
ਕਸ਼ਮੀਰ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, "ਦੋ ਅਤਿਵਾਦੀ ਮਾਰੇ ਗਏ।" ਤਲਾਸ਼ੀ ਮੁਹਿੰਮ ਚੱਲ ਰਹੀ ਹੈ।''
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀ ਮਾਰੇ ਗਏ। ਪੁਲਿਸ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਅਲਸ਼ੀਪੋਰਾ ਇਲਾਕੇ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਮੁਹਿੰਮ ਚਲਾਈ ਸੀ ਅਤੇ ਇਸ ਦੌਰਾਨ ਮੰਗਲਵਾਰ ਤੜਕੇ ਮੁੱਠਭੇੜ ਸ਼ੁਰੂ ਹੋਈ।
ਇਹ ਵੀ ਪੜ੍ਹੋ: ਦਿੱਲੀ 'ਚ ਵਧਾਈ ਗਈ ਇਜ਼ਰਾਇਲੀ ਦੂਤਘਰ ਦੀ ਸੁਰੱਖਿਆ; ਵਾਧੂ ਸੁਰੱਖਿਆ ਬਲ ਤਾਇਨਾਤ
ਕਸ਼ਮੀਰ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, "ਦੋ ਅਤਿਵਾਦੀ ਮਾਰੇ ਗਏ।" ਤਲਾਸ਼ੀ ਮੁਹਿੰਮ ਚੱਲ ਰਹੀ ਹੈ।'' ਪੁਲਿਸ ਨੇ ਦਾਅਵਾ ਕੀਤਾ ਕਿ ਮਾਰੇ ਗਏ ਲਸ਼ਕਰ-ਏ-ਤੋਇਬਾ ਦੇ ਦੋ ਅਤਿਵਾਦੀਆਂ 'ਚੋਂ ਇਕ ਇਸ ਸਾਲ ਦੇ ਸ਼ੁਰੂ ਵਿਚ ਬੈਂਕ ਸੁਰੱਖਿਆ ਗਾਰਡ ਸੰਜੇ ਸ਼ਰਮਾ ਦੀ ਹਤਿਆ 'ਚ ਸ਼ਾਮਲ ਸੀ।
ਇਹ ਵੀ ਪੜ੍ਹੋ: ਇਜ਼ਰਾਈਲ ਨੇ ਇਹ ਜੰਗ ਸ਼ੁਰੂ ਨਹੀਂ ਕੀਤੀ ਪਰ ਇਸ ਨੂੰ ਖਤਮ ਜ਼ਰੂਰ ਕਰੇਗਾ: ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ
ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਕਸ਼ਮੀਰ ਜ਼ੋਨ) ਵਿਜੇ ਕੁਮਾਰ ਨੇ ਇਕ ਪੋਸਟ ਵਿਚ ਕਿਹਾ, “ਮਾਰੇ ਗਏ ਅਤਿਵਾਦੀਆਂ ਦੀ ਪਛਾਣ ਲਸ਼ਕਰ-ਏ-ਤੋਇਬਾ ਅਤਿਵਾਦੀ ਸੰਗਠਨ ਦੇ ਮੋਰੀਫਤ ਮਕਬੂਲ ਅਤੇ ਜਾਜਿਮ ਫਾਰੂਕ ਉਰਫ਼ ਅਬਰਾਰ ਵਜੋਂ ਹੋਈ ਹੈ। ਅਤਿਵਾਦੀ ਅਬਰਾਰ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹਤਿਆ 'ਚ ਸ਼ਾਮਲ ਸੀ।