ਜੰਮੂ-ਕਸ਼ਮੀਰ 'ਚ ਦੋ ਬੱਸਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਮੌਤ

By : GAGANDEEP

Published : Nov 10, 2022, 1:31 pm IST
Updated : Nov 10, 2022, 2:42 pm IST
SHARE ARTICLE
photo
photo

17 ਲੋਕ ਗੰਭੀਰ ਜ਼ਖਮੀ

 

ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸਾਂਬਾ ਜ਼ਿਲ੍ਹੇ 'ਚ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਦੋ ਬੱਸਾਂ ਦੀ ਆਪਸ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ 'ਚ 13 ਸਾਲਾ ਲੜਕੀ ਦੀ ਵੀ ਜਾਨ ਚਲੀ ਗਈ ਹੈ ਅਤੇ 17 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।

ਜ਼ਖਮੀਆਂ ਨੂੰ ਵ ਨੇੜਲੇ ਹਸਰਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਇਸ ਟੱਕਰ ਤੋਂ ਬਾਅਦ ਚਾਰੇ ਪਾਸੇ ਰੌਲਾ ਪੈ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਵਾਪਰੀ, ਜਦੋਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸਾਂ ਦਾ ਕੰਟਰੋਲ ਵਿਗੜ ਗਿਆ ਅਤੇ ਦੇਖਦੇ ਹੀ ਦੇਖਦੇ ਹੜਕੰਪ ਮਚ ਗਿਆ। ਦੋਵਾਂ ਬੱਸਾਂ ਦਾ ਕਾਫੀ ਨੁਕਸਾਨ ਹੋਇਆ ਹੈ। ਫਿਲਹਾਲ ਪੁਲਿਸ ਡਰਾਈਵਰਾਂ ਦੀ ਭਾਲ ਕਰ ਰਹੀ ਹੈ ਅਤੇ ਜ਼ਖਮੀਆਂ ਅਤੇ ਮ੍ਰਿਤਕਾਂ  ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement