ਖ਼ਬਰਾਂ |

ਤਾਜ਼ਾ |

ਧੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਿਓ, ਚੁੱਕਿਆ ਗਲਤ ਕਦਮ
Published : Oct 10, 2026, 3:12 pm IST
Updated : Oct 10, 2026, 3:29 pm IST
SHARE ARTICLE
photo
photo

ਪਤਨੀ ਦਾ ਦੋਸ਼ ਹੈ, 'ਧੀ ਨੂੰ ਇਟਲੀ ਦੀ ਬਜਾਏ ਭੇਜਿਆ ਅਰਮੀਨੀਆ,ਜਿਥੇ ਧੀ ਦੀ ਹੋਈ ਮੌਤ'

 

ਤਰਨ ਤਾਰਨ ਵਿਚ ਇਕ ਪਿਤਾ ਆਪਣੀ ਧੀ ਦੀ ਅਰਮੀਨੀਆ ਵਿੱਚ ਮੌਤ ਦਾ ਸਦਮਾ ਨਾ ਸਹਾਰ ਸਕਿਆ। ਪਰਿਵਾਰ ਦਾ ਦੋਸ਼ ਹੈ ਕਿ ਇੱਕ ਔਰਤ ਅਤੇ ਉਸ ਦੇ ਪਰਿਵਾਰ ਨੇ ਧੀ ਨੂੰ ਇਟਲੀ ਭੇਜਣ ਦੇ ਬਹਾਨੇ 3.50 ਲੱਖ ਰੁਪਏ ਲਏ ਸਨ, ਪਰ ਉਸ ਨੂੰ ਇਟਲੀ ਦੀ ਬਜਾਏ ਅਰਮੀਨੀਆ ਭੇਜ ਦਿੱਤਾ ਗਿਆ। ਜਿਥੇਧੀ ਦੀ ਮੌਤ ਹੋ ਗਈ। ਇਸ ਤੋਂ ਬਾਅਦ, ਧੀ ਦਾ ਪਾਸਪੋਰਟ ਗੁਆਚਣ ਅਤੇ ਪੈਸਿਆਂ ਦੀ ਵਾਪਸੀ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ। 5 ਅਕਤੂਬਰ ਨੂੰ ਪਿਤਾ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ। ਬਾਅਦ ਵਿੱਚ, 6 ਅਕਤੂਬਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਲੋਹੂਕਾ ਪਿੰਡ ਦੇ ਵਸਨੀਕ ਕੁਲਵੰਤ ਸਿੰਘ ਵਜੋਂ ਹੋਈ ਹੈ। ਉਸ ਦੀ ਪਤਨੀ ਸਰਬਜੀਤ ਕੌਰ ਨੇ ਤਿੰਨ ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਉਸ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ 10 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕਰੇਗੀ, ਪਰ ਪੁਲਿਸ ਨੇ ਉਸੇ ਰਾਤ ਮਾਮਲਾ ਦਰਜ ਕਰ ਲਿਆ।

ਕੁਲਵੰਤ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੀ ਧੀ ਨਗੀਤਾ ਨੂੰ ਇਟਲੀ ਭੇਜਣ ਲਈ ਮਨਪ੍ਰੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ 3.50 ਲੱਖ ਰੁਪਏ ਦਿੱਤੇ ਸਨ। ਪਰਿਵਾਰ ਦਾ ਦੋਸ਼ ਹੈ ਕਿ ਨਗੀਤਾ ਨੂੰ ਇਟਲੀ ਭੇਜਣ ਦੀ ਬਜਾਏ ਅਰਮੀਨੀਆ ਭੇਜ ਦਿੱਤਾ ਗਿਆ, ਜਿੱਥੇ 2 ਜੁਲਾਈ ਨੂੰ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਸੁਖਦੇਵ ਸਿੰਘ ਮਨੀ 'ਤੇ ਨਗੀਤਾ ਦਾ ਪਾਸਪੋਰਟ ਗੁਆਉਣ ਦਾ ਦੋਸ਼ ਵੀ ਲਗਾਇਆ ਹੈ। ਸ਼ਿਕਾਇਤ ਅਨੁਸਾਰ, ਮਨਪ੍ਰੀਤ ਕੌਰ ਨੇ ਭਰੋਸਾ ਦਿਵਾਇਆ ਸੀ ਕਿ ਉਹ 1.90 ਲੱਖ ਰੁਪਏ ਵਾਪਸ ਕਰ ਦੇਵੇਗੀ। 30 ਅਗਸਤ ਨੂੰ 55,000 ਰੁਪਏ ਵਾਪਸ ਕੀਤੇ ਗਏ ਸਨ। ਪਰਿਵਾਰ ਦਾ ਦੋਸ਼ ਹੈ ਕਿ ਇਸ ਦੌਰਾਨ ਮੁਲਜ਼ਮ ਨੇ ਨਗੀਤਾ ਦੇ ਚਰਿੱਤਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ। ਇਸ ਨਾਲ ਪਰਿਵਾਰ ਨੂੰ ਬਹੁਤ ਪ੍ਰੇਸ਼ਾਨੀ ਹੋਈ। 5 ਅਕਤੂਬਰ ਨੂੰ ਕੁਲਵੰਤ ਸਿੰਘ ਨੇ ਦਵਾਈ ਖਾ ਲਈ। ਅਗਲੇ ਦਿਨ, 6 ਅਕਤੂਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ।

ਇਸ ਮਾਮਲੇ ਵਿੱਚ, ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕਿਰਤਾਵਾਲ ਕਲਾਂ ਦੇ ਵਸਨੀਕਾਂ ਮਨਪ੍ਰੀਤ ਕੌਰ, ਰੇਸ਼ਮ ਸਿੰਘ ਅਤੇ ਸੁਖਦੇਵ ਸਿੰਘ—ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement