
ਪ੍ਰਦੂਸ਼ਣ ਦੇ ਪੱਧਰ ਵਿਚ ਦੇਖਿਆ ਗਿਆ ਸੁਧਾਰ
Delhi Odd-Even Formula: ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸ਼ੁਕਰਵਾਰ ਨੂੰ ਕਿਹਾ ਕਿ ਸ਼ਹਿਰ ਵਿਚ ਵਾਹਨਾਂ ਲਈ ਔਡ-ਈਵਨ ਸਕੀਮ 13 ਨਵੰਬਰ ਤੋਂ 20 ਨਵੰਬਰ ਤਕ ਲਾਗੂ ਨਹੀਂ ਕੀਤੀ ਜਾਵੇਗੀ ਕਿਉਂਕਿ ਮੀਂਹ ਕਾਰਨ ਹਵਾ ਦੀ ਗੁਣਵੱਤਾ ਵਿਚ ਕਾਫੀ ਸੁਧਾਰ ਹੋਇਆ ਹੈ।
ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰਾਏ ਨੇ ਕਿਹਾ ਕਿ ਸਰਕਾਰ ਦੀਵਾਲੀ ਤੋਂ ਬਾਅਦ ਹਵਾ ਦੀ ਗੁਣਵੱਤਾ ਦੀ ਸਥਿਤੀ ਦੀ ਸਮੀਖਿਆ ਕਰੇਗੀ ਅਤੇ ਹਵਾ ਦੀ ਗੁਣਵੱਤਾ ਵਿਚ ਅਚਾਨਕ ਗਿਰਾਵਟ ਦੀ ਸਥਿਤੀ ਵਿਚ ਔਡ-ਈਵਨ ਸਕੀਮ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਰਾਏ ਨੇ ਕਿਹਾ ਸੀ ਕਿ ਸੁਪ੍ਰੀਮ ਕੋਰਟ ਵਲੋਂ ਇਸ ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਕਰਨ ਅਤੇ ਹੁਕਮ ਜਾਰੀ ਕਰਨ ਤੋਂ ਬਾਅਦ ਇਹ ਸਕੀਮ ਸ਼ਹਿਰ ਵਿਚ ਲਾਗੂ ਕੀਤੀ ਜਾਵੇਗੀ।
ਸੁਪ੍ਰੀਮ ਕੋਰਟ ਨੇ ਮੰਗਲਵਾਰ ਨੂੰ ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਦਿੱਲੀ ਸਰਕਾਰ ਦੀ ਔਡ-ਈਵਨ ਯੋਜਨਾ ਦੀ ਪ੍ਰਭਾਵਸ਼ੀਲਤਾ 'ਤੇ ਸਵਾਲ ਉਠਾਏ। ਦੀਵਾਲੀ ਤੋਂ ਬਾਅਦ ਹਵਾ ਦੀ ਗੁਣਵੱਤਾ ਵਿਚ ਹੋਰ ਗਿਰਾਵਟ ਦੀ ਉਮੀਦ ਕਰਦੇ ਹੋਏ, ਰਾਏ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਇਹ ਯੋਜਨਾ 13 ਨਵੰਬਰ ਤੋਂ 20 ਨਵੰਬਰ ਦੇ ਵਿਚਕਾਰ ਲਾਗੂ ਕੀਤੀ ਜਾਵੇਗੀ।
(For more news apart from No odd-even rule in Delhi for now as air quality improves, stay tuned to Rozana Spokesman)