ਦਿੱਲੀ 'ਚ ਕੋਰੋਨਾ ਵਾਇਰਸ ਦੇ ਪ੍ਰਕੋਪ ਨਾਲ ਹਵਾ ਗੁਣਵੱਤਾ ਦਾ ਪੱਧਰ ਖਤਰਨਾਕ ਸ਼੍ਰੇਣੀ 'ਚ
Published : Nov 10, 2020, 10:43 am IST
Updated : Nov 10, 2020, 10:43 am IST
SHARE ARTICLE
DELHI
DELHI

ਹੁਣ ਸਵੇਰ ਤੇ ਸ਼ਾਮ ਦੇ ਸਮੇਂ ਸਮੋਗ ਰੋਜ਼ਾਨਾ ਦੇਖਣ ਨੂੰ ਮਿਲ ਰਿਹਾ ਹੈ।

ਨਵੀਂ ਦਿੱਲੀ: ਦਿੱਲੀ 'ਚ ਹਵਾ ਪ੍ਰਦੂਸ਼ਣ ਦੀ ਮਾਤਰਾ ਲਗਾਤਾਰ ਵੱਧ ਰਹੀ ਹੈ। ਇਸ ਨਾਲ ਤਾਜਾ ਰਿਪੋਰਟ ਦੇ ਮੁਤਾਬਿਕ ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੀ ਜਾਰੀ ਹੈ।  ਸੂਬੇ ਦੇ ਕਈ ਇਲਾਕਿਆਂ 'ਚ AQI 400 ਤੋਂ ਪਾਰ ਪਹੁੰਚ ਗਿਆ ਹੈ। ਹੁਣ ਸਵੇਰ ਤੇ ਸ਼ਾਮ ਦੇ ਸਮੇਂ ਸਮੋਗ ਰੋਜ਼ਾਨਾ ਦੇਖਣ ਨੂੰ ਮਿਲ ਰਿਹਾ ਹੈ।

ਹਵਾ ਪ੍ਰਦੂਸ਼ਣ ਦਾ ਪੱਧਰ 
ਦਿੱਲੀ, ਨੌਇਡਾ, ਗੁਰੂਗ੍ਰਾਮ 'ਚ AQI 450 ਤੋਂ ਪਾਰ ਦੇਖਣ ਨੂੰ ਮਿਲਿਆ ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ ਕਾਫੀ ਘੱਟ ਰਹੀ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪ੍ਰਦੂਸ਼ਣ ਦਾ ਪੱਧਰ ਵਧਦਾ ਦਿਖਾਈ ਦੇ ਰਿਹਾ ਹੈ।

air pollution

ਦਿੱਲੀ ਦੇ ਆਨੰਦ ਵਿਹਾਰ 'ਚ ਏਕਿਊਆਈ 484, ਮੁੰਡਕਾ 'ਚ 470, ਓਖਲਾ ਫੇਜ਼ 2 'ਚ 465, ਵਰੀਜਪੁਰ 'ਚ 468 ਦਰਜ ਕੀਤਾ ਗਿਆ। ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਹਵਾ ਗੁਣਵੱਤਾ ਨਿਗਰਾਨੀ ਸੰਗਠਨ ਹਵਾ ਗੁਣਵੱਤਾ ਪ੍ਰਣਾਲੀ ਤੇ SAFAR ਨੇ ਦੱਸਿਆ ਕਿ ਸਥਿਤੀ 'ਚ ਉਦੋਂ ਤਕ ਸੁਧਾਰ ਹੋਣ ਦੀ ਸੰਭਾਵਨਾ ਨਹੀਂ ਜਦੋਂ ਤਕ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਭਾਰੀ ਕਮੀ ਨਹੀਂ ਆਉਂਦੀ।

Coronavirus

ਕੋਰੋਨਾ ਤੇ ਪ੍ਰਦੂਸ਼ਣ ਨਾਲ ਵਿਗੜਦੇ ਮਾਹੌਲ ਨੂੰ ਦੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਟਾਕਿਆਂ 'ਤੇ ਪੂਰੀ ਤਰ੍ਹਾਂ ਬੈਨ ਲਾ ਦਿੱਤਾ।  ਇਸ ਦੇ ਨਾਲ ਹੀ ਪ੍ਰਦੂਸ਼ਣ ਦੇ ਚੱਲਦੇ ਹਵਾ ਜ਼ਹਿਰੀਲੀ ਹੋ ਗਈ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement