
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਵਿਚ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਵਿਚਾਰ ਕਰਨ ਪਿੱਛੋਂ ਪਾਰਟੀ ਨੇ ਰਾਮ ਮੰਦਰ...
ਨਵੀਂ ਦਿੱਲੀ : ਕਾਂਗਰਸ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਨ ਦੀ ਗੱਲ ਕਰਦੇ ਹੋਏ ਅਯੁਧਿਆ ਵਿਚ ਰਾਮ ਮੰਦਰ ਨਿਰਮਾਣ ਦਾ ਸਮਰਥਨ ਕੀਤਾ ਹੈ। ਪਾਰਟੀ ਦੀ ਉੱਚ ਨੀਤੀ ਨਿਰਧਾਰਣ ਇਕਾਈ ਵਰਕਿੰਗ ਕਮੇਟੀ ਦੀ ਮੀਟਿੰਗ ਪਿੱਛੋਂ ਕਾਂਗਰਸ ਨੇ ਐਲਾਨ ਕੀਤਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਪਿੱਛੋਂ ਉਹ ਰਾਮ ਮੰਦਰ ਦੇ ਨਿਰਮਾਣ ਦੇ ਪੱਖ ਵਿਚ ਹਨ। ਨਾਲ ਹੀ ਪਾਰਟੀ ਨੇ ਸਾਰੇ ਪੱਖਾਂ ਨੂੰ ਸੰਜਮ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਇਸ ਫ਼ੈਸਲੇ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ।
Ayodhya Case
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਵਿਚ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਵਿਚਾਰ ਕਰਨ ਪਿੱਛੋਂ ਪਾਰਟੀ ਨੇ ਰਾਮ ਮੰਦਰ ਨਿਰਮਾਣ ਦਾ ਖੁੱਲ੍ਹ ਕੇ ਸਮਰਥਨ ਕੀਤਾ। ਇਕ ਪ੍ਰੈਸ ਕਾਨਫ਼ਰੰਸ ਵਿਚ ਕਾਂਗਰਸ ਮੀਡੀਆ ਵਿਭਾਗ ਦੇ ਮੁਖੀ ਰਣਦੀਪ ਸੁਰਜੇਵਾਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਪਿਛੋਂ ਮੰਦਰ ਨਿਰਮਾਣ 'ਤੇ ਪਾਰਟੀ ਦਾ ਰੁਖ਼ ਪੁੱਛੇ ਜਾਣ 'ਤੇ ਕਿਹਾ, 'ਹਾਂ, ਸੁਪਰੀਮ ਕੋਰਟ ਦਾ ਫ਼ੈਸਲਾ ਆ ਚੁੱਕਾ ਹੈ ਅਤੇ ਅਯੱਧਿਆ ਵਿਚ ਭਗਵਾਨ ਸ਼੍ਰੀ ਰਾਮ ਦਾ ਮੰਦਰ ਬਣਨਾ ਚਾਹੀਦਾ ਹੈ ਤੇ ਕਾਂਗਰਸ ਇਸ ਦੇ ਪੱਖ ਵਿਚ ਹੈ।'
Rajiv Gandhi
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਅਯੁੱਧਿਆ ਮੰਦਰ ਦਾ ਤਾਲਾ ਖੁੱਲ੍ਹਵਾਉਣ ਦੇ ਫ਼ੈਸਲੇ ਨੂੰ ਦੇਖਦੇ ਹੋਏ ਕੀ ਕਾਂਗਰਸ ਮੰਦਰ ਨਿਰਮਾਣ ਦਾ ਸਿਹਰਾ ਲਵੇਗੀ? ਸੁਰਜੇਵਾਲਾ ਨੇ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਪਿੱਛੋਂ ਅਯੁੱਧਿਆ ਵਿਵਾਦ ਦਾ ਅੰਤ ਹੋ ਚੁੱਕਾ ਹੈ ਅਤੇ ਇਸ ਮਾਮਲੇ ਦਾ ਸਿਹਰਾ ਕਿਸੇ ਵਿਅਕਤੀ ਸਮੂਹ ਜਾਂ ਪਾਰਟੀ ਨੂੰ ਨਹੀਂ ਦੇਣਾ ਚਾਹੀਦਾ।
Randeep Singh Surjewala
ਸਰਬਉੱਚ ਅਦਾਲਤ ਨੇ ਆਸਥਾ ਅਤੇ ਵਿਸ਼ਵਾਸ ਦਾ ਸਨਮਾਨ ਕੀਤਾ ਹੈ ਅਤੇ ਉਸ ਦੇ ਫ਼ੈਸਲੇ ਨਾਲ ਰਾਮ ਮੰਦਰ ਨਿਰਮਾਣ ਦੇ ਦਰਵਾਜ਼ੇ ਤਾਂ ਖੁੱਲ੍ਹ ਹੀ ਗਏ ਹਨ। ਨਾਲ ਹੀ ਇਸ ਫ਼ੈਸਲੇ ਨਾਲ ਭਾਰਤੀ ਜਨਤਾ ਪਾਰਟੀ ਅਤੇ ਹੋਰ ਲੋਕਾਂ ਲਈ ਦੇਸ਼ ਦੀ ਆਸਥਾ ਦੇ ਸਹਾਰੇ ਰਾਜਨੀਤੀ ਕਰਨ ਦੇ ਦੁਆਰ ਵੀ ਹਮੇਸ਼ਾ ਲਈ ਬੰਦ ਹੋ ਗਏ ਹਨ। ਸੁਰਜੇਵਾਲਾ ਨੇ ਕਿਹਾ ਕਿ ਰਾਮ ਵਚਨ ਦੀ ਮਰਿਆਦਾ ਲਈ ਤਿਆਗ ਦਾ ਪ੍ਰਤੀਕ ਹਨ, ਭੋਗ ਦਾ ਨਹੀਂ।
Supreme Court
ਵਰਕਿੰਗ ਕਮੇਟੀ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੈ ਕੇ ਪਾਸ ਮਤੇ ਨੂੰ ਵੀ ਸੁਰਜੇਵਾਲਾ ਨੇ ਮੀਡੀਆ ਨਾਲ ਸਾਂਝਾ ਕੀਤਾ। ਇਸ ਮਤੇ ਵਿਚ ਕਿਹਾ ਗਿਆ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਅਯੁੱਧਿਆ ਮਾਮਲੇ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੀ ਹੈ। ਅਸੀਂ ਸਾਰੀਆਂ ਸਬੰਧਿਤ ਧਿਰਾਂ ਅਤੇ ਫਿਰਕਿਆਂ ਨੂੰ ਅਪੀਲ ਕਰਦੇ ਹਾਂ ਕਿ ਭਾਰਤ ਦੇ ਸੰਵਿਧਾਨ ਵਿਚ ਸਥਾਪਤ ਸਾਰਿਆਂ ਧਰਮਾਂ ਵਿਚ ਸਦਭਾਵ ਅਤੇ ਭਾਈਚਾਰੇ ਦੇ ਉੱਚ ਮੁੱਲਾਂ ਨੂੰ ਨਿਭਾਉਂਦੇ ਹੋਏ ਅਮਨ-ਸ਼ਾਂਤੀ ਦਾ ਵਾਤਾਵਰਨ ਬਣਾਈ ਰੱਖੀਏ।
ਹਰ ਭਾਰਤੀ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਸਾਰੇ ਦੇਸ਼ ਦੀ ਸਦੀਆਂ ਪੁਰਾਣੀ ਪ੍ਰਸਪਰ ਸਨਮਾਨ ਅਤੇ ਏਕਤਾ ਦੀ ਸੰਸਕ੍ਰਿਤੀ ਅਤੇ ਪ੍ਰੰਪਰਾ ਨੂੰ ਜ਼ਿੰਦਾ ਰੱਖੀਏ। ਵਰਕਿੰਗ ਕਮੇਟੀ ਦੀ ਇਹ ਮੀਟਿੰਗ ਪਹਿਲਾਂ ਐਤਵਾਰ ਨੂੰ ਹੋਣੀ ਸੀ ਪਰ ਅਯੁੱਧਿਆ 'ਤੇ ਫ਼ੈਸਲੇ ਕਾਰਨ ਇਸ ਨੂੰ ਸਨਿਚਰਵਾਰ ਸਵੇਰੇ ਪੌਣੇ 10 ਵਜੇ ਬੁਲਾ ਲਿਆ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।