ਬਿਹਾਰ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ, 98 ਸੀਟਾਂ 'ਤੇ ਮਹਾਗਠਜੋੜ, 87 'ਤੇ NDA ਅੱਗੇ  
Published : Nov 10, 2020, 9:25 am IST
Updated : Nov 10, 2020, 9:25 am IST
SHARE ARTICLE
Bihar Election Results 2020
Bihar Election Results 2020

ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਵਿਚਾਲੇ ਸਖ਼ਤ ਮੁਕਾਬਲਾ

ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ 2020 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਨੂੰ ਸਵੇਰੇ ਅੱਠ ਵਜੇ ਸ਼ੁਰੂ ਹੋਈ। ਬਿਹਾਰ ਚੋਣਾਂ ਲਈ 38 ਜ਼ਿਲ੍ਹਿਆਂ ਦੇ 55 ਵੋਟਿੰਗ ਕੇਂਦਰਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਹਨਾਂ ਚੋਣਾਂ ਦੇ ਨਤੀਜੇ ਸੂਬੇ ਵਿਚ ਨਿਤੀਸ਼ ਕੁਮਾਰ ਸਰਕਾਰ ਦਾ ਭਵਿੱਖ ਤੈਅ ਕਰਨਗੇ।

Bihar electionBihar election

ਨਿਤੀਸ਼ ਕੁਮਾਰ ਪਿਛਲੇ 15 ਸਾਲਾਂ ਤੋਂ ਬਿਹਾਰ ਦੇ ਮੁੱਖ ਮੰਤਰੀ ਹਨ। ਸ਼ੁਰੂਆਤੀ ਰੁਝਾਨਾਂ ਵਿਚ ਤੇਜਸ਼ਵੀ ਯਾਦਵ ਦੀ ਅਗਵਾਈ ਵਾਲਾ ਮਹਾਗਠਜੋੜ ਅਤੇ ਨਿਤੀਸ਼ ਦੀ ਅਗਵਾਈ ਵਾਲੇ ਐਨਡੀਏ ਵਿਚ ਸਖ਼ਤ ਮੁਕਾਬਲਾ ਹੈ। ਜ਼ਿਆਦਾਤਰ  ਐਗਜ਼ਿਟ ਪੋਲ ਵਿਚ ਰਾਜਦ ਨੇਤਾ ਤੇਜਸ਼ਵੀ ਯਾਦਵ ਦੀ ਅਗਵਾਈ ਵਿਚ ਪੰਜ ਪਾਰਟੀਆਂ ਦੇ ਮਹਾਗਠਜੋੜ ਦੀ ਜਿੱਤ ਦਾ ਦਾਅਵਾ ਕੀਤਾ ਗਿਆ ਹੈ।

Bihar Assembly Election Results TodayBihar Assembly Election Results 

ਸ਼ੁਰੂਆਤੀ ਰੁਝਾਨਾਂ ਵਿਚ ਮਹਾਗਠਜੋੜ 98 ਸੀਟਾਂ 'ਤੇ ਜਦਕਿ ਐਨਡੀਏ 87 ਸੀਟਾਂ 'ਤੇ ਅੱਗੇ ਚੱਲ ਰਿਹਾ ਹੈ। ਵੋਟਾਂ ਦੀ ਗਿਣਤੀ ਦੌਰਾਨ ਤੇਜਸਵੀ ਯਾਦਵ ਦੇ ਸਮਰਥਕ ਉਹਨਾਂ ਦੇ ਘਰ ਦੇ ਬਾਹਰ ਇਕੱਠੇ ਹੋਏ ਹਨ।  ਦਸਣਯੋਗ ਹੈ ਕਿ ਬਿਹਾਰ 'ਚ 243 ਸੀਟਾਂ 'ਤੇ ਤਿੰਨ ਗੇੜਾਂ 'ਚ ਵੋਟਿੰਗ ਹੋਈ ਸੀ।

Bihar Assembly Election Results TodayBihar Assembly Election Results Today

ਪਹਿਲੇ ਗੇੜ ਵਿਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ 28 ਅਕਤੂਬਰ ਨੂੰ ਵੋਟਾਂ ਪਈਆਂ। ਦੂਜੇ ਗੇੜ 'ਚ 17 ਜ਼ਿਲ੍ਹਿਆਂ ਦੀਆਂ 94 ਸੀਟਾਂ 'ਤੇ ਵੋਟਿੰਗ 3 ਨਵੰਬਰ ਨੂੰ ਹੋਈ ਅਤੇ ਆਖ਼ਰੀ ਅਤੇ ਤੀਜੇ ਗੇੜ ਵਿਚ 15 ਜ਼ਿਲ੍ਹਿਆਂ 'ਚ 78 ਸੀਟਾਂ 'ਤੇ 7 ਨਵੰਬਰ ਨੂੰ ਵੋਟਾਂ ਪਈਆਂ। 

Tejaswi YadavTejaswi Yadav

ਦੱਸ ਦਈਏ ਕਿ 243 ਸੀਟਾਂ ਲਈ 3,755 ਉਮੀਦਵਾਰਾਂ ਦੀ ਕਿਸਮਤ ਅਜ਼ਮਾਈ ਹੈ। ਨਿਤੀਸ਼ ਕੁਮਾਰ, ਚਿਰਾਗ ਪਾਸਵਾਨ ਜਾਂ ਫਿਰ ਤੇਜਸਵੀ ਯਾਦਵ ਮੁੱਖ ਮੰਤਰੀ ਦੀ ਦੌੜ 'ਚ ਹਨ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਬਿਹਾਰ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਆਉਂਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement