
ਜਵਾਨ ਨੇ ਇਹ ਕਦਮ ਕਿਉਂ ਚੁਕਿਆ ਇਸ ਬਾਰੇ ਤੁਰਤ ਪਤਾ ਨਹੀਂ ਲੱਗ ਸਕਿਆ।
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸ਼ੁਕਰਵਾਰ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਦੇ ਇਕ ਜਵਾਨ ਨੇ ਕਥਿਤ ਤੌਰ ’ਤੇ ਅਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਜਵਾਨ ਨੇ ਇਹ ਕਦਮ ਕਿਉਂ ਚੁਕਿਆ ਇਸ ਬਾਰੇ ਤੁਰਤ ਪਤਾ ਨਹੀਂ ਲੱਗ ਸਕਿਆ।
ਅਧਿਕਾਰੀਆਂ ਨੇ ਦਸਿਆ ਕਿ ਫੌਜੀ ਦਖਣੀ ਕਸ਼ਮੀਰ ਜ਼ਿਲ੍ਹੇ ਦੇ ਕਾਜ਼ੀਗੁੰਡ ਇਲਾਕੇ ’ਚ ਜਵਾਹਰ ਸੁਰੰਗ ਨੇੜੇ ਡਿਊਟੀ ’ਤੇ ਸੀ। ਉਨ੍ਹਾਂ ਦਸਿਆ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ।