿਆ ‘ਵਾਤਾਵਰਣ ਦਾ ਰਾਖਾ’ 

ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਨੂੰ ਰਾਤ ਕਰੀਬ ਸਾਢੇ 12 ਵਜੇ ਅੱਗ ਲੱਗਣ ਦੀ ਸੂਚਨਾ ਦਿਤੀ ਗਈ। ਹਸਪਤਾਲ ਦੇ ਸਾਰੇ ਸੁਰੱਖਿਆ ਗਾਰਡਾਂ ਨੇ ਐਮਰਜੈਂਸੀ ਰਸਤਾ ਬੰਦ ਕਰ ਦਿਤਾ ਸੀ। ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਵਾਰਡ, ਮਹਿਲਾ ਵਾਰਡ, ਪੁਰਸ਼ ਵਾਰਡ ਅਤੇ ਗਾਇਨੀ ਵਾਰਡ ਵਿਚ ਧੂੰਆਂ ਫੈਲ ਗਿਆ। ਅੱਗ ਦੇ ਮੱਦੇਨਜ਼ਰ ਬੀ ਅਤੇ ਸੀ ਬਲਾਕ ਨੂੰ ਜਾਣ ਵਾਲੀਆਂ ਸੜਕਾਂ ਨੂੰ ਬੰਦ ਕਰ ਦਿਤਾ ਗਿਆ।

SHARE ARTICLE

ਏਜੰਸੀ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement