ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ

By : GAGANDEEP

Published : Nov 10, 2022, 4:19 pm IST
Updated : Nov 10, 2022, 6:49 pm IST
SHARE ARTICLE
photo
photo

ਪਿੰਡ ਮੱਟਰਾਂ ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਹੈ ਮਾਮਲਾ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ.ਏ.ਐਸ. ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10,000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ ਨੰ. 23 ਮਿਤੀ 09-11-2022 ਨੂੰ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੁਲਿਸ ਥਾਣਾ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement